ਅਮਰੀਕੀ ਪੁਲਸ ਨੇ ਤੇਲੰਗਾਨਾ ਦੇ ਨੌਜਵਾਨ ਨੂੰ ਮਾਰੀ ਗੋਲੀ
Saturday, Sep 20, 2025 - 04:25 AM (IST)

ਵਾਸ਼ਿੰਗਟਨ (ਭਾਸ਼ਾ) : ਤੇਲੰਗਾਨਾ ਦੇ ਮਹਿਬੂਬਨਗਰ ਜ਼ਿਲੇ ਦੇ 30 ਸਾਲਾ ਨੌਜਵਾਨ ਦਾ ਅਮਰੀਕਾ ਵਿਚ ਉਸ ਨਾਲ ਰਹਿ ਰਹੇ ਇਕ ਵਿਅਕਤੀ ਨਾਲ ਝਗੜਾ ਹੋ ਗਿਆ, ਜਿਸ ਤੋਂ ਬਾਅਦ ਪੁਲਸ ਨੇ ਕਥਿਤ ਤੌਰ ’ਤੇ ਉਸਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਵੀਰਵਾਰ ਇਹ ਦਾਅਵਾ ਕੀਤਾ।
ਮੁਹੰਮਦ ਨਿਜ਼ਾਮੂਦੀਨ ਦੇ ਪਿਤਾ ਮੁਹੰਮਦ ਹਸਨੂਦੀਨ ਨੇ ਆਪਣੇ ਪੁੱਤਰ ਦੇ ਇਕ ਦੋਸਤ ਤੋਂ ਜਾਣਕਾਰੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਘਟਨਾ 3 ਸਤੰਬਰ ਨੂੰ ਵਾਪਰੀ ਸੀ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਅਸਲ ਵਿਚ ਕੀ ਹੋਇਆ ਸੀ।
ਉਨ੍ਹਾਂ ਦੱਸਿਆ ਕਿ ਜਾਣਕਾਰੀ ਅਨੁਸਾਰ ਇਹ ਝਗੜਾ ਇਕ ਮਾਮੂਲੀ ਗੱਲ ਤੋਂ ਹੋਇਆ ਸੀ। ਹਾਲਾਂਕਿ ਘਟਨਾ ਦੀ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ ।
ਮੁਹੰਮਦ ਹਸਨੂਦੀਨ ਨੇ ਕਿਹਾ ਕਿ ਉਨ੍ਹਾਂ ਨੂੰ ਵੀਰਵਾਰ ਸਵੇਰੇ ਇਸ ਘਟਨਾ ਬਾਰੇ ਪਤਾ ਲੱਗਾ। ਉਨ੍ਹਾਂ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਆਪਣੇ ਪੁੱਤਰ ਦੀ ਲਾਸ਼ ਮਹਿਬੂਬਨਗਰ ਵਾਪਸ ਲਿਆਉਣ ਵਿਚ ਸਹਾਇਤਾ ਕਰਨ ਦੀ ਬੇਨਤੀ ਕੀਤੀ ਹੈ।