ਇਟਲੀ ਨੂੰ 10 ਕਰੋੜ ਡਾਲਰ ਦੇ ਮੈਡੀਕਲ ਉਪਕਰਨ ਦੇਵੇਗਾ ਅਮਰੀਕਾ
Tuesday, Mar 31, 2020 - 07:15 PM (IST)

ਵਾਸ਼ਿੰਗਟਨ- ਅਮਰੀਕਾ ਨੇ ਕੌਮਾਂਤਰੀ ਮਹਾਮਾਰੀ ਕੋਰੋਨਾ ਵਾਇਰਸ ਕਾਰਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਇਟਲੀ ਦੀ ਮਦਦ ਲਈ 10 ਕਰੋੜ ਡਾਲਰ ਦੇ ਜ਼ਰੂਰੀ ਮੈਡੀਕਲ ਉਪਕਰਨ ਭੇਜਣ ਦਾ ਐਲਾਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਕਿਹਾ, ‘‘ਮੈਂ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਹੁਣੇ ਹੀ ਗੱਲ ਕੀਤੀ ਹੈ, ਸਾਡੇ ਕੋਲ ਵਾਧੂ ਮੈਡੀਕਲ ਉਪਕਰਨ ਹਨ, ਜਿਨ੍ਹਾਂ ਦੀ ਸਾਨੂੰ ਲੋੜ ਨਹੀਂ ਹੈ। ਅਸੀਂ ਉਨ੍ਹਾਂ ਨੂੰ ਇਟਲੀ ਭੇਜਣ ਦੀ ਤਿਆਰੀ ਕਰ ਰਹੇ ਹਾਂ, ਜਿਨ੍ਹਾਂ ਦੀ ਕੀਮਤ ਤਕਰੀਬਨ 10 ਕਰੋੜ ਡਾਲਰ ਹੈ।