ਅਮਰੀਕਾ ਰਾਸ਼ਟਰਪਤੀ ਚੋਣਾਂ : ਬਾਈਡੇਨ ਨੇ ਪਹਿਲੀ ਵਾਰ ਹਟਣ ਦੇ ਦਿੱਤੇ ਸੰਕੇਤ, ਕਮਲਾ ਹੈਰਿਸ ਮੁੱਖ ਦਾਅਵੇਦਾਰ

Sunday, Jul 21, 2024 - 11:14 AM (IST)

ਅਮਰੀਕਾ ਰਾਸ਼ਟਰਪਤੀ ਚੋਣਾਂ : ਬਾਈਡੇਨ ਨੇ ਪਹਿਲੀ ਵਾਰ ਹਟਣ ਦੇ ਦਿੱਤੇ ਸੰਕੇਤ, ਕਮਲਾ ਹੈਰਿਸ ਮੁੱਖ ਦਾਅਵੇਦਾਰ

ਵਾਸ਼ਿੰਗਟਨ (ਰਾਜ ਗੋਗਨਾ)- ਸੰਯੁਕਤ ਰਾਜ ਅਮਰੀਕਾ ਵਿੱਚ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਕੁਝ ਸਮੇਂ ਬਾਅਦ ਹੀ ਚੋਣਾਂ ਦੇ ਨਤੀਜੇ ਸਾਹਮਣੇ ਆਉਣਗੇ ਅਤੇ ਇਹ ਸਪੱਸ਼ਟ ਹੋ ਜਾਵੇਗਾ ਕਿ ਅਮਰੀਕਾ ਦਾ ਅਗਲਾ ਰਾਸ਼ਟਰਪਤੀ ਕੌਣ ਬਣੇਗਾ। ਅਮਰੀਕਾ ਦੇ ਅਗਲੇ ਰਾਸ਼ਟਰਪਤੀ ਬਣਨ ਲਈ ਜੋਅ ਬਾਈਡੇਨ ਅਤੇ ਡੋਨਾਲਡ ਟਰੰਪ ਵਿਚਾਲੇ ਚੋਣ ਜੰਗ ਹੋਵੇਗੀ। ਬਾਈਡੇਨ ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਹਨ ਅਤੇ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਹਨ। ਅਤੇ ਡੋਨਾਲਡ ਟਰੰਪ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਹਨ ਅਤੇ ਉਹ ਰਿਪਬਲਿਕ ਪਾਰਟੀ ਦੇ ਉਮੀਦਵਾਰ ਹਨ। 

ਬਾਈਡੇਨ ਨੇ ਹਟਣ ਦੀ ਸੰਭਾਵਨਾ ਦੇ ਦਿੱਤੇ ਸੰਕੇਤ

ਹਾਲਾਂਕਿ ਬਾਈਡੇਨ ਪਹਿਲਾਂ ਵੀ ਕਈ ਵਾਰ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਰਾਸ਼ਟਰਪਤੀ ਬਣਨ ਦੀ ਦੌੜ 'ਚ ਬਣੇ ਰਹਿਣਗੇ। ਪਰ ਹੁਣ ਪਹਿਲੀ ਵਾਰ ਉਨ੍ਹਾਂ ਨੇ ਇਸ ਦੌੜ ਤੋਂ ਹਟਣ ਦੀ ਸੰਭਾਵਨਾ ਦੇ ਸੰਕੇਤ ਦਿੱਤੇ ਹਨ। ਜਿੰਨਾਂ ਵਿੱਚ ਉਨ੍ਹਾਂ ਦੀ ਸਿਹਤ ਇਸ ਦੌੜ ਤੋਂ ਪਿੱਛੇ ਹਟਣ ਦਾ ਕਾਰਨ ਬਣ ਸਕਦਾ ਹੈ। ਇਕ ਮੀਡੀਆ ਇੰਟਰਵਿਊ ਵਿੱਚ ਬਾਈਡੇਨ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ, ਜਾਂ ਡਾਕਟਰਾਂ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਸਿਹਤ ਸੰਬੰਧੀ ਕਈ ਸਮੱਸਿਆਵਾਂ ਹਨ ਤਾਂ ਉਹ ਇੱਕ ਵਾਰ ਫਿਰ ਚੋਣ ਤੋਂ ਹਟਣ ਬਾਰੇ ਵਿਚਾਰ ਕਰਨਗੇ ਅਤੇ ਫੇਰ ਕਦੇ ਚੋਣ ਲੜਨ ਬਾਰੇ ਸੋਚਣਗੇ। 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਸਰਕਾਰ ਦਾ ਪ੍ਰਵਾਸੀਆਂ 'ਤੇ ਦਾ ਵੱਡਾ ਐਕਸ਼ਨ, 29 ਹਜ਼ਾਰ ਕੀਤੇ ਡਿਪੋਰਟ

