ਓਮੀਕਰੋਨ ਦਾ ਖ਼ੌਫ: ਅੰਤਰਰਾਸ਼ਟਰੀ ਯਾਤਰੀਆਂ 'ਤੇ ਇਹ ਸਖ਼ਤ ਨਿਯਮ ਲਾਗੂ ਕਰ ਸਕਦੈ ਅਮਰੀਕਾ

12/01/2021 3:17:33 PM

ਵਾਸ਼ਿੰਗਟਨ (ਭਾਸ਼ਾ)- ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ 'ਓਮੀਕਰੋਨ' ਬਾਰੇ ਵਧਦੀਆਂ ਚਿੰਤਾਵਾਂ ਦੇ ਵਿਚਕਾਰ, ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਪ੍ਰਸ਼ਾਸਨ ਨੇ ਦੇਸ਼ ਵਿਚ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਦੀ ਜਾਂਚ ਸਬੰਧੀ ਨਿਯਮ ਸਖ਼ਤ ਕਰਨ ਦਾ ਫ਼ੈਸਲਾ ਕੀਤਾ ਹੈ। ਨਵੇਂ ਨਿਯਮ ਟੀਕਾਕਰਨ ਕਰਵਾ ਚੁੱਕੇ ਲੋਕਾਂ 'ਤੇ ਵੀ ਲਾਗੂ ਹੋਣਗੇ। ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀ.ਡੀ.ਸੀ.) ਨੇ ਮੰਗਲਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਉਹ ਇਕ ਨਵੇਂ ਨਿਯਮ 'ਤੇ ਵਿਚਾਰ ਕਰ ਰਿਹਾ ਹੈ, ਜਿਸ ਤਹਿਤ ਅਮਰੀਕਾ ਆਉਣ ਵਾਲੇ ਸਾਰੇ ਹਵਾਈ ਯਾਤਰੀਆਂ ਨੂੰ ਬੋਰਡਿੰਗ ਤੋਂ ਇਕ ਦਿਨ ਪਹਿਲਾਂ ਕੋਵਿਡ-19 ਟੈਸਟ ਕਰਵਾਉਣ ਦੀ ਲੋੜ ਹੋਵੇਗੀ। ਜਿਨ੍ਹਾਂ ਨੂੰ ਟੀਕਾ ਲੱਗ ਚੁੱਕਾ ਹੈ, ਉਹ ਫਲਾਈਟ ਤੋਂ ਤਿੰਨ ਦਿਨ ਪਹਿਲਾਂ ਕੀਤੀ ਗਈ ਜਾਂਚ ਦੀ ਰਿਪੋਰਟ ਦਿਖਾ ਸਕਦੇ ਹਨ।

ਇਹ ਵੀ ਪੜ੍ਹੋ : ਕਿਸਾਨਾਂ ਦੀ ਜਿੱਤ 'ਤੇ UK ਦੀ MP ਪ੍ਰੀਤ ਗਿੱਲ ਨੇ ਦਿੱਤੀ ਵਧਾਈ, ਦੱਸਿਆ ਸਭ ਤੋਂ ਵੱਡਾ ਸਮਾਜਿਕ ਅੰਦੋਲਨ

ਏਜੰਸੀ ਨੇ ਕਿਹਾ, "ਓਮੀਕਰੋਨ ਬਾਰੇ ਹੋਰ ਜਾਣਕਾਰੀ ਹਾਸਲ ਹੋਣ ਕਾਰਨ ਸੀ.ਡੀ.ਸੀ. ਯਾਤਰਾ ਲਈ ਮੌਜੂਦਾ ਗਲੋਬਲ ਟੈਸਟ ਹੁਕਮ ਵਿਚ ਸੋਧ ਕਰਲ ਲਈ ਕੰਮ ਕਰ ਰਿਹਾ ਹੈ। ਨਵੇਂ ਹੁਕਮ ਮੁਤਾਬਕ ਅਮਰੀਕਾ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਬੋਰਡਿੰਗ ਤੋਂ ਇਕ ਦਿਨ ਪਹਿਲਾਂ ਜਾਂਚ ਕਰਾਉਣੀ ਹੋਵੇਗੀ। ਇਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਦੇ ਅਨੁਸਾਰ, ਸਰਦੀਆਂ ਦੌਰਾਨ ਕੋਵਿਡ-19 ਗਲੋਬਲ ਮਹਾਮਾਰੀ ਨੂੰ ਨਿਯੰਤਰਿਤ ਕਰਨ ਦੀਆਂ ਦੇਸ਼ ਦੀਆਂ ਯੋਜਨਾਵਾਂ ਦੇ ਸਬੰਧ ਵਿਚ ਵੀਰਵਾਰ ਨੂੰ ਰਾਸ਼ਟਰਪਤੀ ਜੋਅ ਬਾਈਡੇਨ ਦੇ ਭਾਸ਼ਣ ਤੋਂ ਪਹਿਲਾਂ, ਸਹੀ ਟੈਸਟਿੰਗ ਨਿਯਮਾਂ ਨੂੰ ਅੰਤਮ ਰੂਪ ਦਿੱਤਾ ਜਾ ਰਿਹਾ ਹੈ। ਇਸ 'ਚ ਕੁਝ ਬਦਲਾਅ ਵੀ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ : ਹੈਰਾਨੀਜਨਕ: ਉੱਤਰੀ ਕੋਰੀਆ ਦੇ ਮੁੰਡੇ ਨੇ ਸਿਰਫ਼ 5 ਮਿੰਟ ਤੱਕ ਦੇਖੀ ਇਹ ਫ਼ਿਲਮ,ਹੋਈ 14 ਸਾਲ ਦੀ ਜੇਲ੍ਹ

