ਅਮਰੀਕਾ ਦਾ ਨਵਾਂ ਐਲਾਨ, ਯੂਕ੍ਰੇਨ ਨੂੰ ਭੇਜੇਗਾ 27 ਕਰੋੜ ਡਾਲਰ ਦੀ ਵਾਧੂ ਸਹਾਇਤਾ

10/28/2022 10:11:20 AM

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੱਖਣੀ ਯੂਕ੍ਰੇਨ ਦੇ ਮੁੱਖ ਖੇਤਰਾਂ ਤੋਂ ਰੂਸੀ ਫ਼ੌਜਾਂ ਨੂੰ ਭਜਾਉਣ ਦੀ ਕੋਸ਼ਿਸ਼ ਦੇ ਤਹਿਤ ਯੂਕ੍ਰੇਨ ਨੂੰ 275 ਮਿਲੀਅਨ ਡਾਲਰ ਦੀ ਵਾਧੂ ਫ਼ੌਜੀ ਅਤੇ ਹੋਰ ਸਹਾਇਤਾ ਭੇਜ ਰਿਹਾ ਹੈ। ਅਮਰੀਕੀ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਅਮਰੀਕੀ ਪੈਕੇਜ ਵਿੱਚ ਕੋਈ ਨਵਾਂ ਹਥਿਆਰ ਸ਼ਾਮਲ ਨਹੀਂ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਰੂਸ, ਨਾਟੋ ਨੇ ਕੀਤਾ ਪ੍ਰਮਾਣੂ ਅਭਿਆਸ, ਪੁਤਿਨ ਨੇ ਦੁਹਰਾਇਆ 'ਡਰਟੀ ਬੰਬ' ਦਾ ਦਾਅਵਾ

ਇਸ ਪੈਕੇਜ ਬਾਰੇ ਐਲਾਨ ਸ਼ੁੱਕਰਵਾਰ ਨੂੰ ਕੀਤਾ ਜਾ ਸਕਦਾ ਹੈ। ਅਮਰੀਕਾ ਨੇ 24 ਫਰਵਰੀ ਨੂੰ ਯੂਕ੍ਰੇਨ ਵਿੱਚ ਰੂਸ ਦੀ ਜੰਗ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ ਕੀਵ ਨੂੰ ਹਥਿਆਰਾਂ ਅਤੇ ਹੋਰ ਸਾਜ਼ੋ-ਸਾਮਾਨ ਵਿੱਚ ਲਗਭਗ 18 ਬਿਲੀਅਨ ਡਾਲਰ ਦੀ ਸਹਾਇਤਾ ਦਾ ਐਲਾਨ ਕੀਤਾ ਹੈ, ਜਿਸ ਵਿੱਚ 27.50 ਕਰੋੜ ਅਮਰੀਕੀ ਡਾਲਰ ਦਾ ਨਵਾਂ ਪੈਕੇਜ ਵੀ ਸ਼ਾਮਲ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana