ਅਮਰੀਕਾ ਨੇ ਤੁਰਕੀ ''ਤੇ ਆਰਥਿਕ ਪਾਬੰਦੀ ਲਾਉਣ ਦੀ ਦਿੱਤੀ ਧਮਕੀ

Friday, Jul 27, 2018 - 08:04 PM (IST)

ਅਮਰੀਕਾ ਨੇ ਤੁਰਕੀ ''ਤੇ ਆਰਥਿਕ ਪਾਬੰਦੀ ਲਾਉਣ ਦੀ ਦਿੱਤੀ ਧਮਕੀ

ਵਾਸ਼ਿੰਗਟਨ — ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੇਂਸ ਨੇ ਵੀਰਵਾਰ ਨੂੰ ਆਖਿਆ ਕਿ ਜੇਕਰ ਗ੍ਰਿਫਤਾਰ ਕੀਤੇ ਗਏ ਅਮਰੀਕੀ ਪਾਦਰੀ ਨੂੰ ਤੁਰੰਤ ਰਿਹਾਅ ਨਹੀਂ ਕੀਤਾ ਗਿਆ ਤਾਂ ਤੁਰਕੀ 'ਤੇ ਸਖਤ ਆਰਥਿਕ ਪਾਬੰਦੀਆਂ ਲਾਈਆਂ ਜਾਣਗੀਆਂ। ਪੇਂਸ ਨੇ ਕਿਹਾ ਕਿ ਤੁਰਕੀ ਨੂੰ ਅਮਰੀਕੀ ਪਾਦਰੀ ਐਂਡ੍ਰਿਊ ਬ੍ਰਾਨਸਨ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ ਨਹੀਂ ਤਾਂ ਤੁਰਕੀ ਨੂੰ ਸਖਤ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਤੋਂ ਪਹਿਲਾਂ ਟਵੀਟ ਕਰ ਆਖਿਆ ਸੀ ਕਿ ਤੁਰਕੀ ਨੂੰ ਬ੍ਰਾਨਸਨ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪਾਦਰੀ ਦੀ ਗ੍ਰਿਫਤਾਰੀ ਨੂੰ ਪੂਰੀ ਤਰ੍ਹਾਂ ਨਾਲ ਸ਼ਰਮਨਾਕ ਦੱਸਿਆ। ਜ਼ਿਕਰਯੋਗ ਹੈ ਕਿ 50 ਸਾਲਾ ਪਾਦਰੀ ਨੂੰ 2 ਸਾਲ ਪਹਿਲਾਂ ਜਾਸੂਸੀ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਜੇਕਰ ਕੋਰਟ 'ਚ ਸੁਣਵਾਈ ਦੌਰਾਨ ਉਸ ਨੂੰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ 35 ਸਾਲ ਦੀ ਸਜ਼ਾ ਹੋ ਸਕਦੀ ਹੈ।


Related News