ਈਰਾਨ ਦੇ ਹਮਲੇ ਤੋਂ ਬਾਅਦ ਸਾਊਦੀ ਅਰਬ ਦੇ ਹਵਾਈ ਅੱਡੇ ਤੋਂ ਅਮਰੀਕੀ ਜਹਾਜ਼ਾਂ ਨੇ ਭਰੀ ਉਡਾਣ

Monday, Jun 23, 2025 - 11:02 PM (IST)

ਈਰਾਨ ਦੇ ਹਮਲੇ ਤੋਂ ਬਾਅਦ ਸਾਊਦੀ ਅਰਬ ਦੇ ਹਵਾਈ ਅੱਡੇ ਤੋਂ ਅਮਰੀਕੀ ਜਹਾਜ਼ਾਂ ਨੇ ਭਰੀ ਉਡਾਣ

ਇੰਟਰਨੈਸ਼ਨਲ ਡੈਸਕ - ਈਰਾਨ ਵੱਲੋਂ ਕਤਰ 'ਚ ਅਮਰੀਕੀ ਫੌਜੀ ਟਿਕਾਣਿਆਂ 'ਤੇ ਹਮਲੇ ਤੋਂ ਬਾਅਦ ਅਮਰੀਕਾ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਾਊਦੀ ਅਰਬ ਦੇ ਹਵਾਈ ਅੱਡੇ ਤੋਂ ਅਮਰੀਕੀ ਜਹਾਜ਼ਾਂ ਦੇ ਉਡਾਣ ਭਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੱਧ ਪੂਰਬ ਵਿੱਚ ਤਣਾਅ ਵਧਣ ਲੱਗਾ ਹੈ। ਈਰਾਨ ਨੇ ਕਤਰ ਵਿੱਚ ਅਲ ਉਦੀਦ ਏਅਰ ਬੇਸ ਸਮੇਤ ਅਮਰੀਕੀ ਫੌਜੀ ਟਿਕਾਣਿਆਂ 'ਤੇ 6 ਮਿਜ਼ਾਈਲਾਂ ਦਾਗੀਆਂ ਹਨ। ਇਸ ਹਮਲੇ ਨੂੰ ਈਰਾਨ ਦੇ ਪ੍ਰਮਾਣੂ ਕੇਂਦਰਾਂ 'ਤੇ ਅਮਰੀਕੀ ਹਮਲੇ ਦਾ ਬਦਲਾ ਮੰਨਿਆ ਜਾ ਰਿਹਾ ਹੈ।


author

Inder Prajapati

Content Editor

Related News