ਅਮਰੀਕਾ ਦੇ ਭਾਰਤ ਨਾਲ ਸੰਬੰਧ ਹੋਰ ਮਜ਼ਬੂਤ ਹੋ ਰਹੇ ਹਨ : ਵ੍ਹਾਈਟ ਹਾਊਸ

07/26/2019 10:04:10 AM

ਵਾਸ਼ਿੰਗਟਨ (ਭਾਸ਼ਾ)— ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਅਮਰੀਕਾ ਅਤੇ ਭਾਰਤ ਵਿਚ ਸੰਬੰਧ ਚੰਗੇ ਹਨ ਅਤੇ ਇਹ ਸੰਬੰਧ ਹੋਰ ਮਜ਼ਬੂਤ ਹੋ ਰਹੇ ਹਨ। ਵ੍ਹਾਈਟ ਹਾਊਸ ਦੇ ਸਲਾਹਕਾਰ ਕੇਲਿਯਾਨੇ ਕਾਨਵੇ ਨੇ ਪੱਤਰਕਾਰਾਂ ਨੂੰ ਕਿਹਾ,''ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਸਰਕਾਰ ਨਾਲ ਬਹੁਤ ਚੰਗੇ ਸੰਬੰਧ ਹਨ ਅਤੇ ਇਹ ਸੰਬੰਧ ਹੋਰ ਮਜ਼ਬੂਤ ਹੋ ਰਹੇ ਹਨ।'' 

ਭਾਰਤ ਸਰਕਾਰ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਇਸ ਗੱਲ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ ਮੋਦੀ ਨੇ ਕਸ਼ਮੀਰ ਮਾਮਲੇ 'ਤੇ ਉਨ੍ਹਾਂ ਕੋਲੋਂ ਵਿਚੌਲਗੀ ਦੀ ਅਪੀਲ ਕੀਤੀ ਸੀ। ਇਸ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਕੇਲਿਯਾਨੇ ਨੇ ਇਹ ਗੱਲ ਕਹੀ। ਟਰੰਪ ਨੇ ਇਸ ਹਫਤੇ ਦੀ ਸ਼ੁਰੂਆਤ ਵਿਚ ਇਹ ਕਹਿ ਕੇ ਭਾਰਤ ਨੂੰ ਹੈਰਾਨ ਕਰ ਦਿੱਤਾ ਸੀ ਕਿ ਮੋਦੀ ਨੇ ਕਸ਼ਮੀਰ ਮਾਮਲੇ 'ਤੇ ਵਿਚੌਲਗੀ ਦੀ ਅਪੀਲ ਕੀਤੀ ਹੈ। ਇਸ ਦੇ ਤੁਰੰਤ ਬਾਅਦ ਐੱਸ. ਜੈਸ਼ੰਕਰ ਨੇ ਕਿਹਾ ਸੀ ਕਿ ਮੋਦੀ ਨੇ ਕਦੇ ਅਜਿਹੀ ਕੋਈ ਅਪੀਲ ਨਹੀਂ ਕੀਤੀ। ਭਾਰਤ ਮੁਤਾਬਕ ਕਸ਼ਮੀਰ ਇਕ ਦੋ-ਪੱਖੀ ਮਾਮਲਾ ਹੈ।


Vandana

Content Editor

Related News