ਅਮਰੀਕੀ ਸੰਸਦ ਮੈਂਬਰਾਂ ਨੇ ਬਾਈਡੇਨ ਪ੍ਰਸ਼ਾਸਨ ਨੂੰ ਪ੍ਰਵਾਸੀ ਬੱਚਿਆਂ ਨੂੰ ਦੇਸ਼ ਨਿਕਾਲੇ ਤੋਂ ਬਚਾਉਣ ਦੀ ਕੀਤੀ ਅਪੀਲ

Saturday, Jun 26, 2021 - 03:08 PM (IST)

ਅਮਰੀਕੀ ਸੰਸਦ ਮੈਂਬਰਾਂ ਨੇ ਬਾਈਡੇਨ ਪ੍ਰਸ਼ਾਸਨ ਨੂੰ ਪ੍ਰਵਾਸੀ ਬੱਚਿਆਂ ਨੂੰ ਦੇਸ਼ ਨਿਕਾਲੇ ਤੋਂ ਬਚਾਉਣ ਦੀ ਕੀਤੀ ਅਪੀਲ

ਵਾਸ਼ਿੰਗਟਨ (ਭਾਸ਼ਾ) : ਅਮਰੀਕਾ ਦੇ ਪ੍ਰਭਾਵਸ਼ਾਲੀ ਸੰਸਦ ਮੈਂਬਰਾਂ ਨੇ ਬਾਈਡੇਨ ਪ੍ਰਸ਼ਾਸਨ ਤੋਂ ‘ਡਾਕਿਊਮੈਂਟੇਡ ਡ੍ਰੀਮਰਸ’ (ਅਜਿਹੇ ਬੱਚੇ ਜਿਨ੍ਹਾਂ ਦੇ ਮਾਤਾ-ਪਿਤਾ ਵੈਧ ਰੂਪ ਨਾਲ ਅਮਰੀਕਾ ਆ ਕੇ ਵੱਸ ਗਏ ਹਨ) ਨੂੰ ਦੇਸ਼ ਵਿਚੋਂ ਕੱਢਣ ਤੋਂ ਬਚਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਦੀ ਸ਼ੁੱਕਰਵਾਰ ਨੂੰ ਅਪੀਲ ਕੀਤੀ। ਇਨ੍ਹਾਂ ਦੀ ਸੰਖਿਆ 2 ਲੱਖ ਦੇ ਕਰੀਬ ਹੋਣ ਦਾ ਅਨੁਮਾਨ ਹੈ, ਜਿਨ੍ਹਾਂ ਵਿਚੋਂ ਕਈ ਐਚ-1ਬੀ ਵੀਜ਼ਾ ਧਾਰਕ ਭਾਰਤੀ ਪੇਸ਼ੇਵਰਾਂ ਦੇ ਬੱਚੇ ਹਨ, ਜਿਨ੍ਹਾਂ ਦੇ ਨਾਮ ਗ੍ਰੀਨ ਕਾਰਡ ਦੀ ਉਡੀਕ ਸੂਚੀ ਵਿਚ ਹਨ ਅਤੇ ਹੁਣ ਜਿਨ੍ਹਾਂ ਦੇ ਨਾਮ ਸ਼ਾਮਲ ਹੋਣ ਵਿਚ ਕਈ ਦਹਾਕਿਆਂ ਦਾ ਸਮਾਂ ਲੱਗ ਸਕਦਾ ਹੈ।

ਇਹ ਵੀ ਪੜ੍ਹੋ: ਵਾਇਰਸ ਦਾ ‘ਡੈਲਟਾ’ ਵੈਰੀਐਂਟ 85 ਦੇਸ਼ਾਂ ’ਚ ਮਚਾ ਰਿਹੈ ਤਬਾਹੀ, WHO ਨੇ ਜਾਰੀ ਕੀਤੀ ਚਿਤਾਵਨੀ

