ਕਸ਼ਮੀਰ ਮੁੱਦੇ 'ਤੇ ਪਾਕਿ ਨੇ ਟੇਕੇ ਗੋਢੇ, ਟਰੰਪ ਨੂੰ ਕੀਤੀ ਇਹ ਅਪੀਲ

01/21/2020 11:07:59 PM

ਦਾਵੋਸ — ਸਵਿਟਜ਼ਰਲੈਂਡ ਦੇ ਦਾਵੋਸ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਮੁਲਾਕਾਤ ਹੋਈ ਹੈ। ਦੋਵਾਂ ਨੇਤਾਵਾਂ ਦੀ ਇਹ ਮੁਲਾਕਾਤ ਇਕਨਾਮਿਕ ਫੋਰਮ ਦੌਰਾਨ ਹੋਈ ਹੈ। ਇਸ ਮੁਲਾਕਾਤ ਦੌਰਾਨ ਇਮਰਾਨ ਖਾਨ ਨੇ ਡੋਨਾਲਡ ਟਰੰਪ ਨੂੰ ਕਸ਼ਮੀਰ ਮੁੱਦੇ 'ਚ ਦਖਲ ਦੇਣ ਦੀ ਅਪੀਲ ਕੀਤੀ। ਜਿਸ 'ਤੇ ਡੋਨਾਲਡ ਟਰੰਪ ਨੇ ਕਿਹਾ ਕਿ ਅਸੀਂ ਭਾਰਤ ਤੇ ਪਾਕਿਸਤਾਨ ਦੇ ਸਬੰਧ 'ਚ ਕਸ਼ਮੀਰ ਨੂੰ ਲੈ ਕੇ ਸੋਚ ਰਹੇ ਹਾਂ ਅਤੇ ਜੇਕਰ ਅਸੀਂ ਮਦਦ ਕਰ ਸਕਦੇ ਹਾਂ ਤਾਂ ਯਕੀਨੀ ਤੌਰ 'ਤੇ ਅਜਿਹਾ ਕਰਾਂਗੇ।

ਡਬਲਿਊ.ਈ.ਐੱਫ. ਦੌਰਾਨ ਬੈਠਕ 'ਚ ਦੋਵਾਂ ਨੇਤਾਵਾਂ ਨੇ ਅਮਰੀਕਾ ਅਤੇ ਪਾਕਿਸਤਾਨ ਵਿਚਾਲੇ ਸਬੰਧਾਂ ਨੂੰ ਵਧਾਉਣ 'ਤੇ ਸਹਿਮਤੀ ਜਤਾਈ ਹੈ। ਰਾਸ਼ਟਰਪਤੀ ਟਰੰਪ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਸੀ ਹਿੱਤ, ਖੇਤਰੀ ਸੁਰੱਖਿਆ, ਕਸ਼ਮੀਰ ਤੇ ਅਫਗਾਨਿਸਤਾਨ ਸ਼ਾਂਤੀ ਪ੍ਰਕਿਰਿਆ 'ਤੇ ਵੀ ਗੱਲ ਕੀਤੀ, ਬੈਠਕ 'ਚ ਇਮਰਾਨ ਖਾਨ ਨੇ ਕਿਹਾ ਕਿ ਪਾਕਿਸਤਾਨ ਸ਼ੁਰੂ ਤੋਂ ਆਪਣੇ ਖੇਤਰ 'ਚ ਸ਼ਾਂਤੀ ਬਹਾਲ ਕਰਨ ਦਾ ਹਿਮਾਇਤੀ ਰਿਹਾ ਹੈ ਤੇ ਇਸ ਦੇ ਲਈ ਬਰਾਬਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਮਰਾਨ ਖਾਨ ਨੇ ਕਿਹਾ ਕਿ ਸਮੂਚੇ ਖੇਤਰ 'ਚ ਆਪਣੀ ਅਹਿਮ ਭੂਮਿਕਾ ਨਿਭਾਉਣ 'ਚ ਉਹ ਹਮੇਸ਼ਾ ਤਿਆਰ ਰਹੇਗਾ।

ਬੈਠਕ 'ਚ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਇਮਰਾਨ ਖਾਨ ਉਨ੍ਹਾਂ ਦੇ ਚੰਗੇ ਦੋਸਤ ਹਨ। ਦੋਵਾਂ ਨੇਤਾਵਾਂ ਦੀ ਇਸ ਬੈਠਕ ਤੋਂ ਪਹਿਲਾਂ ਹੀ ਰਾਸ਼ਟਰਪਤੀ ਟਰੰਪ ਨੇ ਦੱਸ ਦਿੱਤਾ ਸੀ ਕਿ ਕਸ਼ਮੀਰ ਮੁੱਦੇ ਅਤੇ ਅਫਘਾਨ ਸ਼ਾਂਤੀ ਪ੍ਰਕਿਰਿਆ 'ਤੇ ਵਿਆਪਕ ਗੱਲਬਾਤ ਕੀਤੀ ਜਾਵੇਗੀ। ਦਾਵੋਸ ਦੇ ਇਸ ਸੰਮੇਲਨ 'ਚ ਕਈ ਦੇਸ਼ਾਂ ਦੇ ਰਾਸ਼ਟਰੀ ਪ੍ਰਧਾਨ ਪਹੁੰਚੇ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਇਮਰਾਨ ਖਾਨ ਦੀ ਮੁਲਾਕਾਤ ਵੀ ਇਸੇ ਸੰਮੇਲਨ ਦੌਰਾਨ ਹੋਈ ਹੈ।


Inder Prajapati

Content Editor

Related News