PM ਮੋਦੀ ਦੇ ਦੌਰੇ ਤੋਂ ਪਹਿਲਾਂ ਅਮਰੀਕੀ ਅਧਿਕਾਰੀਆਂ ਨੇ ਕੀਤੀ ਸਿੱਖ ਕਾਰਕੁੰਨਾਂ ਨਾਲ ਮੁਲਾਕਾਤ
Saturday, Sep 21, 2024 - 02:21 PM (IST)
ਵਾਸ਼ਿੰਗਟਨ - ਅਮਰੀਕੀ ਰਾਸ਼ਟਰਪਤੀ ਦਫ਼ਤਰ ‘ਵਾਈਟ ਹਾਊਸ’ ਦੇ ਅਧਿਕਾਰੀਆਂ ਨੇ ਸਿੱਖ ਕਾਰਕੁਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਮਰੀਕੀ ਸਰਕਾਰ ਅਮਰੀਕੀਆਂ ਦੀ ਸੁਰੱਖਿਆ ਲਈ ਵਚਨਬੱਧ ਹੈ, ਇਹ ਜਾਣਕਾਰੀ ਸਿੱਖ ਭਾਈਚਾਰੇ ਦੇ ਇਕ ਆਗੂ ਨੇ ਦਿੱਤੀ। ਵ੍ਹਾਈਟ ਹਾਊਸ ਦੇ ਅਧਿਕਾਰੀਆਂ ਨੇ ਇਹ ਬੈਠਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਕੀਤੀ ਹੈ। ਆਪਣੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ ਵਿਲਮਿੰਗਟਨ, ਡੇਲਾਵੇਅਰ ’ਚ ਹੋਣ ਵਾਲੇ ਸਾਲਾਨਾ ਕਵਾਡ ਸਮਿਟ ’ਚ ਸ਼ਿਰਕਤ ਕਰਨਗੇ ਅਤੇ ਨਿਊਯਾਰਕ ’ਚ ਸੰਯੁਕਤ ਰਾਸ਼ਟਰ ਮਹਾਸਭਾ ’ਚ ‘ਸਮਿਟ ਆਫ ਦ ਫਿਊਚਰ’ ਸਮਾਗਮ ਨੂੰ ਸੰਬੋਧਨ ਕਰਨਗੇ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ : ਅੱਤਵਾਦੀ ਹਮਲਿਆਂ ’ਚ ਸੁਰੱਖਿਆ ਮੁਲਾਜ਼ਮਾਂ ਦੀ ਮੌਤ, 11 ਜ਼ਖਮੀ
‘ਅਮਰੀਕਨ ਸਿੱਖ ਕਾਕਸ ਕਮੇਟੀ’ ਦੇ ਪ੍ਰੀਤਪਾਲ ਸਿੰਘ, ਸਿੱਖ ਕੁਲੀਸ਼ਨ ਅਤੇ ‘ਸਿੱਖ ਅਮਰੀਕਨ ਲੀਗਲ ਡਿਫੈਂਸ ਐਂਡ ਐਜੂਕੇਸ਼ਨ ਫੰਡ’ (saldef) ਦੇ ਨੁਮਾਇੰਦਿਆਂ ਨੇ ਵੀਰਵਾਰ ਨੂੰ ਵ੍ਹਾਈਟ ਹਾਊਸ |ਚ ਹੋਈ ਮੀਟਿੰਗ ’ਚ ਸ਼ਿਰਕਤ ਕੀਤੀ। ਅਮਰੀਕਨ ਸਿੱਖ ਕਾਕਸ ਕਮੇਟੀ ਦੇ ਸੰਸਥਾਪਕ ਪ੍ਰੀਤਪਾਲ ਸਿੰਘ ਨੇ ਸ਼ੁੱਕਰਵਾਰ ਨੂੰ ਪੀ.ਟੀ.ਆਈ. ਨੂੰ ਦੱਸਿਆ, "ਕੱਲ੍ਹ ਅਸੀਂ ਸਿੱਖ ਅਮਰੀਕੀਆਂ ਦੀ ਜਾਨ ਬਚਾਉਣ ਅਤੇ ਸਾਡੇ ਭਾਈਚਾਰੇ ਦੀ ਸੁਰੱਖਿਆ ਲਈ ਉਨ੍ਹਾਂ ਦੀ ਚੌਕਸੀ ਲਈ ਸੰਘੀ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਨ ਦਾ ਮੌਕਾ ਲਿਆ।"
ਪੜ੍ਹੋ ਇਹ ਅਹਿਮ ਖ਼ਬਰ-ਲਿਬਨਾਨ ’ਚ ਦਹਿਸ਼ਤ : ਮੋਬਾਇਲ ਫਟ ਨਾ ਜਾਵੇ, ਇਸ ਡਰ ਤੋਂ ਬੈਟਰੀ ਕੱਢ ਰਹੇ ਲੋਕ
ਇਸ ਦੌਰਾਨ ਸਿੰਘ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ ’ਚ ਅਮਰੀਕੀ ਸਿੱਖਾਂ ਦੀ ਸੁਰੱਖਿਆ ’ਚ ਚੌਕਸੀ ਵਰਤਣ ਲਈ ਅਮਰੀਕੀ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਸਨੇ ਕਿਹਾ, “ਅਸੀਂ ਉਨ੍ਹਾਂ ਨੂੰ ਆਪਣੇ ਭਾਈਚਾਰੇ ਦੀ ਰੱਖਿਆ ਲਈ ਹੋਰ ਕੁਝ ਕਰਨ ਲਈ ਵਚਨਬੱਧ ਹੋਣ ਲਈ ਕਹਾਂਗੇ। ਆਜ਼ਾਦੀ ਅਤੇ ਨਿਆਂ ਦੀ ਜਿੱਤ ਹੋਣੀ ਚਾਹੀਦੀ ਹੈ।'' ਇਹ ਪਹਿਲੀ ਵਾਰ ਹੈ ਜਦੋਂ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਨੇ ਇਨ੍ਹਾਂ ਸਿੱਖ ਕਾਰਕੁਨਾਂ ਅਤੇ ਸਿੱਖ ਵੱਖਵਾਦੀਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਬਾਰੇ ਕੋਈ ਹੋਰ ਵੇਰਵੇ ਉਪਲਬਧ ਨਹੀਂ ਹਨ। ਵ੍ਹਾਈਟ ਹਾਊਸ ਨੇ ਇਸ ਬੈਠਕ ਦੀ ਸ਼ੁਰੂਆਤ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।