ਅਮਰੀਕਾ ਨੇ ਅਰੁਣਾਚਲ ਪ੍ਰਦੇਸ਼ ''ਤੇ ਚੀਨ ਦੇ ਦਾਅਵੇ ਨੂੰ ਕੀਤਾ ਖਾਰਜ, ਭਾਰਤੀ ਖੇਤਰ ਵਜੋਂ ਦਿੱਤੀ ਮਾਨਤਾ

Thursday, Mar 21, 2024 - 10:47 AM (IST)

ਅਮਰੀਕਾ ਨੇ ਅਰੁਣਾਚਲ ਪ੍ਰਦੇਸ਼ ''ਤੇ ਚੀਨ ਦੇ ਦਾਅਵੇ ਨੂੰ ਕੀਤਾ ਖਾਰਜ, ਭਾਰਤੀ ਖੇਤਰ ਵਜੋਂ ਦਿੱਤੀ ਮਾਨਤਾ

ਇੰਟਰਨੈਸ਼ਨਲ ਡੈਸਕ- ਅਮਰੀਕਾ ਨੇ ਅਰੁਣਾਚਲ ਪ੍ਰਦੇਸ਼ 'ਤੇ ਚੀਨ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ। ਅਮਰੀਕਾ ਨੇ ਕਿਹਾ ਕਿ ਅਸੀਂ ਇਕਪਾਸੜ ਤੌਰ 'ਤੇ ਸਰਹੱਦ 'ਤੇ ਕਿਸੇ ਵੀ ਬਦਲਾਅ ਦਾ ਸਖ਼ਤ ਵਿਰੋਧ ਕਰਾਂਗੇ। ਦਰਅਸਲ ਹਾਲ ਹੀ ਵਿੱਚ ਪੀ.ਐੱਮ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦਾ ਦੌਰਾ ਕੀਤਾ ਸੀ ਅਤੇ ਉੱਥੇ ਸੇਲਾ ਸੁਰੰਗ ਦਾ ਉਦਘਾਟਨ ਕੀਤਾ ਸੀ। ਪੀ.ਐੱਮ ਮੋਦੀ ਦੇ ਦੌਰੇ ਤੋਂ ਬਾਅਦ ਚੀਨ ਨੇ ਪ੍ਰਧਾਨ ਮੰਤਰੀ ਨੇ ਬਿਆਨ ਜਾਰੀ ਕਰ ਕੇ ਦੌਰੇ ਦਾ ਵਿਰੋਧ ਕੀਤਾ।

ਅਮਰੀਕਾ ਨੇ ਚੀਨ ਦੇ ਦਾਅਵੇ ਨੂੰ ਕੀਤਾ ਖਾਰਜ

ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਵੇਦਾਂਤ ਪਟੇਲ ਨੇ ਬੁੱਧਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਅਮਰੀਕਾ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦਾ ਹਿੱਸਾ ਮੰਨਦਾ ਹੈ ਅਤੇ ਅਸੀਂ LAC 'ਤੇ ਇਕਤਰਫਾ ਕਾਰਵਾਈ, ਫੌਜੀ ਜਾਂ ਸਿਵਲ ਰਾਹੀਂ ਕਿਸੇ ਵੀ ਤਰ੍ਹਾਂ ਦੇ ਬਦਲਾਅ ਦੇ ਖ਼ਿਲਾਫ਼ ਹਾਂ। ਪੀ.ਐੱਮ ਮੋਦੀ ਦੇ ਅਰੁਣਾਚਲ ਪ੍ਰਦੇਸ਼ ਦੇ ਦੌਰੇ 'ਤੇ ਚੀਨ ਦੇ ਰੱਖਿਆ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਸ਼ੀਚਾਂਗ (ਤਿੱਬਤ ਲਈ ਚੀਨੀ ਨਾਮ) ਚੀਨ ਦਾ ਅਨਿੱਖੜਵਾਂ ਅੰਗ ਹੈ ਅਤੇ ਚੀਨ ਅਰੁਣਾਚਲ ਪ੍ਰਦੇਸ਼ 'ਤੇ ਭਾਰਤ ਦੇ ਕਥਿਤ ਕਬਜ਼ੇ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗਾ। ਚੀਨ ਅਰੁਣਾਚਲ ਪ੍ਰਦੇਸ਼ ਨੂੰ ਤਿੱਬਤ ਦਾ ਹਿੱਸਾ ਮੰਨਦਾ ਹੈ। ਹਾਲਾਂਕਿ ਚੀਨ ਦੇ ਬਿਆਨ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਨੇ ਵੀ ਚੀਨ ਨੂੰ ਕਰੜੇ ਸ਼ਬਦਾਂ 'ਚ ਜਵਾਬ ਦਿੱਤਾ ਅਤੇ ਅਰੁਣਾਚਲ ਪ੍ਰਦੇਸ਼ 'ਤੇ ਚੀਨ ਨੂੰ ਸ਼ੀਸ਼ਾ ਦਿਖਾਇਆ। ਭਾਰਤੀ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਇਕ ਬਿਆਨ 'ਚ ਕਿਹਾ ਕਿ ਚੀਨ ਦੇ ਰੱਖਿਆ ਮੰਤਰਾਲੇ ਦਾ ਦਾਅਵਾ ਪੂਰੀ ਤਰ੍ਹਾਂ ਬੇਤੁਕਾ ਹੈ। ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਰਹੇਗਾ।