ਸੀ.ਡੀ.ਸੀ. ਦੇ ਨਿਰਦੇਸ਼ਕ ਡਾ. ਰੋਸ਼ੇਲ ਵੈਲੇਨਸਕੀ ਨੇ ਮੰਗਲਵਾਰ ਨੂੰ ਕਿਹਾ, "ਸੀ.ਡੀ.ਸੀ. ਇਸ ਗੱਲ ਦਾ ਮੁਲਾਂਕਣ ਕਰ ਰਹੀ ਹੈ ਕਿ ਅੰਤਰਰਾਸ਼ਟਰੀ ਯਾਤਰਾ ਨੂੰ ਜਿੰਨਾ ਸੰਭਵ ਹੋ ਸਕੇ ਸੁਰੱਖਿਅਤ ਕਿਵੇਂ ਬਣਾਇਆ ਜਾਵੇ, ਜਿਸ ਵਿਚ ਭਰਨ ਤੋਂ ਪਹਿਲਾਂ ਟੈਸਟਿੰਗ, ਪਹੁੰਚਣ ਦੇ ਬਾਅਦ ਟੈਸਟਿੰਗ ਅਤੇ ਆਈਸੋਲੇਸ਼ਨ ਵਿਵਸਥਾ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਅਧਿਕਾਰੀ ਨੇ ਦੱਸਿਆ ਕਿ ਪਹੁੰਚਣ ਤੋਂ ਬਾਅਦ ਜਾਂਚ ਅਤੇ ਸਵੈ ਆਈਸੋਲੇਸ਼ਨ ਵਿਚ ਰਹਿਣ ਦੇ ਵਿਕਲਪ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਸੀ.ਡੀ.ਸੀ. ਨੇ ਹੁਣ ਵਿਦੇਸ਼ਾਂ ਤੋਂ ਅਮਰੀਕਾ ਆਉਣ ਵਾਲੇ ਯਾਤਰੀਆਂ ਨੂੰ ਤਿੰਨ ਤੋਂ ਪੰਜ ਦਿਨਾਂ ਬਾਅਦ ਜਾਂਚ ਕਰਾਉਣ ਅਤੇ ਜਿਨ੍ਹਾਂ ਦਾ ਟੀਕਾਕਰਨ ਨਹੀਂ ਹੋਇਆ ਹੈ, ਉਨ੍ਹਾਂ ਨੂੰ ਆਈਸੋਲੇਸ਼ਨ ਵਿਚ ਰਹਿਣ ਦਾ ਸੁਝਾਅ ਦਿੱਤਾ ਹੈ। ਹਾਲਾਂਕਿ, ਇਹ ਵਿਕਲਪਿਕ ਹੈ ਅਤੇ ਅਜਿਹਾ ਕਰਨ ਵਾਲਿਆਂ ਦੀ ਦਰ ਬਹੁਤ ਘੱਟ ਹੈ।

ਇਹ ਵੀ ਪੜ੍ਹੋ : ਅਮਰੀਕਾ: 15 ਸਾਲਾ ਮੁੰਡੇ ਨੇ ਸਕੂਲ ’ਚ ਅੰਨ੍ਹੇਵਾਹ ਕੀਤੀ ਗੋਲੀਬਾਰੀ, 3 ਵਿਦਿਆਰਥੀਆਂ ਦੀ ਮੌਤ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News