ਤਾਲਿਬਾਨ ਤੇ ਅਮਰੀਕੀ ਅਧਿਕਾਰੀ ਕਰਨਗੇ ਮੁਲਾਕਾਤ

06/29/2022 11:57:02 PM

ਇਸਲਾਮਾਬਾਦ-ਅਫਗਾਨਿਸਤਾਨ 'ਚ ਸੱਤਾਧਾਰੀ ਤਾਲਿਬਾਨ ਦੀ ਅਗਵਾਈ ਵਾਲੀ ਸਰਕਾਰ ਨੇ ਵਿੱਤ ਅਤੇ ਕੇਂਦਰੀ ਬੈਂਕ ਦੇ ਅਧਿਕਾਰੀ ਬੁੱਧਵਾਰ ਨੂੰ ਅਮਰੀਕਾ ਦੇ ਖਜ਼ਾਨਾ ਮੰਤਰਾਲਾ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨ ਲਈ ਬੁੱਧਵਾਰ ਨੂੰ ਕਤਰ ਰਵਾਨਾ ਹੋਏ। ਇਹ ਮੁਲਾਕਾਤ ਅਜਿਹੇ ਸਮੇਂ ਹੋ ਰਹੀ ਹੈ ਜਦ ਪਿਛਲੇ ਹਫ਼ਤੇ ਆਏ ਵਿਨਾਸ਼ਕਾਰੀ ਭੂਚਾਲ ਨੇ ਦਰਸ਼ਾਇਆ ਸੀ ਕਿ ਦੇਸ਼ ਦੀ ਢਹਿ-ਢੇਰੀ ਹੋਈ ਅਰਥਵਿਵਸਥਾ ਕਿਵੇਂ ਅਹਿਮ ਰਾਹਤ ਕਾਰਜਾਂ ਨੂੰ ਕਰਨ 'ਚ ਅਸਫ਼ਲ ਹੈ। ਸੰਯੁਕਤ ਰਾਸ਼ਟਰ ਦੇ ਅੰਕੜਿਆਂ ਮੁਤਾਬਕ ਪਿਛਲੇ ਹਫ਼ਤੇ ਦੱਖਣੀ ਪੂਰਬੀ ਅਗਫਾਨਿਸਤਾਨ 'ਚ ਆਏ ਭੂਚਾਲ ਕਾਰਨ ਕਰੀਬ 770 ਲੋਕਾਂ ਦੀ ਮੌਤ ਹੋ ਗਈ ਪਰ ਤਾਲਿਬਾਨ ਨੇ ਮ੍ਰਿਤਕਾਂ ਦੀ ਗਿਣਤੀ 1,150 ਦੱਸੀ ਹੈ ਜਦਕਿ ਹਜ਼ਾਰਾਂ ਹੋਰ ਜ਼ਖਮੀ ਹੋਏ ਹਨ।

ਇਹ ਵੀ ਪੜ੍ਹੋ : ਰਾਜ ਸਭਾ ਮੈਂਬਰਾਂ 'ਤੇ ਉੱਠ ਰਹੇ ਸਵਾਲਾਂ 'ਤੇ CM ਮਾਨ ਨੇ ਕਾਂਗਰਸ ਨੂੰ ਦਿੱਤਾ ਤਿੱਖਾ ਜਵਾਬ (ਵੀਡੀਓ)

ਸੰਯੁਕਤ ਰਾਸ਼ਟਰ ਮੁਤਾਬਕ ਪਿਛਲੇ ਦੋ ਦਹਾਕਿਆਂ 'ਚ ਆਏ ਸਭ ਤੋਂ ਵਿਨਾਸ਼ਕਾਰੀ ਭੂਚਾਲ 'ਚ ਜਾਨ ਗੁਆਉਣ ਵਾਲਿਆਂ 'ਚ 155 ਬੱਚੇ ਵੀ ਸ਼ਾਮਲ ਹਨ। ਭੂਚਾਲ ਕਾਰਨ ਪਾਕਤਿਕਾ ਅਤੇ ਖੋਸ਼ਤ ਸੂਬੇ 'ਚ ਕਰੀਬ ਤਿੰਨ ਹਜ਼ਾਰ ਮਕਾਨ ਜਾਂ ਤਾਂ ਢਹਿ-ਢੇਰੀ ਹੋ ਗਏ ਜਾਂ ਬੁਰੀ ਤਰ੍ਹਾਂ ਨੁਕਸਾਨੇ ਗਏ। ਤਾਲਿਬਾਨ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਹਫੀਜ਼ ਜ਼ਿਆ ਅਹਿਮਦ ਨੇ ਤਾਲਿਬਾਨ ਸਰਕਾਰ ਦੇ ਅਧਿਕਾਰੀਆਂ ਅਤੇ ਅਮਰੀਕੀ ਅਧਿਕਾਰੀਆਂ ਦੀ ਬੈਠਕ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ : ਮਹਾਰਾਸ਼ਟਰ: ਫਲੋਰ ਟੈਸਟ ਤੋਂ ਪਹਿਲਾਂ ਊਧਵ ਠਾਕਰੇ ਨੇ CM ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Karan Kumar

Content Editor

Related News