ਭਾਰਤ 'ਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ 'ਚ ਆਏ ਅਮਰੀਕਾ ਦੇ ਕਈ ਸੰਸਦ ਮੈਂਬਰ
Tuesday, Dec 08, 2020 - 10:26 AM (IST)
ਵਾਸ਼ਿੰਗਟਨ (ਭਾਸ਼ਾ) : ਅਮਰੀਕਾ ਦੇ ਕਈ ਸੰਸਦ ਮੈਂਬਰਾਂ ਨੇ ਭਾਰਤ ਵਿਚ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਕੀਤਾ ਹੈ ਅਤੇ ਉਨ੍ਹਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਪ੍ਰਦਰਸ਼ਨ ਕਰਣ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ ਹੈ। ਕਿਸਾਨਾਂ ਦੇ ਪ੍ਰਦਰਸ਼ਨ 'ਤੇ ਵਿਦੇਸ਼ੀ ਨੇਤਾਵਾਂ ਦੇ ਬਿਆਨਾਂ ਨੂੰ ਭਾਰਤ ਨੇ 'ਚਾਲਬਾਜ਼' ਅਤੇ 'ਅਣਉਚਿਤ' ਦੱਸਿਆ ਹੈ ਅਤੇ ਕਿਹਾ ਹੈ ਕਿ ਇਹ ਇਕ ਲੋਕੰਤਰਿਕ ਦੇਸ਼ ਦਾ ਅੰਦਰੂਨੀ ਮਾਮਲਾ ਹੈ।
ਇਹ ਵੀ ਪੜ੍ਹੋ: ਸਿੰਘੂ ਸਰਹੱਦ ਪੁੱਜੇ ਅਰਵਿੰਦ ਕੇਜਰੀਵਾਲ, ਕਿਹਾ- ਕਿਸਾਨਾਂ ਦਾ ਮੁੱਦਾ ਅਤੇ ਸੰਘਰਸ਼ ਬਿਲਕੁੱਲ ਜਾਇਜ਼
ਅਮਰੀਕੀ ਕਾਂਗਰਸ ਦੇ ਸੰਸਦ ਮੈਂਬਰ ਡਗ ਲਾਮਾਲਫਾ ਨੇ ਸੋਮਵਾਰ ਨੂੰ ਕਿਹਾ, 'ਭਾਰਤ ਵਿਚ ਆਪਣੀ ਰੋਜ਼ੀ-ਰੋਟੀ ਬਚਾਉਣ ਖਾਤਰ ਅਤੇ ਸਰਕਾਰ ਦੇ ਚਾਲਬਾਜ਼, ਅਸਪਸ਼ਟ ਨਿਯਮ-ਕਾਇਦਿਆਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪੰਜਾਬੀ ਕਿਸਾਨਾਂ ਦਾ ਮੈਂ ਸਮਰਥਨ ਕਰਦਾ ਹਾਂ।' ਕੈਲੀਫੋਰਨੀਆ ਤੋਂ ਰਿਪਬਲਿਕਨ ਸੰਸਦ ਮੈਂਬਰ ਨੇ ਕਿਹਾ, 'ਪੰਜਾਬੀ ਕਿਸਾਨਾਂ ਨੂੰ ਆਪਣੀ ਸਰਕਾਰ ਦੇ ਖ਼ਿਲਾਫ਼ ਹਿੰਸਾ ਦੇ ਡਰ ਦੇ ਬਿਨਾਂ ਸ਼ਾਂਤੀਪੂਰਨ ਪ੍ਰਦਰਸ਼ਨ ਦੀ ਇਜਾਜ਼ਤ ਹੋਣੀ ਚਾਹੀਦੀ ਹੈ।'
ਇਹ ਵੀ ਪੜ੍ਹੋ: ਕਿਸਾਨਾਂ ਦੀ ਹਿਮਾਇਤ 'ਚ ਐਵਾਰਡ ਵਾਪਸ ਕਰ ਰਹੇ ਖਿਡਾਰੀਆਂ ਦੇ ਸਮਰਥਨ 'ਚ ਆਏ ਯੋਗਰਾਜ ਸਿੰਘ
ਧਿਆਨਦੇਣ ਯੋਗ ਹੈ ਕਿ ਪੰਜਾਬ, ਹਰਿਆਣਾ ਅਤੇ ਕੁੱਝ ਹੋਰ ਸੂਬਿਆਂ ਦੇ ਹਜ਼ਾਰਾਂ ਕਿਸਾਨ ਕੇਂਦਰ ਦੇ 3 ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ 26 ਨਵੰਬਰ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਡੈਮੋਕਰੇਟ ਸੰਸਦ ਮੈਂਬਰ ਜੋਸ਼ ਹਾਰਡਰ ਨੇ ਕਿਹਾ, 'ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਉਸ ਨੂੰ ਆਪਣੇ ਨਾਗਰਿਕਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਪ੍ਰਦਰਸ਼ਨ ਕਰਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਮੈਂ ਇਨ੍ਹਾਂ ਕਿਸਾਨਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਾਰਥਕ ਗੱਲਬਾਤ ਦੀ ਅਪੀਲ ਕਰਦਾ ਹਾਂ।' ਸੰਸਦ ਮੈਂਬਰ ਟੀ ਜੇ ਕਾਕਸ ਨੇ ਕਿਹਾ ਕਿ ਭਾਰਤ ਨੂੰ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਅਧਿਕਾਰ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ ਅਤੇ ਆਪਣੇ ਨਾਗਰਿਕਾਂ ਦੀ ਰੱਖਿਆ ਯਕੀਨੀ ਕਰਣੀ ਚਾਹੀਦੀ ਹੈ। ਸੰਸਦ ਮੈਂਬਰ ਐਂਡੀ ਲੇਵੀ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤ ਵਿਚ ਕਿਸਾਨਾਂ ਦੇ ਅੰਦੋਲਨ ਤੋਂ ਪ੍ਰੇਰਨਾ ਮਿਲੀ ਹੈ। ਉਨ੍ਹਾਂ ਕਿਹਾ, 'ਮੈਂ ਇਸ ਨੂੰ 2021 ਵਿਚ ਜਨਤਾ ਦੀ ਤਾਕਤ ਨੂੰ ਉਭਰਣ ਦੇ ਤੌਰ 'ਤੇ ਵੇਖਦਾ ਹਾਂ।'
ਇਹ ਵੀ ਪੜ੍ਹੋ: ਆਨੰਦ ਮਹਿੰਦਰਾ ਦੇ ਇਸ ਸਵਾਲ ਦਾ ਦਿਓ ਜਵਾਬ, ਮਿਲੇਗਾ ਇਨਾਮ
ਭਾਰਤ ਵਿਚ ਕਿਸਾਨਾਂ ਦੇ ਅੰਦੋਲਨ ਨੂੰ ਅਮਰੀਕਾ ਦੀ ਮੁੱਖਧਾਰਾ ਦੀ ਮੀਡੀਆ ਨੇ ਵੀ ਜਗ੍ਹਾ ਦਿੱਤੀ ਹੈ। 'ਨਿਊਯਾਰਕ ਟਾਈਮਸ' ਨੇ ਲਿਖਿਆ ਹੈ, 'ਪ੍ਰਦਰਸ਼ਨ ਦਿੱਲੀ ਦੇ ਬਾਹਰ ਤੱਕ ਫੈਲ ਗਿਆ ਹੈ। ਕਿਸਾਨਾਂ ਨੇ ਦੱਖਣੀ ਸੂਬਿਆਂ ਕੇਰਲ ਅਤੇ ਕਰਨਾਟਕ ਅਤੇ ਪੂਰਬੀ-ਉਤਰ ਦੇ ਸੂਬੇ ਅਸਾਮ ਵਿਚ ਵੀ ਮਾਰਚ ਕੱਢਿਆ ਅਤੇ ਬੈਨਰਾਂ ਨਾਲ ਪ੍ਰਦਰਸ਼ਨ ਕੀਤਾ। ਉੱਤਰ ਪ੍ਰਦੇਸ਼ ਦੇ ਗੰਨਾ ਕਿਸਾਨਾਂ ਨੇ ਵੀ ਇਕਜੁੱਟਤਾ ਦਿਖਾਉਂਦੇ ਹੋਏ ਦਿੱਲੀ ਤੋਂ ਨਾਲ ਲੱਗਦੀ ਸੂਬੇ ਦੀ ਸਰਹੱਦ 'ਤੇ ਪ੍ਰਦਰਸ਼ਨ ਕੀਤਾ।' ਇਕ ਖ਼ਬਰ ਮੁਤਾਬਕ ਹਜ਼ਾਰਾਂ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਇਨ੍ਹਾਂ ਕਿਸਾਨਾਂ ਨੂੰ ਸ਼ੱਕ ਹੈ ਕਿ ਨਵੇਂ ਕਾਨੂੰਨਾਂ ਨਾਲ ਉਨ੍ਹਾਂ ਦੀ ਰੋਜ਼ੀ-ਰੋਟੀ 'ਤੇ ਅਸਰ ਪਵੇਗਾ।
ਇਹ ਵੀ ਪੜ੍ਹੋ: ਕੋਰੋਨਾ ਕਾਲ 'ਚ ਵਧੀ ਸ਼ਰਾਬ ਦੀ ਆਦਤ, ਰਿਸਰਚ 'ਚ ਸਾਹਮਣੇ ਆਏ ਹੈਰਾਨ ਕਰਨ ਵਾਲੇ ਅੰਕੜੇ
ਨੋਟ : ਭਾਰਤ 'ਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ 'ਚ ਅਮਰੀਕਾ ਦੇ ਕਈ ਸੰਸਦ ਮੈਂਬਰ ਦੇ ਆਉਣ ਸਬੰਧੀ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।