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ ਵੱਲੋਂ ਭਾਰਤ ਦੇ ਸਾਬਕਾ ਹਾਈ ਕਮਿਸ਼ਨਰ ਨੂੰ ਵੱਡਾ ਝਟਕਾ, ਲੱਗਾ ਭਾਰੀ ਜੁਰਮਾਨਾ

ਪੰਨੂ ਮਾਮਲੇ 'ਚ ਭਾਰਤ ਨਾਲ ਮਿਲ ਕੇ ਕਰ ਰਹੇ ਕੰਮ

ਅਮਰੀਕੀ ਸਰਕਾਰ ਨੇ ਕਿਹਾ ਕਿ ਉਹ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਭਾਰਤ ਨਾਲ ਮਿਲ ਕੇ ਕੰਮ ਕਰ ਰਹੇ ਹਨ। ਪਿਛਲੇ ਸਾਲ ਭਾਰਤੀ ਨਾਗਰਿਕ ਨਿਖਿਲ ਗੁਪਤਾ 'ਤੇ ਅਮਰੀਕਾ 'ਚ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਲੱਗਾ ਸੀ। ਦੋਸ਼ ਹੈ ਕਿ ਨਿਖਿਲ ਗੁਪਤਾ ਨੇ ਭਾਰਤ ਸਰਕਾਰ ਦੇ ਇੱਕ ਅਧਿਕਾਰੀ ਨਾਲ ਮਿਲ ਕੇ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਭਾਰਤ ਸਰਕਾਰ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਡੋਨਾਲਡ ਲੂ ਨੇ ਸੰਸਦ ਦੀ ਵਿਦੇਸ਼ ਮਾਮਲਿਆਂ ਦੀ ਕਮੇਟੀ ਨੂੰ ਦੱਸਿਆ ਕਿ ਅਸੀਂ ਭਾਰਤ ਦੇ ਨਾਲ ਮਿਲ ਕੇ ਕੰਮ ਕਰ ਰਹੇ ਹਾਂ ਤਾਂ ਜੋ ਇਸ ਪਿੱਛੇ ਜੋ ਵੀ ਹਨ, ਉਨ੍ਹਾਂ ਨੂੰ ਜਵਾਬਦੇਹ ਠਹਿਰਾਇਆ ਜਾ ਸਕੇ।

ਡੋਨਾਲਡ ਲੂ ਨੇ ਕਿਹਾ ਕਿ 'ਇਹ ਦੋਵਾਂ ਦੇਸ਼ਾਂ ਵਿਚਾਲੇ ਗੰਭੀਰ ਮਾਮਲਾ ਹੈ। ਨਿਆਂ ਵਿਭਾਗ ਨੇ ਦੋਸ਼ ਲਗਾਇਆ ਹੈ ਕਿ ਭਾਰਤ ਸਰਕਾਰ ਦੇ ਇੱਕ ਅਧਿਕਾਰੀ ਦੇ ਕਹਿਣ 'ਤੇ ਇੱਕ ਭਾਰਤੀ ਨਾਗਰਿਕ ਅਮਰੀਕਾ ਵਿੱਚ ਇੱਕ ਅਮਰੀਕੀ ਨਾਗਰਿਕ ਦੇ ਕਤਲ ਦੀ ਸਾਜ਼ਿਸ਼ ਰਚ ਰਿਹਾ ਸੀ। ਅਸੀਂ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਾਂ ਅਤੇ ਇਸ ਮਾਮਲੇ 'ਤੇ ਭਾਰਤ ਦੀ ਚੋਟੀ ਦੀ ਲੀਡਰਸ਼ਿਪ ਦੇ ਸੰਪਰਕ 'ਚ ਹਾਂ। ਭਾਰਤ ਨੇ ਵੀ ਇੱਕ ਕਮੇਟੀ ਬਣਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 
 


author

Vandana

Content Editor

Related News