ਅਮਰੀਕਾ ਨੇ ਸੈਲਾਨੀਆਂ ਲਈ ਮੁੜ ਖੋਲ੍ਹੇ ਦਰਵਾਜ਼ੇ, ਇਨ੍ਹਾਂ ਲੋਕਾਂ ਨੂੰ ਅੱਜ ਤੋਂ ਮਿਲੇਗੀ ਦੇਸ਼ ’ਚ ਐਂਟਰੀ
Monday, Nov 08, 2021 - 05:00 PM (IST)
ਵਾਸ਼ਿੰਗਟਨ (ਭਾਸ਼ਾ) : ਅਮਰੀਕਾ ਨੇ ਸੋਮਵਾਰ ਨੂੰ ਕਈ ਦੇਸ਼ਾਂ ਦੇ ਯਾਤਰੀਆਂ ’ਤੇ ਕੋਵਿਡ-19 ਦੇ ਮੱਦੇਨਜ਼ਰ ਲਗਾਈਆਂ ਯਾਤਰਾ ਪਾਬੰਦੀਆਂ ਸੋਮਵਾਰ ਨੂੰ ਹਟਾ ਦਿੱਤੀਆਂ ਹਨ। ਇਨ੍ਹਾਂ ਦੇਸ਼ਾਂ ਵਿਚ ਮੈਕਸੀਕੋ, ਕੈਨੇਡਾ ਅਤੇ ਯੂਰਪ ਦੇ ਜ਼ਿਆਦਾਤਰ ਦੇਸ਼ ਸ਼ਾਮਲ ਹਨ। ਹਵਾਈ ਯਾਤਰਾ ਦੇ ਨਵੇਂ ਨਿਯਮਾਂ ਤਹਿਤ ਇਨ੍ਹਾਂ ਦੇਸ਼ਾਂ ਦੇ ਉਹੀ ਯਾਤਰੀ ਅਮਰੀਕਾ ਦੀ ਯਾਤਰਾ ਕਰ ਸਕਦੇ ਹਨ, ਜੋ ਕੋਵਿਡ-19 ਰੋਕੂ ਟੀਕੇ ਦੀ ਪੂਰੀ ਖ਼ੁਰਾਕ ਲੈ ਚੁੱਕੇ ਹਨ। ਯਾਤਰੀਆਂ ਨੂੰ ਪੂਰਨ ਟੀਕਾਕਰਨ ਦੇ ਸਬੂਤ ਅਤੇ ਸੰਕ੍ਰਮਿਤ ਨਾ ਹੋਣ ਦੀ ਪੁਸ਼ਟੀ ਕਰਨ ਵਾਲੀ ਰਿਪੋਰਟ ਦਿਖਾਉਣੀ ਹੋਵੇਗੀ।
ਇਹ ਵੀ ਪੜ੍ਹੋ : ਜਦੋਂ ਪ੍ਰਿੰਸ ਚਾਰਲਸ ਦੀ ਪਤਨੀ ਕੈਮਿਲਾ ਨਾਲ ਗੱਲਬਾਤ ਕਰਦਿਆਂ ਜੋਅ ਬਾਈਡੇਨ ਕੋਲੋਂ ਹੋ ਗਈ ਅਜਿਹੀ ਹਰਕਤ
ਸੜਕੀ ਯਾਤਰਾ ਦੇ ਨਵੇਂ ਨਿਯਮਾਂ ਮੁਤਾਬਕ ਮੈਕਸੀਕੋ ਅਤੇ ਕੈਨੇਡਾ ਤੋਂ ਆਉਣ ਵਾਲੇ ਲੋਕਾਂ ਨੂੰ ਟੀਕਾਕਰਨ ਦਾ ਸਬੂਤ ਦਿਖਾਉਣਾ ਹੋਵੇਗਾ ਪਰ ਕਿਸੇ ਤਰ੍ਹਾਂ ਦੀ ਕੋਈ ਜਾਂਚ ਰਿਪੋਰਟ ਦਿਖਾਉਣ ਦੀ ਜ਼ਰੂਰਤ ਨਹੀਂ ਹੋਵੇਗੀ। ਸਾਰੀਆਂ ਏਅਰਲਾਈਨਾਂ ਯੂਰਪ ਅਤੇ ਹੋਰ ਜਗ੍ਹਾਵਾਂ ਤੋਂ ਜ਼ਿਆਦਾ ਯਾਤਰੀਆਂ ਦੇ ਆਉਣ ਦੀ ਉਮੀਦ ਕਰ ਰਹੀਆਂ ਹਨ। ਯਾਤਰਾ ਅਤੇ ਵਿਸ਼ਲੇਸ਼ਣ ਕੰਪਨੀ ‘ਸਿਰੀਅਮ’ ਦੇ ਅੰਕੜਿਆਂ ਮੁਤਾਬਕ ਏਅਰਲਾਈਨਜ਼ ਬ੍ਰਿਟੇਨ ਅਤੇ ਅਮਰੀਕਾ ਵਿਚਾਲੇ ਪਿਛਲੇ ਮਹੀਨੇ ਦੀ ਤੁਲਨਾ ਵਿਚ ਇਸ ਮਹੀਨੇ ਉਡਾਣਾਂ ਵਿਚ 21 ਫ਼ੀਸਦੀ ਦਾ ਵਾਧਾ ਹੋਇਆ ਹੈ। ਨਿਯਮਾਂ ਵਿਚ ਬਦਲਾਅ ਨਾਲ ਸੜਕ ਦੇ ਰਸਤੇ ਮੈਕਸੀਕੋ ਅਤੇ ਕੈਨੇਡਾ ਆਉਣ-ਜਾਣ ਵਾਲੇ ਲੋਕਾਂ ਦੀ ਸੰਖਿਆ ਵਿਚ ਵੀ ਵਾਧਾ ਹੋਵੇਗਾ।
ਇਹ ਵੀ ਪੜ੍ਹੋ : ਸ਼ਰਮਨਾਕ: ਸ਼ਖ਼ਸ ਨੇ ਮੁਰਦਾਘਰ ’ਚ 100 ਲਾਸ਼ਾਂ ਨਾਲ ਕੀਤਾ ਜਬਰ-ਜ਼ਿਨਾਹ, ਬਣਾਈ ਵੀਡੀਓ
ਕੋਵਿਡ-19 ਗਲੋਬਲ ਮਹਾਮਾਰੀ ਕਾਰਨ ਅਮਰੀਕਾ ਨੇ ਕੁੱਝ ਦੇਸ਼ਾਂ ਤੋਂ ਲੋਕਾਂ ਦੇ ਦੇਸ਼ ਵਿਚ ਆਉਣ ’ਤੇ ਰੋਕ ਲਗਾ ਦਿੱਤੀ ਸੀ। ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ ਮੁਤਾਬਕ ਅਮਰੀਕਾ ਵਿਚ ਸਿਰਫ਼ ਉਹੀ ਯਾਤਰੀ ਆ ਸਕਦੇ ਹਨ, ਜਿਨ੍ਹਾਂ ਨੇ ਵਿਸ਼ਵ ਸਿਹਤ ਸੰਗਠਨ ਵੱਲੋਂ ਐਮਰਜੈਂਸੀ ਇਸਤੇਮਾਲ ਲਈ ਮਨਜ਼ੂਰ ਕੀਤੇ ਗਏ ਕਿਸੇ ਵੀ ਕੋਵਿਡ-19 ਰੋਕੂ ਟੀਕੇ ਦੀ ਪੂਰੀ ਖ਼ੁਰਾਕ ਲਈ ਹੋਵੇ। ਹਵਾਈ ਯਾਤਰਾ ਕਰਨ ਵਾਲੇ ਸਾਰੇ ਯਾਤਰੀਆਂ ਨਾਲ ਜੁੜੀ ਪੂਰੀ ਜਾਣਕਾਰੀ ਏਅਰਲਾਈਨਜ਼ ਨੂੰ ਰੱਖਣੀ ਹੋਵੇਗੀ, ਕਿਸੇ ਵੀ ਨਿਯਮ ਦੇ ਉਲੰਘਣ ’ਤੇ ਉਨ੍ਹਾਂ ਨੂੰ 35,000 ਡਾਲਰ ਤੱਕ ਦੇ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : UAE ’ਚ ਗ਼ੈਰ-ਮੁਸਲਮਾਨਾਂ ਨੂੰ ਆਪਣੇ ਰੀਤੀ-ਰਿਵਾਜਾਂ ਮੁਤਾਬਕ ਵਿਆਹ ਕਰਾਉਣ ਸਮੇਤ ਮਿਲੇ ਇਹ ਅਧਿਕਾਰ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।