ਅਮਰੀਕੀ ਸੰਸਦ ਮੈਂਬਰ ਨੇ ਬੰਗਲਾਦੇਸ਼ ਖਿਲਾਫ ਪਾਬੰਦੀਆਂ ਦੀ ਕੀਤੀ ਮੰਗ
Thursday, Dec 19, 2024 - 04:35 PM (IST)
ਵਾਸ਼ਿੰਗਟਨ (ਏਜੰਸੀ)- ਬੰਗਲਾਦੇਸ਼ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਵਧਦੇ ਸੰਕਟ ਵੱਲ ਤੁਰੰਤ ਧਿਆਨ ਦੇਣ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਇਕ ਪ੍ਰਭਾਵਸ਼ਾਲੀ ਅਮਰੀਕੀ ਸੰਸਦ ਮੈਂਬਰ ਨੇ ਬੁੱਧਵਾਰ ਨੂੰ ਖਜ਼ਾਨਾ ਅਤੇ ਵਿਦੇਸ਼ ਵਿਭਾਗ ਨੂੰ ਇਸ ਦੱਖਣੀ ਏਸ਼ੀਆਈ ਦੇਸ਼ ਵਿਚ ਘੱਟ ਗਿਣਤੀਆਂ ਵਿਰੁੱਧ ਇਨ੍ਹਾਂ ਘਿਨਾਉਣੀ ਕਾਰਵਾਈਆਂ ਨੂੰ ਅੰਜ਼ਾਮ ਦੇਣ ਵਾਲਿਆਂ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ। ਭਾਰਤੀ ਅਮਰੀਕੀ ਕਾਂਗਰਸ ਮੈਂਬਰ ਸ਼੍ਰੀ ਥਾਣੇਦਾਰ ਨੇ ਬੁੱਧਵਾਰ ਦੁਪਹਿਰ ਨੂੰ ਯੂ.ਐੱਸ. ਕੈਪੀਟਲ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹਿੰਦੂ ਅਮਰੀਕੀਆਂ ਦੀ ਮੌਜੂਦਗੀ ਵਿੱਚ ਇਹ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਵਿੱਚ ਜੁਲਾਈ ਤੋਂ ਸਿਆਸੀ ਹਿੰਸਾ ਵਿੱਚ ਵਾਧਾ ਹੋਇਆ ਹੈ, ਜਿਸ ਕਾਰਨ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਸਤੀਫ਼ਾ ਦੇਣਾ ਪਿਆ ਅਤੇ ਉਹ ਦੇਸ਼ ਛੱਡ ਕੇ ਚਲੀ ਗਈ। ਥਾਣੇਦਾਰ ਨੇ ਕਿਹਾ ਕਿ ਉਦੋਂ ਤੋਂ ਅਸੀਂ ਬੰਗਲਾਦੇਸ਼ ਨੂੰ ਸਿਆਸੀ ਉਥਲ-ਪੁਥਲ ਵਿੱਚ ਉਲਝਦੇ ਦੇਖਿਆ ਹੈ, ਜਿੱਥੇ ਹਿੰਦੂ, ਬੋਧੀ ਅਤੇ ਈਸਾਈ ਘੱਟ ਗਿਣਤੀਆਂ ਨੂੰ ਬਹੁਗਿਣਤੀ ਮੁਸਲਿਮ ਅਬਾਦੀ ਦੀਆਂ ਹਿੰਸਕ ਕਾਰਵਾਈਆਂ ਦਾ ਖਾਮਿਆਜ਼ਾ ਭੁਗਤਣਾ ਪਿਆ ਹੈ ਅਤੇ ਉਨ੍ਹਾਂ ਦੇ ਪੂਜਾ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਇੰਗਲੈਂਡ 'ਚ ਘਰ ਦੀ ਮਾਲਕੀ ਨੂੰ ਲੈ ਕੇ ਪੁੱਤ ਨੇ ਕੀਤਾ ਮਾਂ ਦਾ ਕਤਲ, ਅਦਾਲਤ ਨੇ ਸੁਣਾਈ ਉਮਰਕੈਦ ਦੀ ਸਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8