US, UK ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜਾਰੀ ਤਣਾਅ 'ਤੇ ਕੀਤੀ ਚਰਚਾ
Monday, May 12, 2025 - 04:16 PM (IST)

ਨਿਊਯਾਰਕ (ਪੀ.ਟੀ.ਆਈ.)- ਭਾਰਤ ਅਤੇ ਪਾਕਿਸਤਾਨ ਵਿਚਾਲੇ ਜਾਰੀ ਤਣਾਅ 'ਤੇ ਅੰਤਰਰਾਸ਼ਟਰੀ ਭਾਈਚਾਰੇ ਦੀਆਂ ਨਜ਼ਰਾਂ ਹਨ। ਹਾਲ ਹੀ ਵਿਚ ਅਮਰੀਕਾ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਮੌਜੂਦਾ ਸਥਿਤੀ 'ਤੇ ਬ੍ਰਿਟੇਨ ਨਾਲ ਚਰਚਾ ਕੀਤੀ, ਜਿਸ ਵਿਚ ਦੋਵਾਂ ਗੁਆਂਢੀਆਂ ਨੂੰ "ਜੰਗਬੰਦੀ" ਬਣਾਈ ਰੱਖਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਭਾਰਤ ਅਤੇ ਪਾਕਿਸਤਾਨ ਨੇ ਸ਼ਨੀਵਾਰ ਤੋਂ ਤੁਰੰਤ ਪ੍ਰਭਾਵ ਨਾਲ ਜ਼ਮੀਨ, ਹਵਾ ਅਤੇ ਸਮੁੰਦਰ 'ਤੇ ਸਾਰੀਆਂ ਗੋਲੀਬਾਰੀ ਅਤੇ ਫੌਜੀ ਕਾਰਵਾਈਆਂ ਨੂੰ ਰੋਕਣ ਲਈ ਇੱਕ ਸਮਝੌਤਾ ਕੀਤਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਤਾਲਿਬਾਨ ਦਾ ਨਵਾਂ ਫਰਮਾਨ, ਹੁਣ ਇਸ 'ਖੇਡ' 'ਤੇ ਲਾਈ ਪਾਬੰਦੀ
ਇੱਕ ਬਿਆਨ ਵਿੱਚ ਵਿਦੇਸ਼ ਵਿਭਾਗ ਦੇ ਬੁਲਾਰੇ ਟੈਮੀ ਬਰੂਸ ਨੇ ਕਿਹਾ ਕਿ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਐਤਵਾਰ ਨੂੰ ਯੂ.ਕੇ ਦੇ ਵਿਦੇਸ਼ ਸਕੱਤਰ ਡੇਵਿਡ ਲੈਮੀ ਨਾਲ ਗੱਲ ਕੀਤੀ। ਇਸ ਗੱਲਬਾਤ ਵਿਚ ਭਾਰਤ-ਪਾਕਿਸਤਾਨ ਦੇ ਮਾਮਲੇ ਵਿਚ ਸਕੱਤਰ ਅਤੇ ਵਿਦੇਸ਼ ਸਕੱਤਰ ਲੈਮੀ ਨੇ ਦੋਵਾਂ ਧਿਰਾਂ ਨੂੰ ਜੰਗਬੰਦੀ ਬਣਾਈ ਰੱਖਣ ਅਤੇ ਵਾਰਤਾ ਜਾਰੀ ਰੱਖਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਸੈਕਟਰੀ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਿੱਧੀ ਗੱਲਬਾਤ ਲਈ ਅਮਰੀਕੀ ਸਮਰਥਨ ਪ੍ਰਗਟ ਕੀਤਾ ਅਤੇ ਵਾਰਤਾ ਨੂੰ ਬਿਹਤਰ ਬਣਾਉਣ ਲਈ ਨਿਰੰਤਰ ਯਤਨਾਂ ਨੂੰ ਉਤਸ਼ਾਹਿਤ ਕੀਤਾ। ਰੂਬੀਓ ਨੇ ਰੂਸ-ਯੂਕ੍ਰੇਨ ਯੁੱਧ 'ਤੇ ਅਮਰੀਕੀ ਸਥਿਤੀ ਦੀ ਪੁਸ਼ਟੀ ਕੀਤੀ। ਨਾਲ ਹੀ ਕਿਹਾ ਕਿ "ਸਾਡੀ ਮੁੱਖ ਤਰਜੀਹ ਲੜਾਈ ਦਾ ਅੰਤ ਅਤੇ ਤੁਰੰਤ ਜੰਗਬੰਦੀ ਲਿਆਉਣਾ ਹੈ।"
ਪੜ੍ਹੋ ਇਹ ਅਹਿਮ ਖ਼ਬਰ-ਠੁਕਰਾ 'ਤੀ ਜੰਗਬੰਦੀ ਦੀ ਪੇਸ਼ਕਸ਼, ਦਾਗੇ 100 ਤੋਂ ਵੱਧ ਡਰੋਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।