ਇਹ ਬਿਆਨ ਬਾਈਡੇਨ 'ਤੇ ਵਧਦੇ ਹੋਏ ਦਬਾਅ ਕਾਰਨ ਸਾਹਮਣੇ ਆਇਆ ਹੈ। ਦਰਅਸਲ ਟਰੰਪ 'ਤੇ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਲੋਕਾਂ ਦਾ ਕਾਫੀ ਸਮਰਥਨ ਮਿਲ ਰਿਹਾ ਹੈ।ਅਤੇ ਅਜਿਹੇ 'ਚ ਕਿਹਾ ਜਾ ਰਿਹਾ ਹੈ ਕਿ ਜੇਕਰ ਹੁਣ ਚੋਣਾਂ ਹੁੰਦੀਆਂ ਹਨ ਤਾਂ ਬਾਈਡੇਨ ਲਈ ਟਰੰਪ ਖ਼ਿਲਾਫ਼ ਬਚਣਾ ਬਹੁਤ ਮੁਸ਼ਕਿਲ ਹੋ ਜਾਵੇਗਾ। ਡੈਮੋਕ੍ਰੇਟਿਕ ਪਾਰਟੀ ਦੇ ਕਈ ਸੰਸਦ ਮੈਂਬਰ ਵੀ ਬਾਈਡੇਨ ਨੂੰ ਇਸ ਦੌੜ ਤੋਂ ਹਟਣ ਲਈ ਕਹਿ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਬਾਈਡੇਨ ਕਾਰਨ ਡੈਮੋਕ੍ਰੇਟਿਕ ਪਾਰਟੀ ਨੂੰ ਚੋਣਾਂ 'ਚ ਨੁਕਸਾਨ ਹੋ ਸਕਦਾ ਹੈ। ਜੇਕਰ ਜੋਅ ਬਾਈਡੇਨ ਰਾਸ਼ਟਰਪਤੀ ਚੋਣ ਦੀ ਦੌੜ ਤੋਂ ਹਟ ਜਾਂਦੇ ਹਨ ਤਾਂ ਡੈਮੋਕ੍ਰੇਟਿਕ ਪਾਰਟੀ ਤੋਂ ਉਨ੍ਹਾਂ ਦੀ ਜਗ੍ਹਾ ਭਾਰਤੀ ਮੂਲ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਮੁੱਖ ਦਾਅਵੇਦਾਰ ਹੋਵੇਗੀ। ਕਮਲਾ ਹੈਰਿਸ ਇਸ ਸਮੇਂ ਅਮਰੀਕਾ ਦੀ ਉਪ ਰਾਸ਼ਟਰਪਤੀ ਵੀ ਹੈ।ਅਤੇ ਕਈ ਚੋਣਾਂ ਵਿੱਚ ਉਸ ਨੂੰ ਬਾਈਡੇਨ ਨਾਲੋਂ ਮਜ਼ਬੂਤ ​​ਦਾਅਵੇਦਾਰ ਵੀ ਦੱਸਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News