ਯੂਕ੍ਰੇਨ ਨੂੰ 10 ਕਰੋੜ ਡਾਲਰ ਦੀ ਮਿਜ਼ਾਈਲ ਸਹਾਇਤਾ ਦੇਵੇਗਾ ਅਮਰੀਕਾ
Wednesday, Apr 06, 2022 - 10:40 AM (IST)
ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਯੂਕ੍ਰੇਨ ਨੂੰ 10 ਕਰੋੜ ਡਾਲਰ ਦੀ ਜੈਵਲਿਨ ਐਂਟੀ-ਹਥਿਆਰ ਮਿਜ਼ਾਈਲਾਂ ਦੇ ਟਰਾਂਸਫਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਾਈਡੇਨ ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਬਾਈਡੇਨ ਦੇ ਜਨਵਰੀ 2021 ਵਿਚ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਣ ਦੇ ਬਾਅਦ ਤੋਂ ਵਾਸ਼ਿੰਗਟਨ ਵੱਲੋਂ ਯੂਕ੍ਰੇਨ ਨੂੰ ਦਿੱਤੀ ਗਈ ਫ਼ੌਜੀ ਮਦਦ 2.4 ਅਰਬ ਡਾਲਰ 'ਤੇ ਪਹੁੰਚ ਗਈ ਹੈ।
ਇਹ ਵੀ ਪੜ੍ਹੋ: ਯੂਕ੍ਰੇਨ ਨੂੰ ਮਿਲੇ ਦੋ ਅਜਿਹੇ ਹਥਿਆਰ, ਜਿਨ੍ਹਾਂ ਨੇ ਰੂਸੀ ਫ਼ੌਜ ਨੂੰ ਰੁਕਣ ਲਈ ਕੀਤਾ ਮਜਬੂਰ
ਵ੍ਹਾਈਟ ਹਾਊਸ ਨੇ ਮੰਗਲਵਾਰ ਦੇਰ ਰਾਤ ਐਲਾਨ ਕੀਤਾ ਕਿ ਬਾਈਡੇਨ ਨੇ ਯੂਕ੍ਰੇਨ ਨੂੰ 10 ਕਰੋੜ ਡਾਲਰ ਦੀ ਮਿਜ਼ਾਈਲ ਸਹਾਇਤਾ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਰੂਸ ਦੇ ਹਮਲੇ ਦੇ ਬਾਅਦ ਪਿਛਲੇ ਮਹੀਨੇ ਸੰਸਦ ਵੱਲੋਂ ਯੂਕ੍ਰੇਨ ਲਈ ਮਨਜ਼ੂਰ 13.6 ਅਰਬ ਡਾਲਰ ਦਾ ਵਿਆਪਕ ਸਹਾਇਤਾ ਰਾਸ਼ੀ ਦਾ ਹਿੱਸਾ ਹੈ। ਬਾਈਡੇਨ ਪ੍ਰਸ਼ਾਸਨ ਦੇ ਇਕ ਅਧਿਕਾਰੀ ਨੇ ਨਾਮ ਨਾ ਦੱਸਣ ਦੀ ਸ਼ਰਤ 'ਤੇ ਦੱਸਿਆ ਕਿ ਯੂਕ੍ਰੇਨ ਨੂੰ ਜੈਵਲਿਨ ਮਿਜ਼ਾਈਲਾਂ ਦੀ ਸਪਲਾਈ ਕੀਤੀ ਜਾਵੇਗੀ, ਜੋ ਯੂਕ੍ਰੇਨੀ ਫ਼ੌਜ ਵੱਲੋਂ ਰੂਸੀ ਹਮਲੇ ਨਾਲ ਨਜਿੱਠਣ ਲਈ ਮੰਗੀਆਂ ਗਈਆਂ ਹਨ।
ਇਹ ਵੀ ਪੜ੍ਹੋ: ਸ੍ਰੀਲੰਕਾ 'ਚ ਡੂੰਘਾ ਹੋ ਰਿਹਾ ਸੰਕਟ, ਵਿੱਤ ਮੰਤਰੀ ਨੇ ਨਿਯੁਕਤੀ ਤੋਂ ਇਕ ਦਿਨ ਬਾਅਦ ਦਿੱਤਾ ਅਸਤੀਫ਼ਾ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।