ਅਮਰੀਕੀ ਰੱਖਿਆ ਸੈਕਟਰੀ ਨੇ ਸਾਊਦੀ ਅਰਬ ਦਾ ਦੌਰਾ ਕੀਤਾ ਮੁਲਤਵੀ

09/09/2021 10:18:55 PM

ਫਰਿਜ਼ਨੋ (ਕੈਲੀਫੋਰਨੀਆ)(ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕੀ ਦੇ ਰੱਖਿਆ ਸੈਕਟਰੀ ਲੋਇਡ ਆਸਟਿਨ, ਜੋ ਕਿ ਆਪਣੇ ਗਲਫ ਦੇਸ਼ਾਂ ਦੇ ਦੌਰੇ 'ਤੇ ਹਨ, ਨੇ ਸਾਊਦੀ ਅਰਬ ਦੀ ਯਾਤਰਾ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਪੈਂਟਾਗਨ ਨੇ ਬੁੱਧਵਾਰ ਨੂੰ ਦੱਸਿਆ ਕਿ ਇਹ ਦੌਰਾ ਆਸਟਿਨ ਦੀਆਂ ਯਾਤਰਾ ਯੋਜਨਾਵਾਂ ਦੀਆਂ ਸਮੱਸਿਆਵਾਂ ਕਰਕੇ ਮੁਲਤਵੀ ਕੀਤਾ ਗਿਆ ਹੈ। ਅਮਰੀਕੀ ਰੱਖਿਆ ਵਿਭਾਗ ਦੇ ਅਨੁਸਾਰ ਆਸਟਿਨ ਜਲਦੀ ਤੋਂ ਜਲਦੀ ਦੁਬਾਰਾ ਸਾਊਦੀ ਅਰਬ ਦੇ ਦੌਰੇ ਨੂੰ ਨਿਰਧਾਰਤ ਕਰਨ ਦੀ ਉਮੀਦ ਰੱਖਦੇ ਹਨ।

ਇਹ ਵੀ ਪੜ੍ਹੋ : ਹੁਣ ਤਾਲਿਬਾਨ ਦਾ ਕੀ ਕਰੀਏ, ਸਮਝਣ ’ਚ ਅਸਮਰੱਥ ਚੀਨ, ਪਾਕਿਸਤਾਨ ’ਤੇ ਰੂਸ : ਬਾਈਡੇਨ

ਅਫਗਾਨਿਸਤਾਨ ਤੋਂ ਅਮਰੀਕੀ ਸੈਨਾ ਦੀ ਵਾਪਸੀ ਦੇ ਬਾਅਦ ਆਸਟਿਨ ਨੇ ਇਸ ਹਫਤੇ ਦੇ ਸ਼ੁਰੂ 'ਚ ਖਾੜੀ ਖੇਤਰ ਦੀ ਯਾਤਰਾ ਸ਼ੁਰੂ ਕੀਤੀ ਸੀ। ਉਹ ਸਭ ਤੋਂ ਪਹਿਲਾਂ ਅਮਰੀਕਾ ਦੇ ਕਾਬੁਲ ਤੋਂ ਬਾਹਰ ਸਥਾਪਿਤ ਕੀਤੇ ਗਏ ਵਿਸ਼ਾਲ ਏਅਰਲਿਫਟ ਦੇ ਮੁੱਖ ਬੇਸ ਦਾ ਦੌਰਾ ਕਰਨ ਲਈ ਵਿਦੇਸ਼ ਮੰਤਰੀ ਐਂਟਨੀ ਬਲਿੰਕੇਨ ਨਾਲ ਦੋਹਾ ਗਏ। ਆਸਟਿਨ ਨੇ ਫਿਰ ਕੁਵੈਤ ਦੀ ਯਾਤਰਾ ਕੀਤੀ, ਜਿੱਥੇ ਉਨ੍ਹਾਂ ਨੇ ਬੁੱਧਵਾਰ ਨੂੰ ਦੇਸ਼ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਦੇ ਇਲਾਵਾ ਆਸਟਿਨ ਦੁਆਰਾ ਬਹਿਰੀਨ ਦੀ ਯਾਤਰਾ ਕਰਨੀ ਵੀ ਬਾਕੀ ਹੈ।

ਇਹ ਵੀ ਪੜ੍ਹੋ : ਜੋਅ ਬਾਈਡੇਨ ਨੇ ਨਿਊਜਰਸੀ ਤੇ ਨਿਊਯਾਰਕ 'ਚ ਲਿਆ ਤੂਫਾਨ ਇਡਾ ਦੇ ਨੁਕਸਾਨ ਦਾ ਜਾਇਜ਼ਾ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News