ਚੀਨ ਸੰਬੰਧੀ ਕੁਝ ਫੈਸਲਿਆਂ ਦੀ ਘੋਸ਼ਣਾ ਕਰੇਗਾ ਅਮਰੀਕਾ : ਟਰੰਪ
Friday, May 29, 2020 - 12:41 PM (IST)
ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਚੀਨ ਦੇ ਸਬੰਧ ਵਿਚ ਸ਼ੁੱਕਰਵਾਰ ਨੂੰ ਕੁਝ ਫੈਸਲਿਆਂ ਦੀ ਘੋਸ਼ਣਾ ਕਰੇਗਾ। ਟਰੰਪ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਉਸ ਨੂੰ ਰੋਕ ਦੇਣਾ ਚਾਹੀਦਾ ਸੀ। ਅਮਰੀਕਾ ਸਣੇ ਸਾਰੀ ਦੁਨੀਆ ਕੋਰੋਨਾ ਨਾਲ ਜੂਝ ਰਹੀ ਹੈ ਤੇ ਸਭ ਚੀਨ ਨੂੰ ਹੀ ਦੋਸ਼ੀ ਮੰਨ ਰਹੇ ਹਨ।
ਇਸ ਵਾਇਰਸ ਕਾਰਨ 3 ਲੱਖ 70 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਅਪ੍ਰਤੱਖ ਰੂਪ ਨਾਲ ਆਰਥਿਕ ਸੰਕਟ ਖੜ੍ਹਾ ਹੋ ਗਿਆ ਹੈ। ਟਰੰਪ ਚੀਨ ਉੱਤੇ ਦਬਾਅ ਬਣਾ ਰਹੇ ਹਨ ਕਿ ਉਹ ਇਸ ਸਬੰਧ ਵਿਚ ਜਾਂਚ ਲਈ ਸਹਿਮਤੀ ਪ੍ਰਗਟ ਕਰਨ ਕਿ ਇਹ ਵਾਇਰਸ ਕਿੱਥੋਂ ਪੈਦਾ ਹੋਇਆ।
ਚੀਨ 'ਤੇ ਇਹ ਵੀ ਦੋਸ਼ ਹੈ ਕਿ ਇਹ ਵਾਇਰਸ ਚੀਨ ਦੇ ਵੁਹਾਨ ਦੀ ਪ੍ਰਯੋਗਸ਼ਾਲਾ ਤੋਂ ਫੈਲਣਾ ਸ਼ੁਰੂ ਹੋਇਆ। ਦੁਨੀਆ ਭਰ ਵਿਚ ਕੋਰੋਨਾ ਨਾਲ 58 ਲੱਖ ਤੋਂ ਵੱਧ ਲੋਕ ਪੀੜਤ ਹਨ, ਜਿਨ੍ਹਾਂ ਵਿਚੋਂ 17 ਲੱਖ ਲੋਕ ਅਮਰੀਕਾ ਦੇ ਹਨ। ਟਰੰਪ ਨੇ ਵ੍ਹਾਈਟ ਹਾਊਸ ਵਿਚ ਵੀਰਵਾਰ ਨੂੰ ਕਿਹਾ ਕਿ ਉਹ ਚੀਨ ਨਾਲ ਇਕ ਪੱਤਰਕਾਰ ਸੰਮੇਲਨ ਕਰਨਗੇ। ਉਨ੍ਹਾਂ ਕਿਹਾ ਕਿ ਵਾਇਰਸ ਫੈਲਣਾ ਨਹੀਂ ਚਾਹੀਦਾ ਸੀ। ਉਨ੍ਹਾਂ 14 ਮਈ ਨੂੰ ਚੀਨ ਨਾਲ ਸਾਰੇ ਸਬੰਧ ਖਤਮ ਕਰਨ ਦਾ ਵੀ ਫੈਸਲਾ ਕੀਤਾ ਸੀ