'ਅਮਰੀਕੀ ਰਾਸ਼ਟਰਪਤੀ ਬਾਈਡੇਨ ਨੇ ਚੀਨ ਨੂੰ ਦਿੱਤੀ ਚਿਤਾਵਨੀ'
Wednesday, Feb 17, 2021 - 10:52 PM (IST)
ਵਾਸ਼ਿੰਗਟਨ (ਏ. ਐੱਨ. ਆਈ.) - ਚੀਨ ਵਿਚ ਘੱਟ ਗਿਣਤੀ ਭਾਈਚਾਰਿਆਂ ਨਾਲ ਕਿਸ ਤਰ੍ਹਾਂ ਦਾ ਵਿਹਾਰ ਹੁੰਦਾ ਹੈ ਇਸ ਤੋਂ ਹਰ ਕੋਈ ਵਾਕਿਫ ਹੈ। ਇਸ ਨੂੰ ਦੇਖਦੇ ਹੋਏ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੇ ਚੀਨ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਚੀਨ ਨੂੰ ਭਾਰੀ ਕੀਮਤ ਅਦਾ ਕਰਨੀ ਹੋਵੇਗੀ। ਬਾਈਡੇਨ ਨੇ ਦੱਸਿਆ ਕਿ ਉਨ੍ਹਾਂ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਆਪਣੇ ਫੋਨ ਕਾਲ ਦੌਰਾਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਅਮਰੀਕਾ ਦੇ ਰੁਖ ਬਾਰੇ ਦੱਸਿਆ ਹੈ।
ਇਹ ਖ਼ਬਰ ਵੀ ਪੜ੍ਹੋ- ਡੂ ਪਲੇਸਿਸ ਨੇ ਟੈਸਟ ਕ੍ਰਿਕਟ ਤੋਂ ਲਿਆ ਸੰਨਿਆਸ
ਬਾਈਡੇਨ ਨੇ ਕਿਹਾ ਕਿ ਮੈਂ ਇਹ ਸਪੱਸ਼ਟ ਕਰ ਰਿਹਾ ਹਾਂ ਕਿ ਅਸੀਂ ਸੰਯੁਕਤ ਰਾਸ਼ਟਰ ਅਤੇ ਹੋਰਨਾਂ ਏਜੰਸੀਆਂ ਤੋਂ ਮਨੁੱਖੀ ਅਧਿਕਾਰਾਂ ਦੇ ਪੱਖ ਵਿਚ ਆਵਾਜ਼ ਉਠਾਉਣ ਦੀ ਆਪਣੀ ਭੂਮਿਕਾ ਨੂੰ ਨਿਭਾਵਾਂਗੇ, ਜੋ ਉਨ੍ਹਾਂ ਦੇ ਦ੍ਰਿਸ਼ਟੀਕੋਣ 'ਤੇ ਪ੍ਰਭਾਵ ਪਾਉਂਦਾ ਹੈ। ਚੀਨ ਵਿਸ਼ਵ ਗੁਰੂ ਬਣਨ ਲਈ ਕੋਸ਼ਿਸ਼ ਕਰ ਰਿਹਾ ਹੈ। ਇਸ ਨੂੰ ਹਾਸਲ ਕਰਨ ਲਈ ਅਤੇ ਅਜਿਹਾ ਕਰਨ ਵਿਚ ਸਮਰੱਥ ਹੋਣ ਲਈ ਉਨ੍ਹਾਂ ਨੂੰ ਹੋਰਨਾਂ ਦੇਸ਼ਾਂ ਦਾ ਭਰੋਸਾ ਹਾਸਲ ਕਰਨਾ ਹੋਵੇਗਾ। ਜਦ ਤੱਕ ਉਹ ਮਨੁੱਖੀ ਅਧਿਕਾਰਾਂ ਦੇ ਉਲਟ ਸਰਗਰਮੀਆਂ ਵਿਚ ਸ਼ਾਮਲ ਹੋਣਗੇ, ਅਜਿਹਾ ਕਰਨਾ ਉਨ੍ਹਾਂ ਲਈ ਮੁਸ਼ਕਿਲ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ- ਪਾਕਿ ਨੇ ਫਿਰ ਚੁੱਕਿਆ ਪੈਗੰਬਰ ਕਾਰਟੂਨ ਵਿਵਾਦ ਮੁੱਦਾ, ਫਰਾਂਸ ਵਿਰੁੱਧ ਕੀਤਾ ਪ੍ਰਦਰਸ਼ਨ
ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।