ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਕੋਰੋਨਾ ਇਨਫੈਕਟਿਡ, ਖੁਦ ਨੂੰ ਕੀਤਾ ਆਈਸੋਲੇਟ

04/27/2022 2:11:33 AM

ਵਾਸ਼ਿੰਗਟਨ-ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋ ਗਈ ਹੈ। ਉਨ੍ਹਾਂ ਦੇ ਬੁਲਾਰੇ ਨੇ ਦੱਸਿਆ ਕਿ ਹੈਰਿਸ ਦਾ ਮੰਗਲਵਾਰ ਨੂੰ ਕੀਤਾ ਗਿਆ ਰੈਪਿਡ ਅਤੇ ਪੀ.ਸੀ.ਆਰ. ਟੈਸਟ ਪਾਜ਼ੇਟਿਵ ਪਾਇਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਹੈਰਿਸ 'ਚ ਬੀਮਾਰੀ ਦੇ ਲੱਛਣ ਨਹੀਂ ਹਨ।

ਇਹ ਵੀ ਪੜ੍ਹੋ : ਆਪਣੇ ਸੂਬੇ ਲਈ ਸਾਨੂੰ ਹੋਰ ਸੂਬਿਆਂ ਜਾਂ ਦੇਸ਼ਾਂ 'ਚ ਵੀ ਜਾਣਾ ਪਿਆ ਤਾਂ ਜ਼ਰੂਰ ਜਾਵਾਂਗੇ : ਭਗਵੰਤ ਮਾਨ

ਉਹ ਆਈਸੋਲੇਸ਼ਨ 'ਚ ਰਹਿੰਦੇ ਹੋਏ ਰਾਸ਼ਟਰਪਤੀ ਰਿਹਾਇਸ਼ੀ 'ਚ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਹਾਲ ਦੀ ਨਿਰਾਧਿਤ ਯਾਤਰਾ ਦੌਰਾਨ ਉਹ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਫਸਟ ਲੇਡੀ ਦੇ ਕਰੀਬੀ ਸੰਪਰਕ 'ਚ ਨਹੀਂ ਸੀ। ਬਿਆਨ 'ਚ ਕਿਹਾ ਗਿਆ ਹੈ ਕਿ ਉਹ ਕੋਵਿਡ ਦਿਸ਼ਾ-ਨਿਰਦੇਸ਼ਾਂ ਅਤੇ ਡਾਕਟਰਾਂ ਦੀ ਸਲਾਹ ਦਾ ਪਾਲਣ ਕਰੇਗੀ ਅਤੇ ਨੈਗੇਟਿਵ ਰਿਪੋਰਟ ਆਉਣ ਤੋਂ ਬਾਅਦ ਉਹ ਵ੍ਹਾਈਟ ਹਾਊਸ ਜਾਵੇਗੀ।

ਇਹ ਵੀ ਪੜ੍ਹੋ : ਪਟਿਆਲਾ ’ਚ ਚੱਲੀਆਂ ਗੋਲੀਆਂ, ਟਰੱਕ ਯੂਨੀਅਨ ਸਮਾਣਾ ਦੇ ਪ੍ਰਧਾਨ ਜੌਲੀ ਸਮੇਤ 2 ਜ਼ਖ਼ਮੀ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Karan Kumar

This news is Content Editor Karan Kumar