ਇਜ਼ਰਾਈਲ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ, PM ਨੇਤਨਯਾਹੂ ਨਾਲ ਕਰਨਗੇ ਮੁਲਾਕਾਤ
Thursday, Oct 12, 2023 - 03:32 PM (IST)
ਤੇਲ ਅਵੀਵ (ਭਾਸ਼ਾ)- ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਹੋਰ ਇਜ਼ਰਾਈਲੀ ਨੇਤਾਵਾਂ ਨੂੰ ਮਿਲਣ ਲਈ ਵੀਰਵਾਰ ਨੂੰ ਤੇਲ ਅਵੀਵ ਪਹੁੰਚੇ। ਬਲਿੰਕਨ ਨੇ ਤੇਲ ਅਵੀਵ ਦੇ ਬਾਹਰੀ ਇਲਾਕੇ ਵਿਚ ਸਥਿਤ ਇਜ਼ਰਾਈਲ ਦੇ ਬੇਨ ਗੁਰੀਅਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸਥਾਨਕ ਸਮੇਂ ਅਨੁਸਾਰ ਸਵੇਰੇ 10:30 ਵਜੇ ਯੁੱਧ ਪ੍ਰਭਾਵਿਤ ਦੇਸ਼ ਦੀ ਧਰਤੀ 'ਤੇ ਕਦਮ ਰੱਖਿਆ।
ਇਹ ਵੀ ਪੜ੍ਹੋ: ਅੱਤਵਾਦ ਖ਼ਿਲਾਫ਼ ਇਕਜੁੱਟ ਨਹੀਂ ਦੁਨੀਆ, 25 ਦੇਸ਼ਾਂ ਨੇ ਕੀਤਾ ਫਲਸਤੀਨ ਦਾ ਸਮਰਥਨ
ਉਨ੍ਹਾਂ ਨੇ ਹਵਾਈ ਅੱਡੇ 'ਤੇ ਹੀ ਇਜ਼ਰਾਈਲ ਦੇ ਵਿਦੇਸ਼ ਮੰਤਰੀ ਐਲੀ ਕੋਹੇਨ ਅਤੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਅਮਰੀਕੀ ਵਿਦੇਸ਼ ਮੰਤਰੀ ਨੇ ਵਾਹਨ 'ਤੇ ਸਵਾਰ ਹੋਣ ਤੋਂ ਪਹਿਲਾਂ ਕੋਈ ਜਨਤਕ ਟਿੱਪਣੀ ਨਹੀਂ ਕੀਤੀ। ਬਲਿੰਕਨ ਪ੍ਰਧਾਨ ਮੰਤਰੀ ਨੇਤਨਯਾਹੂ ਸਮੇਤ ਇਜ਼ਰਾਈਲੀ ਅਧਿਕਾਰੀਆਂ ਨੂੰ ਮਿਲਣਗੇ। ਉਹ ਫਲਸਤੀਨੀ ਰਾਸ਼ਟਰਪਤੀ ਮਹਿਮੂਦ ਅੱਬਾਸ ਅਤੇ ਜਾਰਡਨ ਦੇ ਸ਼ਾਹ ਅਬਦੁੱਲਾ ਦੂਜੇ ਨਾਲ ਸ਼ੁੱਕਰਵਾਰ ਨੂੰ ਅੱਮਾਨ ਵਿੱਚ ਮੁਲਾਕਾਤ ਕਰਨਗੇ।
ਇਹ ਵੀ ਪੜ੍ਹੋ: ਭਾਰਤੀ ਦੂਤਘਰ ਨੇ ਇਜ਼ਰਾਈਲ 'ਚ ਸਥਾਪਤ ਕੀਤਾ ਹੈਲਪਲਾਈਨ ਡੈਸਕ, ਨਾਲ ਦਿੱਤੀ ਇਹ ਸਲਾਹ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।