''ਭਾਰਤ-ਪਾਕਿ ਵਿਚਾਲੇ ਸਿੱਧੀ ਗੱਲਬਾਤ ਦੀ ਸਮਰਥਨ ਕਰਦਾ ਹੈ ਅਮਰੀਕਾ''

08/21/2019 1:50:56 PM

ਵਾਸ਼ਿੰਗਟਨ— ਅਮਰੀਕਾ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੇ ਵਿਚਾਲੇ ਅਮਰੀਕਾ ਸਿੱਧੀ ਗੱਲਬਾਤ ਦਾ ਸਮਰਥਨ ਕਰਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਬਿੰਦੂ 'ਤੇ ਹੁਣ ਸਭ ਤੋਂ ਜ਼ਿਆਦਾ ਜ਼ਰੂਰੀ ਹੈ ਕਿ ਇਸਲਾਮਾਬਾਦ ਸਰਹੱਦ ਪਾਰ ਅੱਤਵਾਦ ਰੋਕਣ ਦਾ ਆਪਣਾ ਸੰਕਲਪ ਪ੍ਰਦਰਸ਼ਿਤ ਕਰੇ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਅੱਤਵਾਦੀ ਸੰਗਠਨਾਂ ਤੇ ਉਨ੍ਹਾਂ ਦੇ ਮੈਂਬਰਾਂ ਨੂੰ ਨਿਆ ਕੇ ਕਠਘਰੇ 'ਚ ਲਿਆਉਣ ਤੇ ਉਨ੍ਹਾਂ ਨੂੰ ਸਜ਼ਾ ਦਿਵਾਉਣ ਜਿਹੇ ਕਦਮਾਂ ਨੂੰ ਉਤਸ਼ਾਹਿਤ ਕਰਨਾ ਜਾਰੀ ਰੱਖੇਗਾ।

ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਨੇ ਆਪਣਾ ਨਾਂ ਜ਼ਾਹਿਰ ਨਾ ਕਰਨ ਦੀ ਸ਼ਰਤ 'ਤੇ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਕਿ ਪਾਕਿਸਤਾਨ ਸਰਹੱਦ ਪਾਰ ਅੱਤਵਾਦ ਨੂੰ ਰੋਕਣ 'ਚ ਆਪਣੇ ਸੰਕਲਪ ਨੂੰ ਦਿਖਾਵੇ। ਉਨ੍ਹਾਂ ਕਿਹਾ ਕਿ ਨਿਸ਼ਚਿਤ ਰੂਪ ਨਾਲ ਅਸੀਂ ਦੇਖਿਆ ਕਿ 1989 ਦਾ 'ਪਲੇਬੁੱਕ' ਕਸ਼ਮੀਰ ਦੀ ਜਨਤਾ ਦੇ ਨਾਲ-ਨਾਲ ਪਾਕਿਸਤਾਨ ਦੇ ਲਈ ਵੀ ਨਾਕਾਮੀ ਸੀ। ਉਨ੍ਹਾਂ ਨੇ ਇਹ ਕਿਹਾ ਕਿ ਅਮਰੀਕਾ ਨਹੀਂ ਚਾਹੁੰਦਾ ਕਿ ਕਸ਼ਮੀਰ ਦੀ ਮੌਜੂਦਾ ਸਥਿਤੀ ਦੀ ਵਰਤੋਂ ਕਸ਼ਮੀਰ ਪਾਰ ਅੱਤਵਾਦ ਲਈ ਕੀਤੀ ਜਾਵੇ।

ਅਸਲ 'ਚ ਕਸ਼ਮੀਰ 'ਚ 1989 'ਚ ਸੰਘਰਸ਼ ਸ਼ੁਰੂ ਹੋਇਆ ਤੇ ਪਾਕਿਸਤਾਨ ਦੇ ਸਮਰਥਨ ਨਾਲ ਕੁਝ ਅੱਤਵਾਦੀ ਸਮੂਹਾਂ ਨੇ ਭਾਰਤ ਦੇ ਕਸ਼ਮੀਰ ਦੀ ਆਜ਼ਾਜੀ ਦੀ ਗੱਲ ਕਹੀ ਸੀ ਜਦਕਿ ਕੁਝ ਪਾਕਿਸਤਾਨ ਦੇ ਨਾਲ ਕਸ਼ਮੀਰ ਨੂੰ ਮਿਲਾਉਣਾ ਚਾਹੁੰਦੇ ਸਨ। ਇਸ ਮਹੀਨੇ ਦੀ ਸ਼ੁਰੂਆਤ 'ਚ ਭਾਰਤ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਦੇ ਜ਼ਿਆਦਾਤਰ ਕਾਨੂੰਨਾਂ ਨੂੰ ਖਤਮ ਕਰ ਦਿੱਤਾ ਹੈ, ਜਿਸ ਤੋਂ ਬਾਅਦ ਪਾਕਿਸਤਾਨ ਤੇ ਭਾਰਤ ਦੇ ਵਿਚਾਲੇ ਤਣਾਅ ਵਧ ਗਿਆ ਹੈ।


Baljit Singh

Content Editor

Related News