ਅਮਰੀਕਾ ਨੇ ਰੂਸੀ ਡਿਪਲੋਮੈਟਾਂ ਦੇ ਦੇਸ਼ ਨਿਕਾਲੇ ਦਾ ਕੀਤਾ ਸਮਰਥਨ

03/15/2018 8:36:49 AM

ਵਾਸ਼ਿੰਗਟਨ (ਵਾਰਤਾ)— ਅਮਰੀਕਾ ਨੇ ਰੂਸ ਦੇ 23 ਡਿਪਲੋਮੈਟਾਂ ਨੂੰ ਦੇਸ਼ ਨਿਕਾਲੇ ਦਿੱਤੇ ਜਾਣ ਦੇ ਬ੍ਰਿਟੇਨ ਦੇ ਫੈਸਲੇ ਦਾ ਸਮਰਥਨ ਕੀਤਾ ਹੈ। ਵ੍ਹਾਈਟ ਹਾਊਸ ਨੇ ਇਕ ਬਿਆਨ ਵਿਚ ਕਿਹਾ,''ਰੂਸ ਦਾ ਇਹ ਵਿਵਹਾਰ ਅੰਤਰ ਰਾਸ਼ਟਰੀ ਨਿਯਮਾਂ ਦੀ ਉਲੰਘਣਾ ਹੈ। ਇਸ ਨਾਲ ਕਿਸੇ ਦੇਸ਼ ਦੀ ਪ੍ਰਭੂਸੱਤਾ ਅਤੇ ਸੁਰੱਖਿਆ ਕਮਜ਼ੋਰ ਹੁੰਦੀ ਹੈ। ਨਾਲ ਹੀ ਪੱਛਮੀ ਲੋਕਤੰਤਰੀ ਸੰਸਥਾਵਾਂ ਅਤੇ ਪ੍ਰਕਿਰਿਆਵਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।'' ਗੌਰਤਲਬ ਹੈ ਕਿ ਬ੍ਰਿਟੇਨ ਨੇ ਰੂਸ ਦੇ 23 ਡਿਪਲੋਮੈਟਾਂ ਨੂੰ ਦੇਸ਼ ਨਿਕਾਲਾ ਦੇਣ ਦਾ ਫੈਸਲਾ ਲਿਆ ਹੈ। ਬ੍ਰਿਟੇਨ ਦਾ ਇਹ ਫੈਸਲਾ ਰੂਸੀ ਜਾਸੂਸ ਨੂੰ ਜ਼ਹਿਰ ਦੇਣ ਦੇ ਮਾਮਲੇ ਵਿਚ ਰੂਸ ਵੱਲੋਂ ਸੱਪਸ਼ਟੀਕਰਨ ਦੇਣ ਤੋਂ ਇਨਕਾਰ ਕਰਨ ਦੇ ਬਾਅਦ ਕੀਤਾ ਗਿਆ ਹੈ। ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਇਸ ਫੈਸਲੇ ਦਾ ਐਲਾਨ ਕੀਤਾ ਹੈ। ਇਨ੍ਹਾਂ 23 ਡਿਪਲੋਮੈਟਾਂ ਨੂੰ ਬ੍ਰਿਟੇਨ ਛੱਡਣ ਲਈ ਇਕ ਹਫਤੇ ਦਾ ਸਮਾਂ ਦਿੱਤਾ ਗਿਆ ਹੈ।


Related News