ਅਮਰੀਕੀ ਸੈਨੇਟ ਨੇ ਬੰਦੂਕ ਹਿੰਸਾ 'ਤੇ ਰੋਕ ਲਗਾਉਣ ਸਬੰਧੀ ਬਿੱਲ ਦਿੱਤੀ ਮਨਜ਼ੂਰੀ

06/24/2022 3:21:19 PM

ਵਾਸ਼ਿੰਗਟਨ (ਏਜੰਸੀ)- ਅਮਰੀਕਾ ‘ਚ ਹਾਲ ਹੀ ‘ਚ ਹੋਈਆਂ ਗੋਲੀਬਾਰੀ ਦੀਆਂ ਕਈ ਘਟਨਾਵਾਂ ਦੇ ਮੱਦੇਨਜ਼ਰ ਸੰਸਦ ਨੇ ਵੀਰਵਾਰ ਨੂੰ ਬੰਦੂਕ ਹਿੰਸਾ ‘ਤੇ ਰੋਕ ਲਗਾਉਣ ਦੇ ਉਦੇਸ਼ ਨਾਲ ਇਕ ਬਿੱਲ ਨੂੰ ਤੁਰੰਤ ਮਨਜ਼ੂਰੀ ਦੇ ਦਿੱਤੀ, ਜਿਸ ਨੂੰ ਪਾਸ ਕਰਨਾ ਕਰੀਬ ਇਕ ਮਹੀਨਾਂ ਪਹਿਲਾਂ ਅਸੰਭਵ ਪ੍ਰਤੀਤ ਹੋ ਰਿਹਾ ਸੀ। ਹੁਣ ਇਸ ਬਿੱਲ ਨੂੰ ਮਨਜ਼ੂਰੀ ਲਈ ਪ੍ਰਤੀਨਿਧੀ ਸਭਾ ਵਿੱਚ ਭੇਜਿਆ ਜਾਵੇਗਾ। ਦੇਸ਼ 'ਚ ਬੰਦੂਕ ਹਿੰਸਾ ਦੇ ਖਿਲਾਫ਼ ਪਿਛਲੇ ਕੁਝ ਦਹਾਕਿਆਂ 'ਚ ਸੰਸਦ ਮੈਂਬਰਾਂ ਵੱਲੋਂ ਚੁੱਕਿਆ ਗਿਆ ਇਹ ਸਭ ਤੋਂ ਵੱਡਾ ਕਦਮ ਹੈ।

ਇਹ ਵੀ ਪੜ੍ਹੋ: ਅਧਿਐਨ 'ਚ ਖ਼ੁਲਾਸਾ: ਭਾਰਤ 'ਚ ਕੋਰੋਨਾ ਵੈਕਸੀਨ ਕਾਰਨ ਬਚੀਆਂ 42 ਲੱਖ ਜਾਨਾਂ, WHO ਨੇ ਕੀਤਾ ਸੀ ਇਹ ਦਾਅਵਾ

ਰਿਪਬਲਿਕਨ ਪਾਰਟੀ ਸਾਲਾਂ ਤੋਂ ਹਥਿਆਰਾਂ ਦੀ ਵਿਕਰੀ 'ਤੇ ਪਾਬੰਦੀ ਲਗਾਉਣ ਲਈ ਡੈਮੋਕ੍ਰੇਟਿਕ ਕੋਸ਼ਿਸ਼ਾਂ 'ਚ ਅੜਿੱਕਾ ਪਾਉਂਦੀ ਆ ਰਹੀ ਸੀ ਪਰ ਨਿਊਯਾਰਕ ਅਤੇ ਟੈਕਸਾਸ 'ਚ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਡੈਮੋਕ੍ਰੇਟਿਕ ਪਾਰਟੀ ਤੋਂ ਇਲਾਵਾ ਕੁਝ ਰਿਪਬਲਿਕਨ ਸੰਸਦ ਮੈਂਬਰਾਂ ਨੇ ਇਸ ਵਾਰ ਫੈਸਲਾ ਕੀਤਾ ਕਿ ਇਸ ਸਬੰਧ ਵਿੱਚ ਸੰਸਦ ਦੀ ਅਕਿਰਿਆਸ਼ੀਲਤਾ ਹੁਣ ਸਵੀਕਾਰਯੋਗ ਨਹੀਂ ਹੈ। ਦੋ ਹਫ਼ਤਿਆਂ ਦੀ ਗੱਲਬਾਤ ਤੋਂ ਬਾਅਦ, ਦੋਵਾਂ ਪਾਰਟੀਆਂ ਦੇ ਸੰਸਦ ਮੈਂਬਰਾਂ ਦੇ ਇੱਕ ਸਮੂਹ ਨੇ ਇਸ ਬਿੱਲ ਨੂੰ ਪੇਸ਼ ਕਰਨ ਲਈ ਸਮਝੌਤਾ ਕੀਤਾ ਤਾਂ ਜੋ ਦੇਸ਼ ਵਿੱਚ ਇਸ ਤਰ੍ਹਾਂ ਦਾ ਖੂਨ-ਖਰਾਬਾ ਦੁਬਾਰਾ ਨਾ ਹੋਵੇ। 13 ਅਰਬ ਡਾਲਰ ਦਾ ਬਿੱਲ ਘੱਟ ਉਮਰ ਦੇ ਬੰਦੂਕ ਖ਼ਰੀਦਦਾਰਾਂ ਦੇ ਪਿਛੋਕੜ ਦੀ ਜਾਂਚ ਨੂੰ ਸਖ਼ਤ ਕਰੇਗਾ ਅਤੇ ਰਾਜਾਂ ਨੂੰ ਖ਼ਤਰਨਾਕ ਸਮਝੇ ਜਾਂਦੇ ਲੋਕਾਂ ਤੋਂ ਹਥਿਆਰ ਵਾਪਸ ਲੈਣ ਦਾ ਅਧਿਕਾਰ ਦੇਵੇਗਾ। ਇਸ ਤੋਂ ਇਲਾਵਾ, ਸਕੂਲ ਸੁਰੱਖਿਆ, ਮਾਨਸਿਕ ਸਿਹਤ ਅਤੇ ਹਿੰਸਾ ਦੀ ਰੋਕਥਾਮ ਲਈ ਸਥਾਨਕ ਪ੍ਰੋਗਰਾਮਾਂ ਨੂੰ ਫੰਡ ਮੁਹੱਈਆ ਕਰਵਾਏ ਜਾਣਗੇ।

