ਅਮਰੀਕੀ ਸੰਸਦ ਮੈਂਬਰਾਂ ਨੇ ਦੱਸੀਆਂ ਪਾਕਿਸਤਾਨ ਦੀਆਂ ਕਰਤੂਤਾਂ, ਬਾਈਡੇਨ ਨੂੰ ਤੁਰੰਤ ਫੌਜੀ ਸਹਾਇਤਾ ਬੰਦ ਕਰਨ ਲਈ ਕਿਹਾ

Monday, Nov 20, 2023 - 04:02 PM (IST)

ਵਾਸ਼ਿੰਗਟਨ : ਅਮਰੀਕਾ ਦੇ 11 ਪ੍ਰਭਾਵਸ਼ਾਲੀ ਸੰਸਦ ਮੈਂਬਰਾਂ ਦੇ ਇੱਕ ਸਮੂਹ ਨੇ ਬਾਈਡੇਨ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਜਦੋਂ ਤੱਕ ਪਾਕਿਸਤਾਨ ਸੰਵਿਧਾਨਕ ਵਿਵਸਥਾ ਬਹਾਲ ਨਹੀਂ ਕਰਦਾ ਅਤੇ ਆਜ਼ਾਦ ਤੇ ਨਿਰਪੱਖ ਚੋਣਾਂ ਨਹੀਂ ਕਰਵਾਉਂਦਾ, ਉਸ ਸਮੇਂ ਤੱਕ ਉਸ ਨੂੰ ਭਵਿੱਖ ਵਿਚ ਦਿੱਤੀ ਜਾਣ ਵਾਲੀ ਸਹਾਇਤਾ ਰੋਕ ਦਿੱਤੀ ਜਾਵੇ। ਸੰਸਦ ਮੈਂਬਰਾਂ ਨੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੂੰ ਲਿਖੇ ਪੱਤਰ ਵਿਚ ਵਿਦੇਸ਼ ਵਿਭਾਗ ਨੂੰ ਇਹ ਮੁਲਾਂਕਣ ਕਰਨ ਦੀ ਬੇਨਤੀ ਕੀਤੀ ਕਿ ਕੀ ਕਿਤੇ ਅਮਰੀਕਾ ਤੋਂ ਮਿਲਣ ਵਾਲੀ ਸੁਰੱਖਿਆ ਸਹਾਇਤਾ ਦੇ ਜ਼ਰੀਏ ਪਾਕਿਸਤਾਨ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਤਾਂ ਨਹੀਂ ਹੋ ਰਹੀ। ਇਸ ਸਮੂਹ ਵਿਚ ਸਾਂਸਦ ਇਲਹਾਨ ਉਮਰ ਵੀ ਸ਼ਾਮਲ ਹਨ ਜੋ ਅਮਰੀਕੀ ਸੰਸਦ ਵਿਚ ਮੁਸਲਮਾਨਾਂ ਨਾਲ ਸਬੰਧਿਤ ਮੁੱਦੇ ਵੀ ਚੁੱਕਦੀ ਰਹੀ ਹੈ।

ਇਹ ਵੀ ਪੜ੍ਹੋ :    Nicaragua ਦੀ Sheynnis Palacios ਨੇ ਜਿੱਤਿਆ Miss Universe 2023 ਦਾ ਖ਼ਿਤਾਬ

ਉਨ੍ਹਾਂ ਨੇ ਪੱਤਰ ਵਿੱਚ ਲਿਖਿਆ, "ਅਸੀਂ ਬੇਨਤੀ ਕਰਦੇ ਹਾਂ ਕਿ ਪਾਕਿਸਤਾਨ ਨੂੰ ਭਵਿੱਖ ਵਿੱਚ ਸੁਰੱਖਿਆ ਸਹਾਇਤਾ ਉਦੋਂ ਤੱਕ ਰੋਕ ਦਿੱਤੀ ਜਾਵੇ ਜਦੋਂ ਤੱਕ ਉਹ ਸੰਵਿਧਾਨਕ ਵਿਵਸਥਾ ਦੀ ਬਹਾਲੀ ਵੱਲ ਨਿਰਣਾਇਕ ਤੌਰ 'ਤੇ ਅੱਗੇ ਨਹੀਂ ਵਧਦਾ ਅਤੇ ਸਾਰੀਆਂ ਪਾਰਟੀਆਂ ਦੀ ਭਾਗੀਦਾਰੀ ਨਾਲ ਆਜ਼ਾਦ ਅਤੇ ਨਿਰਪੱਖ ਚੋਣਾਂ ਨਹੀਂ ਕਰਾਉਂਦਾ ਹੈ।"  'ਡਾਨ' ਅਖਬਾਰ ਦੀ ਖਬਰ ਮੁਤਾਬਕ ਪੱਤਰ 'ਚ ਈਸ਼ਨਿੰਦਾ ਕਾਨੂੰਨ ਨੂੰ ਹੋਰ ਮਜ਼ਬੂਤ ​​ਕਰਨ ਲਈ ਪਾਕਿਸਤਾਨ ਦੇ ਕਦਮਾਂ ਦਾ ਵੀ ਪ੍ਰਮੁੱਖਤਾ ਨਾਲ ਜ਼ਿਕਰ ਕੀਤਾ ਗਿਆ ਹੈ। ਪੱਤਰ ਵਿੱਚ ਬਲਿੰਕਨ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਪ੍ਰਸਤਾਵਿਤ ਤਬਦੀਲੀਆਂ ਦੀ ਵਰਤੋਂ ਛੋਟੇ ਧਾਰਮਿਕ ਸਮੂਹਾਂ ਅਤੇ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ :    World Cup 2023 ਤੋਂ ਭਾਰਤੀ ਅਰਥਵਿਵਸਥਾ ਨੂੰ ਮਿਲੇਗਾ ਹੁਲਾਰਾ, ਮਿਲੇਗੀ 22,000 ਕਰੋੜ ਰੁਪਏ ਦੀ ਬੂਸਟਰ ਡੋਜ਼

ਇਹ ਵੀ ਪੜ੍ਹੋ :    ਸਿੱਧੂ ਮੂਸੇਵਾਲਾ ਦੇ ਪਿਤਾ ਨੇ ਲਗਾਇਆ ਦੋਸ਼, ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਹੂਲਤਾਂ ਲੈਣ ਲਈ ਦਿੱਤੀ ਫਿਰੌਤੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News