ਅਮਰੀਕਾ ਦੀ ਦੋ ਟੁੱਕ, ਬੰਗਲਾਦੇਸ਼ ਦੇ ਅੰਦਰੂਨੀ ਮਾਮਲਿਆਂ ''ਚ ਦਖਲ ਤੋਂ ਕੀਤਾ ਇਨਕਾਰ
Tuesday, Aug 13, 2024 - 10:42 AM (IST)
ਵਾਸ਼ਿੰਗਟਨ (ਭਾਸ਼ਾ): ਅਮਰੀਕੀ ਰਾਸ਼ਟਰਪਤੀ ਦਫਤਰ ਵ੍ਹਾਈਟ ਹਾਊਸ ਨੇ ਬੰਗਲਾਦੇਸ਼ ਦੇ ਅੰਦਰੂਨੀ ਮਾਮਲਿਆਂ ਵਿਚ ਅਮਰੀਕਾ ਦੇ ਦਖਲ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਬੰਗਲਾਦੇਸ਼ ਵਿਚ ਹਿੰਸਾ ਕਾਰਨ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਸਤੀਫ਼ਾ ਦੇਣ ਅਤੇ ਦੇਸ਼ ਛੱਡਣ ਲਈ ਮਜਬੂਰ ਹੋਣਾ ਪਿਆ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੀਨ ਜੀਨ ਪੀਅਰੇ ਨੇ ਸੋਮਵਾਰ ਨੂੰ ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ 'ਚ ਕਿਹਾ, ''ਬੰਗਲਾਦੇਸ਼ 'ਚ ਇਸ ਸਿਆਸੀ ਅਸਥਿਰਤਾ 'ਚ ਸਾਡੀ ਕੋਈ ਸ਼ਮੂਲੀਅਤ ਨਹੀਂ ਹੈ। ਇਨ੍ਹਾਂ ਘਟਨਾਵਾਂ ਵਿੱਚ ਅਮਰੀਕੀ ਪ੍ਰਸ਼ਾਸਨ ਦੀ ਸ਼ਮੂਲੀਅਤ ਬਾਰੇ ਕੋਈ ਵੀ ਖ਼ਬਰ ਜਾਂ ਅਫਵਾਹ ਪੂਰੀ ਤਰ੍ਹਾਂ ਝੂਠ ਹੈ। ਇਹ ਸੱਚ ਨਹੀਂ ਹੈ।''
ਜੀਨ-ਪੀਅਰੇ ਹਸੀਨਾ ਦੇ ਕਥਿਤ ਦਾਅਵੇ ਦਾ ਹਵਾਲਾ ਦਿੰਦੇ ਹੋਏ ਮੀਡੀਆ ਰਿਪੋਰਟਾਂ 'ਤੇ ਪ੍ਰਤੀਕਿਰਿਆ ਦੇ ਰਹੇ ਸਨ ਕਿ ਜੇਕਰ ਹਸੀਨਾ ਨੇ ਸੇਂਟ ਮਾਰਟਿਨ ਟਾਪੂ ਦਾ ਕੰਟਰੋਲ ਦਿੱਤਾ ਹੁੰਦਾ ਅਤੇ ਅਮਰੀਕਾ ਨੂੰ ਬੰਗਾਲ ਦੀ ਖਾੜੀ 'ਤੇ ਹਾਵੀ ਹੋਣ ਦੀ ਇਜਾਜ਼ਤ ਦਿੱਤੀ ਹੁੰਦੀ ਤਾਂ ਉਹ ਸੱਤਾ 'ਚ ਬਣੀ ਰਹਿੰਦੀ। ਹਸੀਨਾ ਦੇ ਬੇਟੇ ਸਜੀਬ ਵਾਜੇਦ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਉਨ੍ਹਾਂ ਦੀ ਮਾਂ ਨੇ ਅਜਿਹਾ ਕੋਈ ਬਿਆਨ ਦਿੱਤਾ ਹੈ। ਵਾਜੇਦ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ, ''ਹਾਲ ਹੀ 'ਚ ਇਕ ਅਖ਼ਬਾਰ 'ਚ ਪ੍ਰਕਾਸ਼ਿਤ ਅਸਤੀਫ਼ੇ ਸੰਬੰਧੀ ਮੇਰੀ ਮਾਂ ਦਾ ਬਿਆਨ ਪੂਰੀ ਤਰ੍ਹਾਂ ਨਾਲ ਝੂਠਾ ਅਤੇ ਮਨਘੜਤ ਹੈ। ਉਨ੍ਹਾਂ ਨੇ ਮੈਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਨ੍ਹਾਂ ਨੇ ਢਾਕਾ ਛੱਡਣ ਤੋਂ ਪਹਿਲਾਂ ਜਾਂ ਬਾਅਦ 'ਚ ਕੋਈ ਬਿਆਨ ਨਹੀਂ ਦਿੱਤਾ ਸੀ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤ-ਬੰਗਲਾਦੇਸ਼ ਦੇ ਰਿਸ਼ਤੇ ਮਜ਼ਬੂਤ; BNP ਨੇਤਾ ਬੋਲੇ- ਸਾਡੀ ਮਦਦ ਕਰੋ, ਦਖਲ ਨਾ ਦਿਓ
ਵ੍ਹਾਈਟ ਹਾਊਸ ਨੇ ਕਿਹਾ ਕਿ ਆਪਣਾ ਭਵਿੱਖ ਤੈਅ ਕਰਨਾ ਬੰਗਲਾਦੇਸ ਦੇ ਲੋਕਾਂ ਦਾ ਵਿਸ਼ੇਸ਼ ਅਧਿਕਾਰ ਹੈ। ਜੀਨ-ਪੀਅਰੇ ਨੇ ਕਿਹਾ, "ਆਪਣੇ ਨੇਤਾ ਦੀ ਚੋਣ ਬੰਗਲਾਦੇਸ਼ੀ ਲੋਕਾਂ ਦੁਆਰਾ ਲਿਆ ਗਿਆ ਇੱਕ ਮਹੱਤਵਪੂਰਨ ਫ਼ੈਸਲਾ ਹੈ। ਸਾਡਾ ਮੰਨਣਾ ਹੈ ਕਿ ਬੰਗਲਾਦੇਸ਼ ਦੇ ਲੋਕਾਂ ਨੂੰ ਆਪਣੀ ਸਰਕਾਰ ਦੇ ਭਵਿੱਖ ਦਾ ਫ਼ੈਸਲਾ ਕਰਨਾ ਚਾਹੀਦਾ ਹੈ। ਕਿਸੇ ਵੀ ਤਰ੍ਹਾਂ ਦੇ ਦੋਸ਼ਾਂ 'ਤੇ ਅਸੀਂ ਇਹ ਕਹਿੰਦੇ ਰਹਾਂਗੇ ਕਿ ਇਨ੍ਹਾਂ 'ਚ ਬਿਲਕੁਲ ਵੀ ਸੱਚਾਈ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।