ਅਮਰੀਕਾ-ਨਿਊਜ਼ੀਲੈਂਡ ਨੇ ਇੰਡੋ-ਪੈਸੀਫਿਕ ਖੇਤਰ ਦੀ ਸਥਿਰਤਾ ''ਤੇ ਕੀਤੀ ਚਰਚਾ
Thursday, Dec 16, 2021 - 10:29 AM (IST)
ਵਾਸ਼ਿੰਗਟਨ (ਯੂ.ਐੱਨ.ਆਈ.): ਅਮਰੀਕਾ ਅਤੇ ਨਿਊਜ਼ੀਲੈਂਡ ਦੇ ਰੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਇੰਡੋ-ਪੈਸੀਫਿਕ ਖੇਤਰ ਦੀ ਸਥਿਰਤਾ ਦੇ ਮੁੱਦੇ 'ਤੇ ਚਰਚਾ ਕੀਤੀ। ਅਮਰੀਕੀ ਰੱਖਿਆ ਵਿਭਾਗ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਰੱਖਿਆ ਵਿਭਾਗ ਨੇ ਦੱਸਿਆ ਕਿ ਦੋਹਾਂ ਦੇਸ਼ਾਂ ਦੇ ਰੱਖਿਆ ਅਧਿਕਾਰੀਆਂ ਦੀ ਇਹ ਬੈਠਕ ਵਰਚੁਅਲ ਤਰੀਕੇ ਨਾਲ ਹੋਈ ਅਤੇ ਇਸ ਦੌਰਾਨ ਦੋਹਾਂ ਦੇਸ਼ਾਂ ਨੇ ਇੰਡੋ-ਪੈਸੀਫਿਕ ਖੇਤਰ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਦੁਵੱਲੇ ਸੁਰੱਖਿਆ ਸਹਿਯੋਗ ਨੂੰ ਵਧਾਉਣ 'ਤੇ ਚਰਚਾ ਕੀਤੀ।
ਪੜ੍ਹੋ ਇਹ ਅਹਿਮ ਖਬਰ -ਮਾਣ ਦੀ ਗੱਲ, ਭਾਰਤੀ ਮੂਲ ਦੇ ਪ੍ਰੋਫੈਸਰ ਚੁਣੇ ਗਏ ਆਸਟ੍ਰੇਲੀਅਨ ਅਕੈਡਮੀ ਆਫ ਸਾਇੰਸ ਦੇ ਪ੍ਰਧਾਨ
ਅਮਰੀਕੀ ਰੱਖਿਆ ਵਿਭਾਗ ਨੇ ਕਿਹਾ ਕਿ ਇੰਡੋ-ਪੈਸੀਫਿਕ ਸੁਰੱਖਿਆ ਮਾਮਲਿਆਂ ਲਈ ਅਮਰੀਕੀ ਸਹਾਇਕ ਰੱਖਿਆ ਸਕੱਤਰ ਡਾ. ਏਲੀ ਰੈਟਨਰ ਅਤੇ ਨਿਊਜ਼ੀਲੈਂਡ ਦੇ ਰੱਖਿਆ ਨੀਤੀ ਅਤੇ ਯੋਜਨਾ ਦੇ ਉਪ ਸਕੱਤਰ ਮਾਈਕਲ ਸਵੈਨ ਨੇ ਵਰਚੁਅਲੀ ਢੰਗ ਨਾਲ ਅਮਰੀਕਾ-ਨਿਊਜ਼ੀਲੈਂਡ ਰੱਖਿਆ ਨੀਤੀ ਦੀ 8ਵੀਂ ਸਾਲਾਨਾ ਮੀਟਿੰਗ ਵਿੱਚ ਚਰਚਾ ਕੀਤੀ।ਅਮਰੀਕੀ ਰੱਖਿਆ ਵਿਭਾਗ ਨੇ ਦੱਸਿਆ ਕਿ ਇਸ ਦੌਰਾਨ ਦੋਹਾਂ ਦੇਸ਼ਾਂ ਨੇ ਇੰਡੋ-ਪੈਸੀਫਿਕ ਖੇਤਰ ਵਿੱਚ ਆਪਸੀ ਚਿੰਤਾ ਦੇ ਮੁੱਦਿਆਂ ਨੂੰ ਸੁਲਝਾਉਣ ਲਈ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਨਾਲ ਹੀ ਦੋਹਾਂ ਨੇ ਪ੍ਰਸ਼ਾਂਤ ਵਿੱਚ ਆਪਣੀ ਰੱਖਿਆ ਰਣਨੀਤੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਅਤੇ ਪ੍ਰਸ਼ਾਂਤ ਟਾਪੂ ਦੇ ਭਾਈਵਾਲਾਂ ਨਾਲ ਸੁਰੱਖਿਆ ਮਾਮਲਿਆਂ ਵਿੱਚ ਸਹਿਯੋਗ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ।