H-1B ਵੀਜ਼ਾ ਧਾਰਕਾਂ ਲਈ ਵੱਡੀ ਖ਼ਬਰ, ਹੁਣ ਅਮਰੀਕਾ ''ਚ ਹੀ ਕਰਵਾ ਸਕੋਗੇ Visa ਰੀਨਿਊ; ਪਾਇਲਟ ਪ੍ਰੋਜੈਕਟ ਲਾਂਚ
Wednesday, Jan 31, 2024 - 09:27 AM (IST)
 
            
            ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਨੇ ਸਭ ਤੋਂ ਵੱਧ ਮੰਗ ਵਿਚ ਰਹਿਣ ਵਾਲੇ H-1B ਵਿਦੇਸ਼ੀ ਵਰਕ ਵੀਜ਼ਾ ਨੂੰ ਦੇਸ਼ ਵਿਚ ਹੀ ਰੀਨਿਊ ਕਰਨ ਦਾ ਇਕ ਪਾਇਲਟ ਪ੍ਰੋਗਰਾਮ ਰਸਮੀ ਤੌਰ 'ਤੇ ਸ਼ੁਰੂ ਕਰ ਦਿੱਤਾ ਹੈ। ਇਸ ਕਦਮ ਨਾਲ ਹਜ਼ਾਰਾਂ ਭਾਰਤੀ ਤਕਨਾਲੋਜੀ ਪੇਸ਼ੇਵਰਾਂ ਨੂੰ ਫਾਇਦਾ ਹੋਣ ਦੀ ਸੰਭਾਵਨਾ ਹੈ। H-1B ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਵਿਸ਼ੇਸ਼ ਕਿੱਤਿਆਂ ਵਿੱਚ ਵਿਦੇਸ਼ੀ ਕਾਮਿਆਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਦਿੰਦਾ ਹੈ ਜਿਨ੍ਹਾਂ ਲਈ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ।
ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ 'ਤੇ ਰੱਖਣ ਲਈ ਇਸ 'ਤੇ ਨਿਰਭਰ ਕਰਦੀਆਂ ਹਨ। ਵੀਜ਼ਾ ਰੀਨਿਊ ਦਾ ਇਹ ਪ੍ਰੋਗਰਾਮ 29 ਜਨਵਰੀ ਨੂੰ ਸ਼ੁਰੂ ਕੀਤਾ ਗਿਆ ਸੀ ਅਤੇ 1 ਅਪ੍ਰੈਲ ਤੱਕ ਚੱਲੇਗਾ। ਇਸ ਨਾਲ H-1B ਵੀਜ਼ਾ ਧਾਰਕਾਂ ਨੂੰ ਆਪਣੇ ਵੀਜ਼ਾ ਰੀਨਿਊ ਕਰਨ 'ਚ ਮਦਦ ਮਿਲੇਗੀ। ਇਸ ਸਬੰਧੀ ਐਲਾਨ ਪਿਛਲੇ ਸਾਲ ਜੂਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰੀ ਫੇਰੀ ਦੌਰਾਨ ਕੀਤਾ ਗਿਆ ਸੀ। ਵਿਦੇਸ਼ ਵਿਭਾਗ ਨੇ ਸੋਮਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਇਸ ਪ੍ਰੋਗਰਾਮ ਦੇ ਤਹਿਤ ਅਰਜ਼ੀਆਂ 29 ਜਨਵਰੀ ਤੋਂ 1 ਅਪ੍ਰੈਲ ਤੱਕ ਸਵੀਕਾਰ ਕੀਤੀਆਂ ਜਾਣਗੀਆਂ। ਕਰੀਬ ਦੋ ਦਹਾਕਿਆਂ 'ਚ ਇਹ ਪਹਿਲੀ ਵਾਰ ਹੈ ਕਿ ਸੀਮਤ ਗਿਣਤੀ 'ਚ H-1B ਗੈਰ-ਪ੍ਰਵਾਸੀ ਵੀਜ਼ਾ ਧਾਰਕ ਅਮਰੀਕਾ 'ਚ ਆਪਣਾ ਵੀਜ਼ਾ ਰੀਨਿਊ ਕਰ ਸਕਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            