ਇਹ ਵੀ ਪੜ੍ਹੋ: ਮੰਕੀਪਾਕਸ ਨੂੰ ਗਲੋਬਲ ਐਮਰਜੈਂਸੀ ਐਲਾਨੇ ਜਾਣ 'ਤੇ ਵਿਚਾਰ, WHO ਨੇ ਸੱਦੀ ਹੰਗਾਮੀ ਮੀਟਿੰਗ

ਸੈਨੇਟ ਵਿਚ ਬਹੁਮਤ ਦੇ ਨੇਤਾ ਚੱਕ ਸ਼ੂਮਰ ਨੇ ਕਿਹਾ, "ਬੰਦੂਕ ਹਿੰਸਾ ਸਾਡੇ ਦੇਸ਼ ਨੂੰ ਜਿਨ੍ਹਾਂ ਤਰੀਕਿਆਂ ਨਾਲ ਪ੍ਰਭਾਵਿਤ ਕਰਦੀ ਹੈ, ਇਹ ਬਿੱਲ ਉਨ੍ਹਾਂ ਸਭ ਦਾ ਹੱਲ ਨਹੀਂ ਹੈ ਪਰ ਇਹ ਸਹੀ ਦਿਸ਼ਾ ਵਿੱਚ ਚੁੱਕਿਆ ਬਹੁਤ ਉਡੀਕਿਆ ਗਿਆ ਕਦਮ ਹੈ। ਬੰਦੂਕ ਤੋਂ ਸੁਰੱਖਿਆ ਸਬੰਧੀ ਇਹ ਬਿੱਲ ਪਾਸ ਕਰਨਾ ਅਸਲ ਵਿੱਚ ਮਹੱਤਵਪੂਰਨ ਹੈ ਅਤੇ ਇਸ ਨਾਲ ਲੋਕਾਂ ਦੀ ਜਾਨ ਬਚੇਗੀ। ਇਸ ਬਿੱਲ ਨੂੰ ਸੈਨੇਟ ਵਿੱਚ 33 ਦੇ ਮੁਕਾਬਲੇ 65 ਵੋਟਾਂ ਨਾਲ ਪਾਸ ਕੀਤਾ ਗਿਆ। ਬਿੱਲ ਨੂੰ ਪਾਸ ਕਰਨ ਲਈ 60 ਵੋਟਾਂ ਦੀ ਲੋੜ ਸੀ। ਇਸ ਬਿੱਲ ਦੇ ਸਮਰਥਨ ਵਿਚ ਡੈਮੋਕ੍ਰੇਟਿਕ ਪਾਰਟੀ ਦੇ ਸਾਰੇ 50 ਮੈਂਬਰਾਂ ਅਤੇ ਆਜ਼ਾਦ ਸਮਰਥਕਾਂ ਦੇ ਇਲਾਵਾ ਰਿਪਬਲਿਕਨ ਪਾਰਟੀ ਦੇ 15 ਮੈਂਬਰਾਂ ਨੇ ਵੋਟਿੰਗ ਕੀਤੀ। ਸ਼ੁੱਕਰਵਾਰ ਨੂੰ ਪ੍ਰਤੀਨਿਧੀ ਸਭਾ 'ਚ ਇਸ 'ਤੇ ਵੋਟਿੰਗ ਹੋਣ ਦੀ ਸੰਭਾਵਨਾ ਹੈ ਅਤੇ ਉਥੇ ਬਿੱਲ ਦਾ ਪਾਸ ਹੋਣਾ ਯਕੀਨੀ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕਦੇ ਤੇਜ਼ ਦਰਦ ਨਾਲ ਕਰਾਹ ਉੱਠਦੇ ਸੀ ਡੈਨੀਅਲ, ਹੁਣ 3182 ਪੁਸ਼ਅਪਸ ਮਾਰ ਬਣਾਇਆ ਗਿਨੀਜ਼ ਵਰਲਡ ਰਿਕਾਰਡ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News