ਟਰੰਪ ਦੇ ਸਹੁੰ ਚੁੱਕਣ ਤੋਂ ਪਹਿਲਾਂ ਪਹੁੰਚੋ US, ਯਾਤਰਾ ਪਾਬੰਦੀ ਡਰੋਂ ਵਿਦੇਸ਼ੀ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ

Tuesday, Dec 03, 2024 - 01:50 PM (IST)

ਇੰਟਰਨੈਸ਼ਨਲ ਡੈਸਕ- ਡੋਨਾਲਡ ਟਰੰਪ 20 ਜਨਵਰੀ 2025 ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਇਸ ਤੋਂ ਪਹਿਲਾਂ, ਅਮਰੀਕਾ ਦੀਆਂ ਕਈ ਯੂਨੀਵਰਸਿਟੀਆਂ ਨੇ ਆਪਣੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਨਾਲ-ਨਾਲ ਕਰਮਚਾਰੀਆਂ ਲਈ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ਵਿਚ ਜਨਵਰੀ ਵਿੱਚ ਟਰੰਪ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅਮਰੀਕਾ ਪਰਤਣ ਦੀ ਗੱਲ ਕਹੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਟਰੰਪ ਟਰੈਵਲ ਸੰਬੰਧੀ ਕੋਈ ਵੀ ਨਿਯਮ ਲਿਆ ਸਕਦੇ ਹਨ। 

ਇਹ ਵੀ ਪੜ੍ਹੋ: ਪਾਰਕਿੰਗ ਫੀਸ ਭਰਨ 'ਚ 5 ਮਿੰਟ ਦੀ ਦੇਰੀ, ਭਰਨਾ ਪਿਆ 2 ਲੱਖ ਦਾ ਜੁਰਮਾਨਾ

ਦਰਅਸਲ, ਯੂਨੀਵਰਸਿਟੀ ਆਫ ਮੈਸੇਚਿਉਸੇਟਸ, ਐਮਹਰਸਟ ਨੇ ਘੱਟੋ-ਘੱਟ ਦੋ ਹੋਰ ਸੰਸਥਾਵਾਂ ਦੇ ਨਾਲ ਮਿਲ ਕੇ ਇਹ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਸੰਭਾਵਿਤ ਯਾਤਰਾ ਪਾਬੰਦੀਆਂ ਦੇ ਡਰ ਦਰਮਿਆਨ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਦੇਸ਼ (ਅਮਰੀਕਾ) ਪਰਤਣ ਦੀ ਅਪੀਲ ਕੀਤੀ ਗਈ ਹੈ। ਇਸ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ, ਸਕਾਲਰਸ ਅਤੇ ਸਟਾਫ਼ ਨੂੰ ਟਰੰਪ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅਮਰੀਕਾ ਪਰਤਣ ਦੀ ਅਪੀਲ ਕੀਤੀ ਗਈ ਹੈ। 

ਇਹ ਵੀ ਪੜ੍ਹੋ: ਕੈਨੇਡਾ 'ਚ ਸ਼ਰਣ ਲਈ ਦਾਅਵਾ ਕਰਨਾ ਹੁਣ ਨਹੀਂ ਰਿਹਾ ਆਸਾਨ, ਸਰਕਾਰ ਨੇ ਬਣਾਈ ਇਹ ਯੋਜਨਾ

ਗਲੋਬਲ ਅਫੇਅਰਜ਼ ਆਫਿਸ ਦੀ ਟਰੈਵਲ ਐਡਵਾਈਜ਼ਰੀ ਵਿਚ ਕਿਹਾ ਗਿਆ ਹੈ, "ਇਹ ਸਲਾਹ ਬਹੁਤ ਜ਼ਿਆਦਾ ਸਾਵਧਾਨੀ ਨਾਲ ਜਾਰੀ ਕੀਤੀ ਜਾ ਰਹੀ ਹੈ, ਕਿਉਂਕਿ ਨਵਾਂ ਰਾਸ਼ਟਰਪਤੀ ਪ੍ਰਸ਼ਾਸਨ ਆਪਣੇ ਦਫਤਰ ਵਿੱਚ ਪਹਿਲੇ ਦਿਨ ਨਵੀਂ ਨੀਤੀਆਂ ਲਾਗੂ ਕਰ ਸਕਦਾ ਹੈ, ਜਿਵੇਂ ਕਿ 2017 ਵਿੱਚ ਹੋਇਆ ਸੀ। ਆਪਣੇ ਪਿਛਲੇ ਕਾਰਜਕਾਲ ਦੌਰਾਨ (2017 ਵਿੱਚ) ਟਰੰਪ ਨੇ ਕਈ ਦੇਸ਼ਾਂ ਦੇ ਲੋਕਾਂ 'ਤੇ ਯਾਤਰਾ ਪਾਬੰਦੀ ਲਗਾਈ ਸੀ।

ਇਹ ਵੀ ਪੜ੍ਹੋ: ਟਰੰਪ ਦੀ ਸਿੱਧੀ ਧਮਕੀ, ਜੇਕਰ ਮੇਰੇ ਸਹੁੰ ਚੁੱਕਣ ਤੋਂ ਪਹਿਲਾਂ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News