ਅਮਰੀਕਾ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ! ਖਾਰਗ ਟਾਪੂ ''ਤੇ ਬੰਬ ਵਰ੍ਹਾ ਤੋੜ''ਤਾ ਇਰਾਨ ਦਾ ''ਲੱਕ''
Saturday, Mar 14, 2026 - 10:37 AM (IST)
ਇੰਟਰਨੈਸ਼ਨਲ ਡੈਸਕ- ਅਮਰੀਕਾ ਅਤੇ ਇਰਾਨ ਵਿਚਕਾਰ ਜੰਗ ਨੇ ਅੱਜ ਉਸ ਵੇਲੇ ਭਿਆਨਕ ਰੂਪ ਧਾਰਨ ਕਰ ਲਿਆ ਜਦੋਂ ਅਮਰੀਕੀ ਹਵਾਈ ਸੈਨਾ ਨੇ ਇਰਾਨ ਦੇ ਸਭ ਤੋਂ ਅਹਿਮ ਤੇਲ ਨਿਰਯਾਤ ਕੇਂਦਰ, ਖਾਰਗ ਟਾਪੂ 'ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ਕੀਤਾ। ਪੈਂਟਾਗਨ ਨੇ ਪੁਸ਼ਟੀ ਕੀਤੀ ਹੈ ਕਿ ਇਹ ਹਮਲਾ ਇਰਾਨੀ ਫੌਜ ਦੀ ਹਮਲਾਵਰ ਸਮਰੱਥਾ ਨੂੰ ਖ਼ਤਮ ਕਰਨ ਲਈ ਕੀਤਾ ਗਿਆ ਹੈ। ਪੈਂਟਾਗਨ ਦੇ ਬੁਲਾਰੇ ਅਨੁਸਾਰ, ਅਮਰੀਕੀ ਲੜਾਕੂ ਜਹਾਜ਼ਾਂ ਨੇ ਖਾਰਗ ਟਾਪੂ 'ਤੇ ਮੌਜੂਦ ਇਰਾਨੀ ਹਵਾਈ ਰੱਖਿਆ ਪ੍ਰਣਾਲੀ, ਰਾਡਾਰ ਸਟੇਸ਼ਨਾਂ ਅਤੇ ਫੌਜੀ ਬੈਰਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ।
ਅਮਰੀਕਾ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਜਾਣਬੁੱਝ ਕੇ ਤੇਲ ਦੇ ਖੂਹਾਂ ਅਤੇ ਰਿਫਾਇਨਰੀਆਂ ਨੂੰ ਨਿਸ਼ਾਨਾ ਨਹੀਂ ਬਣਾਇਆ ਤਾਂ ਜੋ ਵਿਸ਼ਵ ਪੱਧਰ 'ਤੇ ਤੇਲ ਦੀ ਸਪਲਾਈ ਪ੍ਰਭਾਵਿਤ ਨਾ ਹੋਵੇ, ਪਰ ਇਹ ਇੱਕ ਸਖ਼ਤ ਚਿਤਾਵਨੀ ਹੈ ਕਿ ਅਮਰੀਕਾ ਜਦੋਂ ਚਾਹੇ ਇਨ੍ਹਾਂ ਨੂੰ ਤਬਾਹ ਕਰ ਸਕਦਾ ਹੈ। ਪੈਂਟਾਗਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਰਾਨ ਵਿਰੁੱਧ ਆਪਣੀ ਫੌਜੀ ਮੁਹਿੰਮ ਨੂੰ ਹੋਰ ਤੇਜ਼ ਕਰਨਗੇ ਜਦੋਂ ਤੱਕ ਇਰਾਨੀ ਖਤਰਾ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦਾ।
ਇਹ ਵੀ ਪੜ੍ਹੋ- ਦੁਬਈ 'ਚ ਮਿਜ਼ਾਈਲ ਅਟੈਕ ਦਾ ਖ਼ਤਰਾ ! ਫ਼ੋਨਾਂ 'ਤੇ ਭੇਜੇ ਜਾ ਰਹੇ Alert
ਜ਼ਿਕਰਯੋਗ ਹੈ ਕਿ ਇਰਾਨ ਦਾ 90 ਫ਼ੀਸਦੀ ਤੇਲ ਖਾਰਗ ਟਾਪੂ ਤੋਂ ਨਿਰਯਾਤ ਕੀਤਾ ਜਾਂਦਾ ਹੈ, ਜਿਸ ਕਾਰਨ ਇਹ ਦੇਸ਼ ਦੀ ਅਰਥਵਿਵਸਥਾ ਲਈ ਇਕ ਬੇਹੱਦ ਅਹਿਮ ਟਿਕਾਣਾ ਹੈ। ਇਸ ਹਮਲੇ ਤੋਂ ਤੁਰੰਤ ਬਾਅਦ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਦੇਖਿਆ ਗਿਆ ਹੈ। ਨਿਵੇਸ਼ਕਾਂ ਨੂੰ ਡਰ ਹੈ ਕਿ ਜੇਕਰ ਇਰਾਨ ਨੇ ਜਵਾਬੀ ਕਾਰਵਾਈ ਵਿੱਚ ਹੋਮਰੂਜ਼ ਸਟ੍ਰੇਟ ਨੂੰ ਬੰਦ ਕਰ ਦਿੱਤਾ ਤਾਂ ਦੁਨੀਆ ਭਰ 'ਚ ਤੇਲ ਸੰਕਟ ਪੈਦਾ ਹੋ ਸਕਦਾ ਹੈ।
ਇਹ ਵੀ ਪੜ੍ਹੋ- ''ਸਰੰਡਰ ਕਰ ਦਿਓ ਤੇ ਆਪਣਾ ਬਚਿਆ-ਖੁਚਿਆ ਦੇਸ਼..!'', ਟਰੰਪ ਨੇ ਇਰਾਨ ਨੂੰ ਦੇ'ਤੀ Last Warning
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
