ਟਰੰਪ ਸਮਰਥਕਾਂ ਦੀ ਧਮਕੀ ਤੋਂ ਬਾਅਦ ਅਮਰੀਕਾ ਦੇ ਸਾਰੇ 50 ਸੂਬਿਆਂ ''ਚ ਹਾਈ ਅਲਰਟ
Monday, Jan 18, 2021 - 12:23 AM (IST)
ਵਾਸ਼ਿੰਗਟਨ (ਯੂ.ਐੱਨ.ਆਈ.)- ਅਮਰੀਕਾ ਦੇ ਚੁਣੇ ਗਏ ਰਾਸ਼ਟਰਪਤੀ ਜੋ ਬਾਈਡੇਨ ਦੇ ਸਹੁੰ ਚੁੱਕ ਸਮਾਰੋਹ ਦੌਰਾਨ ਅਹੁਦਾ ਛੱਡ ਰਹੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹਮਾਇਤੀਆਂ ਵਲੋਂ ਹਿੰਸਾ ਫੈਲਾਏ ਜਾਣ ਦੇ ਡਰ ਨੂੰ ਧਿਆਨ ਵਿਚ ਰੱਖਦਿਆਂ ਦੇਸ਼ ਦੇ ਸਭ 50 ਸੂਬਿਆਂ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਬਾਈਡੇਨ 20 ਜਨਵਰੀ ਨੂੰ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁੱਕਣਗੇ।
ਇਹ ਵੀ ਪੜ੍ਹੋ -ਟਰੰਪ ਸਮਰਥਕਾਂ ਦੀ ਹਿੰਸਾ ਦਾ ਅਸਰ, ਕੁਝ ਟਵਿੱਟਰ ਮੁਲਾਜ਼ਮਾਂ ਨੇ ਲਾਕ ਕੀਤੀ ਆਪਣੀ ਪ੍ਰੋਫਾਈਲ
ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਵਿਚ ਪਿਛਲੇ ਹਫਤੇ ਵਾਂਗ ਕਿਸੇ ਤਰ੍ਹਾਂ ਦੀ ਕੋਈ ਹਿੰਸਾ ਨਾ ਹੋਵੇ, ਲਈ ਰਾਸ਼ਟਰੀ ਗਾਰਡ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਨੇ ਚਿਤਾਵਨੀ ਜਾਰੀ ਕੀਤੀ ਹੈ ਕਿ ਟਰੰਪ ਹਮਾਇਤੀ ਬਾਈਡੇਨ ਦੇ ਸਹੁੰ ਚੁੱਕ ਸਮਾਗਮ ਵਿਚ ਵਿਘਨ ਪਾਉਣ ਲਈ ਸਭ ਸੂਬਿਆਂ ਵਿਚ ਹਥਿਆਰਬੰਦ ਪ੍ਰਦਰਸ਼ਨ ਕਰ ਸਕਦੇ ਹਨ।
ਇਹ ਵੀ ਪੜ੍ਹੋ -ਨਾਮਜ਼ਦ ਉਪ ਰਾਸ਼ਟਰਪਤੀ ਕਮਲਾ ਹੈਰਿਸ ਸੋਮਵਾਰ ਨੂੰ ਸੈਨੇਟ ਤੋਂ ਦੇਵੇਗੀ ਅਸਤੀਫਾ
ਅਮਰੀਕਾ ਦੀ ਸੁਰੱਖਿਆ ਏਜੰਸੀ ਐੱਫ.ਬੀ.ਆਈ. ਨੇ ਸਾਰੇ 50 ਸੂਬਿਆਂ ਦੀਆਂ ਰਾਜਧਾਨੀਆਂ 'ਚ ਟਰੰਪ ਸਮਰਥਕਾਂ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਸੰਭਾਵਿਤ ਹਥਿਆਰਬੰਦ ਮਾਰਚ ਦੀ ਚਿਤਾਵਨੀ ਤੋਂ ਬਾਅਦ ਸਾਵਧਾਨੀ ਦੇ ਤੌਰ 'ਤੇ ਡੀ.ਸੀ. 'ਚ ਨੈਸ਼ਨਲ ਮਾਲ ਨੂੰ ਬੰਦ ਕਰ ਦਿੱਤਾ ਹੈ। ਮੀਡੀਆ ਰਿਪੋਰਟ ਮੁਤਾਬਕ ਬਾਈਡੇਨ ਦੇ ਸਹੁੰ ਚੁੱਕ ਸਮਾਗਮ 'ਚ ਸੁਰੱਖਿਆ ਦੇ ਕਈ ਪ੍ਰਬੰਧ ਹੋਣਗੇ। ਟਰੰਪ ਸਮਰਥਕਾਂ ਵੱਲੋਂ ਕੋਈ ਬਵਾਲ ਜਾਂ ਕਿਸੇ ਤਰ੍ਹਾਂ ਦੀ ਘਟਨਾ ਨਾ ਹੋਵੇ ਇਸ ਦੇ ਲਈ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।