ਅਮਰੀਕਾ ''ਚ ਕੋਰੋਨਾ ਕਾਰਣ ਇਕ ਹਫਤੇ ''ਚ 10,000 ਤੋਂ ਵਧੇਰੇ ਲੋਕਾਂ ਦੀ ਮੌਤ

12/02/2020 11:14:48 PM

ਵਾਸ਼ਿੰਗਟਨ- ਕੋਰੋਨਾ ਵਾਇਰਸ ਕਾਰਣ ਅਮਰੀਕਾ ਵਿਚ ਹਾਹਾਕਾਰ ਮਚ ਗਿਆ ਹੈ। ਸੰਸਾਰਕ ਮਹਾਮਾਰੀ ਕੋਰੋਨਾ ਵਾਇਰਸ ਨਾਲ ਗੰਭੀਰ ਤਰੀਕੇ ਨਾਲ ਜੂਝ ਰਹੇ ਅਮਰੀਕਾ ਵਿਚ ਹਾਲਾਤ ਲਗਾਤਾਰ ਭਿਆਨਕ ਹੁੰਦੇ ਜਾ ਰਹੇ ਹਨ ਅਤੇ ਪਿਛਲੇ ਇਕ ਹਫਤੇ ਦੌਰਾਨ ਹੀ ਕੋਰੋਨਾ ਵਾਇਰਸ ਨਾਲ 10,000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ:-ਮੈਕਸੀਕੋ 'ਚ ਵਾਇਰਸ ਕਾਰਣ ਹਾਲਾਤ ਬਹੁਤ ਖਰਾਬ : WHO

ਅਮਰੀਕਾ ਵਿਚ ਇਹ ਮਹਾਮਾਰੀ ਭਿਆਨਕ ਰੂਪ ਅਖਤਿਆਰ ਕਰ ਚੁੱਕੀ ਹੈ ਅਤੇ ਹੁਣ ਤੱਕ 1.37 ਕਰੋੜ ਤੋਂ ਵਧੇਰੇ ਲੋਕ ਇਸ ਨਾਲ ਇਨਫੈਕਟਿਡ ਹੋ ਚੁੱਕੇ ਹਨ। ਅਮਰੀਕਾ ਦੇ ਨਿਊਯਾਰਕ, ਨਿਊਜਰਸੀ ਅਤੇ ਕੈਲੀਫੋਰਨੀਆ ਸੂਬੇ ਕੋਰੋਨਾ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਇਕੱਲੇ ਨਿਊਯਾਰਕ ਵਿਚ ਕੋਰੋਨਾ ਇਨਫੈਕਸ਼ਨ ਕਾਰਣ ਹੁਣ ਤੱਕ 34,662 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ:-ਕੋਵਿਡ-19 ਨਾਲ ਇਨਫੈਕਟਿਡ ਇਕ ਤਿਹਾਈ ਤੋਂ ਜ਼ਿਆਦਾ ਬੱਚਿਆਂ 'ਚ ਇਸ ਬੀਮਾਰੀ ਦੇ ਲੱਛਣ ਨਹੀਂ : ਅਧਿਐਨ

ਨਿਊਜਰਸੀ 'ਚ ਹੁਣ ਤੱਕ 17,083 , ਕੈਲੀਫੋਰਨੀਆ 'ਚ 19,275, ਟੈਕਸਾਸ 'ਚ 22,114 ਜਦਕਿ ਫਲੋਰਿਡਾ 'ਚ ਕੋਵਿਡ-19 ਕਾਰਣ 18,679 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਿਚਾਲੇ ਅਜਿਹੀ ਉਮੀਦ ਜਤਾਈ ਜਾ ਰਹੀ ਹੈ ਕਿ ਦਵਾਈ ਕੰਪਨੀ ਮੋਡਰਨਾ ਅਤੇ ਫਾਈਜ਼ਰ ਵਲੋਂ ਵਿਕਸਿਤ ਕੀਤੀ ਗਈ ਕੋਰੋਨਾ ਵੈਕਸੀਨ ਦੀ ਇਕ ਖੇਪ ਨੂੰ ਇਸ ਸਾਲ ਦੇ ਅਖੀਰ ਤੱਕ ਅਮਰੀਕਾ ਦੇ ਹਰ ਸੂਬੇ ਵਿਚ ਵੰਡੀ ਜਾਵੇਗੀ। ਇਸ ਤੋਂ ਪਹਿਲਾਂ ਮਾਡਰਨਾ ਨੇ ਅਮਰੀਕਾ ਦੇ ਡਰੱਗ ਪ੍ਰਸ਼ਾਸਨ ਵਿਭਾਗ ਤੋਂ ਕੋਰੋਨਾ ਵੈਕਸੀਨ ਦੇ ਐਮਰਜੈਂਸੀ ਹਾਲਾਤ 'ਚ ਵਰਤੋਂ ਦੀ ਮਨਜ਼ੂਰੀ ਮੰਗੀ ਹੈ।

ਇਹ ਵੀ ਪੜ੍ਹੋ:-ਬਾਇਓਨਟੇਕ ਤੇ ਫਾਈਜ਼ਰ ਨੇ ਕੋਵਿਡ-19 ਟੀਕੇ ਦੀ ਮਨਜ਼ੂਰੀ ਲਈ ਯੂਰਪੀਅਨ ਏਜੰਸੀ ਨੂੰ ਸੌਂਪੀ ਅਰਜ਼ੀ

Karan Kumar

This news is Content Editor Karan Kumar