ਸਿਖਲਾਈ ਦੌਰਾਨ ਵਾਸ਼ਿੰਗਟਨ ਵਿੱਚ ਅਮਰੀਕੀ ਜਲ ਸੈਨਾ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ

Thursday, Oct 17, 2024 - 10:39 AM (IST)

ਵਾਸ਼ਿੰਗਟਨ (ਏਜੰਸੀ)- ਅਮਰੀਕੀ ਜਲ ਸੈਨਾ ਦਾ ਇਕ ਲੜਾਕੂ ਜਹਾਜ਼ ਵਾਸ਼ਿੰਗਟਨ ’ਚ ਰੁਟੀਨ ਸਿਖਲਾਈ ਉਡਾਣ ਦੌਰਾਨ ਹਾਦਸਾਗ੍ਰਸਤ ਹੋ ਗਿਆ। ਵਿਡਬੇ ਟਾਪੂ 'ਤੇ ਸਥਿਤ ਨੇਵਲ ਏਅਰ ਸਟੇਸ਼ਨ (ਐੱਨ.ਏ.ਐੱਸ.) ਨੇ ਦੱਸਿਆ ਕਿ ਜਹਾਜ਼ 'ਚ ਸਵਾਰ ਦੋ ਪਾਇਲਟਾਂ ਦੀ ਭਾਲ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਇਮਰਾਨ ਖਾਨ ਨੂੰ ਝਟਕਾ,ਆਕਸਫੋਰਡ ਯੂਨੀਵਰਸਿਟੀ ਦੇ ਚਾਂਸਲਰ ਦੀ ਦੌੜ 'ਚੋਂ ਹੋਏ ਬਾਹਰ, ਭਾਰਤੀ ਮੂਲ ਦੇ 3 ਨਾਂ ਸ਼ਾਮਲ

ਅਧਿਕਾਰੀਆਂ ਮੁਤਾਬਕ ਇਲੈਕਟ੍ਰਾਨਿਕ ਅਟੈਕ ਸਕੁਐਡਰਨ ਦਾ ਈ.ਏ.-18ਜੀ ਗਰਾਊਲਰ ਲੜਾਕੂ ਜਹਾਜ਼ ਮੰਗਲਵਾਰ ਨੂੰ ਸਥਾਨਕ ਸਮੇਂ ਅਨੁਸਾਰ ਦੁਪਹਿਰ 3.23 ਵਜੇ ਮਾਊਂਟ ਰੇਨੀਅਰ ਨੇੜੇ ਹਾਦਸਾਗ੍ਰਸਤ ਹੋ ਗਿਆ। ਉਨ੍ਹਾਂ ਕਿਹਾ ਕਿ ਜਹਾਜ਼ ਵਿੱਚ ਸਵਾਰ ਪਾਇਲਟਾਂ ਦੀ ਭਾਲ ਕਰਨ ਅਤੇ ਹਾਦਸੇ ਵਾਲੀ ਥਾਂ ਦਾ ਮੁਆਇਨਾ ਕਰਨ ਲਈ ਵਿਡਬੇ ਟਾਪੂ 'ਤੇ ਸਥਿਤ ਐੱਨ.ਏ.ਐੱਸ. ਤੋਂ ਖੋਜ ਟੀਮਾਂ ਨੂੰ ਰਵਾਨਾ ਕੀਤਾ ਗਿਆ ਹੈ,ਜਿਸ ਵਿੱਚ ਅਮਰੀਕੀ ਜਲ ਸੈਨਾ ਦਾ MH-60S ਹੈਲੀਕਾਪਟਰ ਵੀ ਸ਼ਾਮਲ ਹੈ। 

ਇਹ ਵੀ ਪੜ੍ਹੋ: ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਕਾਰ ਹਾਦਸੇ 'ਚ 5 ਭਾਰਤੀਆਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News