ਅਮਰੀਕੀ ਰਾਸ਼ਟਰਪਤੀ ਚੋਣਾਂ 2024: ਓਪੀਨੀਅਨ ਪੋਲ ''ਚ ਟਰੰਪ ਸਭ ਤੋਂ ਅੱਗੇ
Friday, Apr 05, 2024 - 12:05 PM (IST)
 
            
            ਵਾਸ਼ਿੰਗਟਨ (ਰਾਜ ਗੋਗਨਾ)- ਅਮਰੀਕਾ ਵਿਚ ਇਸ ਸਾਲ ਨਵੰਬਰ ਵਿਚ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ ਅਤੇ ਇਨ੍ਹਾਂ ਚੋਣਾਂ ਵਿਚ ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫਿਰ ਤੋਂ ਆਹਮੋ-ਸਾਹਮਣੇ ਹੋਣ ਦੀ ਸੰਭਾਵਨਾ ਹੈ।
ਉਥੇ ਹੀ ਵਾਲ ਸਟਰੀਟ ਜਰਨਲ ਨੇ ਇਕ ਸਰਵੇਖਣ ਕੀਤਾ ਹੈ, ਜਿਸ ਵਿਚ ਲੋਕਾਂ ਨੇ ਇਨ੍ਹਾਂ ਚੋਣਾਂ 'ਤੇ ਆਪਣੀ ਰਾਏ ਦਿੱਤੀ ਹੈ। ਇਹ ਸਰਵੇਖਣ 7 ਮੁੱਖ ਰਾਜਾਂ ਵਿੱਚ ਕੀਤਾ ਗਿਆ, ਜਿਨ੍ਹਾਂ ਵਿਚੋਂ 6 ਰਾਜਾਂ ਵਿੱਚ ਟਰੰਪ ਪ੍ਰਤੀ ਰੁਝਾਨ ਸੀ। ਅਜਿਹਾ ਲੱਗ ਰਿਹਾ ਹੈ ਕਿ ਲੋਕ ਟਰੰਪ ਨੂੰ ਅਗਲਾ ਰਾਸ਼ਟਰਪਤੀ ਚੁਣਨ ਦੀ ਤਿਆਰੀ ਕਰ ਰਹੇ ਹਨ। ਸਰਵੇਖਣ ਤੋਂ ਪਤਾ ਲੱਗਾ ਹੈ ਕਿ ਲੋਕ ਮੌਜੂਦਾ ਰਾਸ਼ਟਰਪਤੀ ਜੋਅ ਬਾਈਡੇਨ ਦੀਆਂ ਨੀਤੀਆਂ ਤੋਂ ਅਸੰਤੁਸ਼ਟ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            