ਈਰਾਨ ਦੇ ਇਕ ਹੋਰ ਬੈਂਕ ’ਤੇ ਪਾਬੰਦੀ ਲਾਉਣ ਦੀ ਤਿਆਰੀ ’ਚ ਅਮਰੀਕਾ : ਬੇਸੈਂਟ
Tuesday, Sep 01, 2026 - 05:31 AM (IST)
ਐਸ਼ਵਿਲ (ਏਜੰਸੀ) : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪ੍ਰਸ਼ਾਸਨ ਈਰਾਨ ਨਾਲ ਵਿੱਤੀ ਲੈਣ-ਦੇਣ ’ਤੇ ਹੋਰ ਸਖ਼ਤੀ ਕਰਨ ਲਈ ਇਸ ਹਫ਼ਤੇ ਇਕ ਹੋਰ ਬੈਂਕ ’ਤੇ ਪਾਬੰਦੀ ਲਾਉਣ ਦੀ ਤਿਆਰੀ ਕਰ ਰਿਹਾ ਹੈ। ਅਮਰੀਕਾ ਦੇ ਵਿੱਤ ਮੰਤਰੀ ਸਕਾਟ ਬੇਸੈਂਟ ਨੇ ਇਹ ਜਾਣਕਾਰੀ ਦਿੱਤੀ ਹੈ। ਉੱਤਰੀ ਕੈਰੋਲੀਨਾ ਦੇ ਐਸ਼ਵਿਲ ਵਿਚ ਹੋਣ ਵਾਲੇ ਜੀ-20 ਸੰਮੇਲਨ ਦੌਰਾਨ ਬੇਸੈਂਟ ਦੁਨੀਆ ਦੀਆਂ ਪ੍ਰਮੁੱਖ ਅਤੇ ਉੱਭਰਦੀਆਂ ਅਰਥਵਿਵਸਥਾਵਾਂ ਦੇ ਆਪਣੇ ਹਮਰੁਤਬਾ ਆਗੂਆਂ ਨਾਲ ਵੱਖ-ਵੱਖ ਮੁਲਾਕਾਤਾਂ ਕਰਨਗੇ ਅਤੇ ਈਰਾਨ ਨੂੰ ਆਰਥਿਕ ਤੌਰ ’ਤੇ ਇਕੱਲਾ ਕਰਨ ਲਈ ਅਮਰੀਕਾ ਦੇ ਯਤਨਾਂ ਵਿਚ ਉਨ੍ਹਾਂ ਦਾ ਸਹਿਯੋਗ ਹਾਸਲ ਕਰਨ ਦੀ ਕੋਸ਼ਿਸ਼ ਕਰਨਗੇ।
ਇਹ ਵੀ ਪੜ੍ਹੋ : ਸਾਊਦੀ ਤੋਂ ਦਿੱਲੀ ਆ ਰਹੀ Air India ਦੀ ਫਲਾਈਟ 'ਚ ਬੰਬ ਦੀ ਧਮਕੀ, ਅਹਿਮਦਾਬਾਦ 'ਚ ਕਰਵਾਈ ਐਮਰਜੈਂਸੀ ਲੈਂਡਿੰਗ
ਇਨ੍ਹਾਂ ਬੈਠਕਾਂ ਤੋਂ ਪਹਿਲਾਂ ਇਕ ਇੰਟਰਵਿਊ ਵਿਚ ਬੇਸੈਂਟ ਨੇ ਕਿਹਾ,‘‘ਜੇਕਰ ਲੋੜ ਪਈ ਤਾਂ ਵਿੱਤੀ ਮੋਰਚੇ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਸੀਂ ਲੋਕਾਂ ਨੂੰ ਇਹ ਦਿਖਾ ਰਹੇ ਹਾਂ ਕਿ ਸਾਨੂੰ ਪਤਾ ਹੈ ਕਿ ਤੁਸੀਂ ਕੌਣ ਹੋ, ਤੁਹਾਨੂੰ ਵੀ ਪਤਾ ਹੈ ਕਿ ਤੁਸੀਂ ਕੌਣ ਹੋ ਅਤੇ ਇਹ ਸਭ ਹੁਣ ਬੰਦ ਹੋਣਾ ਚਾਹੀਦਾ ਹੈ।’’ ਬੇਸੈਂਟ ਨੇ ਹੁਣੇ ਜਿਹੇ ਇਕ ਨਵੀਂ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ, ਜਿਸ ਦਾ ਉਦੇਸ਼ ਉਨ੍ਹਾਂ ਦੇਸ਼ਾਂ ’ਤੇ ਦਬਾਅ ਬਣਾਉਣਾ ਹੈ, ਜੋ ਪਹਿਲਾਂ ਹੀ ਅਮਰੀਕਾ ਦੀਆਂ ਸਖ਼ਤ ਪਾਬੰਦੀਆਂ ਦਾ ਸਾਹਮਣਾ ਕਰ ਰਹੇ ਈਰਾਨ ਨਾਲ ਹੁਣ ਵੀ ਕਾਰੋਬਾਰ ਕਰ ਰਹੇ ਹਨ। ਅਜਿਹੇ ਦੇਸ਼ਾਂ ਨੂੰ ਈਰਾਨ ਨਾਲੋਂ ਆਪਣੇ ਵਿੱਤੀ ਸਬੰਧ ਤੋੜਨ ਜਾਂ ਫਿਰ ਅਮਰੀਕਾ ਵੱਲੋਂ ਜਵਾਬੀ ਕਾਰਵਾਈ ਦਾ ਸਾਹਮਣਾ ਕਰਨ ਲਈ ਕਿਹਾ ਗਿਆ ਹੈ। ਵਿੱਤ ਵਿਭਾਗ ਨੇ ਇਸ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਆਪਣੀ ਪਹਿਲੀ ਅਧਿਕਾਰਤ ਕਾਰਵਾਈ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