ਕਾਂਗਰਸ ਮੈਂਬਰ ਦੇਬੋਰਾਹ ਰੌਸ ਅਤੇ ਭਾਰਤੀ ਅਮਰੀਕੀ ਸੰਸਦ ਮੈਂਬਰ ਡਾ. ਐਮੀ ਬੇਰਾ ਨੇ ਪ੍ਰਤੀਨਿਧੀ ਸਭਾ ਦੇ 36 ਮੈਂਬਰਾਂ ਦੇ ਸਮੂਹ ਦੀ ਅਗਵਾਈ ਕਰਦੇ ਹੋਏ ਗ੍ਰਹਿ ਸੁਰੱਖਿਆ ਮੰਤਰੀ ਅਲੇਜੈਂਡਰੋ ਮਿਓਰਕਾਸ ਨੂੰ ਇਕ ਪੱਤਰ ਭੇਜਿਆ। ਪੱਤਰ ’ਚ ਗ੍ਰਹਿ ਸੁਰੱਖਿਆ ਮੰਤਰਾਲਾ (ਡੀ. ਐੱਚ. ਐੱਸ.) ਤੋਂ ਉਨ੍ਹਾਂ ਬੱਚਿਆਂ ਤੇ ਨੌਜਵਾਨਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਅਪੀਲ ਕੀਤੀ ਗਈ ਹੈ, ਜੋ ਅਮਰੀਕਾ ’ਚ ਲੰਮੇ ਸਮੇਂ ਦੇ ਵੀਜ਼ਾਧਾਰਕਾਂ ਦੇ ਆਸ਼ਰਿਤਾਂ ਦੇ ਤੌਰ ’ਤੇ ਵੱਡੇ ਹੋਏ ਹਨ-ਇਸ ਸਮੂਹ ਨੂੰ ‘ਡਾਕਿਊਮੈਂਟਿਡ ਡ੍ਰੀਮਰਜ਼’ ਦੇ ਤੌਰ ’ਤੇ ਜਾਣਿਆ ਜਾਂਦਾ ਹੈ।

ਇਹ ਵੀ ਪੜ੍ਹੋ: ਕੋਰੋਨਾ ਦੇ ਖ਼ੌਫ਼ 'ਚ ਭਾਰਤੀ ਔਰਤ ਨੇ ਆਪਣੀ 5 ਸਾਲਾ ਧੀ ’ਤੇ ਚਾਕੂ ਨਾਲ ਕੀਤੇ 15 ਵਾਰ, ਮੌਤ

ਕਾਂਗਰਸ ਮੈਂਬਰ ਰੌਸ ਨੇ ਕਿਹਾ, ‘ਸਾਡੇ ਦੇਸ਼ ਨੂੰ ਤੇਜ਼ੀ ਨਾਲ ਵਿਕਸਿਤ ਹੋ ਰਹੀ ਤਕਨਾਲੋਜੀ, ਡਾਕਟਰੀ, ਇੰਜੀਨੀਅਰਿੰਗ ਅਤੇ ਕਈ ਹੋਰ ਖੇਤਰਾਂ ਵਿਚ ਕੰਮ ਕਰਨ ਲਈ ਆਉਣ ਵਾਲੇ ਪ੍ਰਵਾਸੀਆਂ ਤੋਂ ਬਹੁਤ ਲਾਭ ਹੁੰਦਾ ਹੈ।’ ਉਨ੍ਹਾਂ ਕਿਹਾ, ‘ਇਨ੍ਹਾਂ ਕਾਮਿਆਂ ਦੇ ਬੱਚੇ ਜਿਨ੍ਹਾਂ ਨੂੰ ਡਾਕਿਊਮੈਂਟੇਡ ਡ੍ਰੀਮਰਸ ਦੇ ਨਾਮ ਤੋਂ ਜਾਣਿਆ ਜਾਂਦਾ ਹੈ, ਅਮਰੀਕਾ ਵਿਚ ਵੱਡੇ ਹੁੰਦੇ ਹਨ ਅਤੇ ਕਾਗਜ਼ਾਤਾਂ ’ਤੇ ਛੱਡ ਕੇ ਹਰ ਤਰੀਕੇ ਨਾਲ ਅਮਰੀਕੀ ਹੁੰਦੇ ਹਨ।’ ਰੌਸ ਨੇ ਕਿਹਾ, ਸਾਨੂੰ ਇਹ ਯਕੀਨੀ ਕਰਨਾ ਚਾਹੀਦਾ ਹੈ ਕਿ ਇਨ੍ਹਾਂ ਪ੍ਰਤਿਭਾਵਾਨ ਨੌਜਵਾਨਾਂ ਅਤੇ ਉਨ੍ਹਾਂ ਪਰਿਵਾਰਾਂ ਨੂੰ ਮਾਣ ਅਤੇ ਸਤਿਕਾਰ ਮਿਲੇ।’

ਇਹ ਵੀ ਪੜ੍ਹੋ: ਕੁੱਝ ਦੇਸ਼ ਅੱਤਵਾਦ ਨੂੰ ਸਮਰਥਨ ਅਤੇ ਅੱਤਵਾਦੀਆਂ ਨੂੰ ਪਨਾਹ ਦੇਣ ਲਈ ਸਾਫ਼ ਤੌਰ ’ਤੇ ਦੋਸ਼ੀ ਹਨ: ਭਾਰਤ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News