ਅਮਰੀਕਾ ਦੀ ਨਵੀਂ ਚੁਣੀ ਗਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਲਗਵਾਇਆ ਕੋਰੋਨਾ ਟੀਕਾ
Wednesday, Dec 30, 2020 - 01:56 PM (IST)
ਵਾਸ਼ਿੰਗਟਨ- ਅਮਰੀਕੀ ਲੋਕਾਂ ਵਿਚ ਕੋਰੋਨਾ ਵਾਇਰਸ ਵੈਕਸੀਨ ਨੂੰ ਲੈ ਕੇ ਆਤਮਵਿਸ਼ਵਾਸ ਵਧਾਉਣ ਲ਼ਈ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਈਡੇਨ ਦੇ ਬਾਅਦ ਹੁਣ ਅਮਰੀਕੀ ਦੀ ਨਵੀਂ ਚੁਣੀ ਗਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕੋਰੋਨਾ ਵਾਇਰਸ ਦਾ ਟੀਕਾ ਮੰਗਲਵਾਰ ਨੂੰ ਲਗਵਾਇਆ। ਲਾਈਵ ਪ੍ਰਸਾਰਣ ਦੌਰਾਨ ਟੀਕਾਕਰਣ ਕਰਨ ਦਾ ਮਕਸਦ ਲੋਕਾਂ ਵਿਚ ਕੋਰੋਨਾ ਟੀਕੇ ਨੂੰ ਲੈ ਕੇ ਵਿਸ਼ਵਾਸ ਭਰਨਾ ਹੈ। ਹੈਰਿਸ ਦੇ ਪਤੀ ਵੀ ਕੋਰੋਨਾ ਟੀਕਾ ਲਗਵਾ ਚੁੱਕੇ ਹਨ।
ਸੈਨੇਟਰ ਹੈਰਿਸ, ਜੋ ਏਸ਼ੀਆਈ-ਅਮਰੀਕੀ ਹੈ, ਸਰਜਨ ਜਨਰਲ ਜੇਰੋਮ ਐਡਮਜ਼ ਦੇ ਬਾਅਦ ਵੈਕਸੀਨ ਦੀ ਡੋਜ਼ ਲੈਣ ਵਾਲੀ ਜਾਤੀ ਘੱਟ ਗਿਣਤੀ ਵਾਲੀ ਦੂਜੀ ਹਾਈ-ਪ੍ਰੋਫਾਈਲ ਸ਼ਖਸ ਬਣ ਗਈ ਹੈ। ਦੱਸ ਦਈਏ ਕਿ 20 ਜਨਵਰੀ ਨੂੰ ਜੋਅ ਬਾਈਡੇਨ ਰਾਸ਼ਟਰਪਤੀ ਦਾ ਅਹੁਦਾ ਸੰਭਾਲਣਗੇ।
ਜੋਅ ਬਾਈਡੇਨ ਨੇ ਕਿਹਾ ਕਿ ਉਹ ਕੋਰੋਨਾ ਵਾਇਰਸ ਖਿਲਾਫ਼ ਲੜਾਈ ਲੜਨਗੇ ਤੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਕੋਰੋਨਾ ਅਮਰੀਕਾ ਵਿਚ 3 ਲੱਖ ਤੋਂ ਵੱਧ ਲੋਕਾਂ ਦੀ ਜਾਨ ਲੈ ਚੁੱਕਾ ਹੈ। ਅਜਿਹੇ ਵਿਚ ਕੋਰੋਨਾ ਤੋਂ ਬਚਾਅ ਲਈ ਟੀਕਾਕਰਣ ਜ਼ਰੂਰੀ ਹੈ।