ਅਮਰੀਕਾ ਨੇ ਗ੍ਰੀਨ ਕਾਰਡ ਧਾਰਕਾਂ ਨੂੰ ਦਿੱਤੀ ਚਿਤਾਵਨੀ, ਭਾਰਤੀ ਹੋਣਗੇ ਪ੍ਰਭਾਵਿਤ
Saturday, May 10, 2025 - 05:00 PM (IST)

ਵਾਸ਼ਿੰਗਟਨ: ਅਮਰੀਕਾ ਵਿਚ ਰਹਿਣ ਵਾਲੇ ਪ੍ਰਵਾਸੀਆਂ ਲਈ ਗ੍ਰੀਨ ਕਾਰਡ ਕਾਫੀ ਮਹੱਤਵ ਰੱਖਦਾ ਹੈ। ਪਰ ਹੁਣ ਅਮਰੀਕਾ ਵਿਚ ਗ੍ਰੀਨ ਕਾਰਡ ਧਾਰਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਹਾਲ ਹੀ ਵਿਚ ਪ੍ਰਵਾਸੀਆਂ 'ਤੇ ਕੀਤੀ ਜਾ ਰਹੀ ਕਾਰਵਾਈ ਤਹਿਤ ਇਮੀਗ੍ਰੇਸ਼ਨ ਵਿਭਾਗ ਅਤੇ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਗ੍ਰੀਨ ਕਾਰਡ ਧਾਰਕਾਂ ਲਈ ਚਿਤਾਵਨੀ ਜਾਰੀ ਕੀਤੀ ਹੈ। ਚਿਤਾਵਨੀ ਮੁਤਾਬਕ ਜੇਕਰ ਕਿਸੇ ਪ੍ਰਵਾਸੀ ਨੇ ਕਾਨੂੰਨ ਤੋੜਿਆ ਤਾਂ ਉਹ ਆਪਣਾ ਗ੍ਰੀਨ ਕਾਰਡ ਜਾਂ ਵੀਜ਼ਾ ਵਿਸ਼ੇਸ਼ ਅਧਿਕਾਰ ਗੁਆ ਦੇਵੇਗਾ।
ਵਿਭਾਗ ਮੁਤਾਬਕ ਪ੍ਰਵਾਸੀ ਮੁਲਕ ਵਿਚ ਮਹਿਮਾਨ ਵਾਂਗ ਰਹਿਣ ਅਤੇ ਸਥਾਨਕ ਕਾਨੂੰਨ ਦੀ ਪਾਲਣਾ ਕਰਨ। ਅਜਿਹਾ ਨਾ ਕਰਨ ਵਾਲਿਆਂ ਨੂੰ ਕਿਸੇ ਵੀ ਵੇਲੇ ਡਿਪੋਰਟ ਕੀਤਾ ਜਾ ਸਕਦਾ ਹੈ। ਸਿਟੀਜ਼ਨਸ਼ਿਪ ਅਤੇ ਇਮੀਗ੍ਰੇਸ਼ਨ ਸੇਵਾਵਾਂ ਵਿਭਾਗ ਨੇ ਕਿਹਾ ਕਿ ਗ੍ਰੀਨ ਕਾਰਡ ਸਿਰਫ਼ ਉਨ੍ਹਾਂ ਲੋਕਾਂ ਲਈ ਹਨ ਜੋ ਮੁਲਕ ਨੂੰ ਬਿਹਤਰ ਬਣਾਉਣ ਵਿਚ ਯੋਗਦਾਨ ਪਾਉਣ, ਜਿਹੜੇ ਲੋਕ ਸਾਡੇ ਕਾਨੂੰਨ ਅਤੇ ਕਦਰਾਂ ਕੀਮਤਾਂ ਦਾ ਸਤਿਕਾਰ ਨਹੀਂ ਕਰਦੇ, ਉਨ੍ਹਾਂ ਨੂੰ ਇਥੇ ਰਹਿਣ ਦਾ ਕੋਈ ਹੱਕ ਨਹੀਂ।
ਅਦਾਲਤ 'ਚ ਅਪੀਲ ਕਰਨ ਦਾ ਅਧਿਕਾਰ ਨਹੀਂ
ਅਮਰੀਕਾ ਨੂੰ ਸੁਰੱਖਿਅਤ ਰੱਖਣ ਲਈ ਚੌਕਸੀ ਬੇਹੱਦ ਜ਼ਰੂਰੀ ਹੈ ਅਤੇ ਚੰਗਾ ਹੋਵੇਗਾ ਜੇਕਰ ਪ੍ਰਵਾਸੀ ਵਿਵਾਦਾਂ ਤੋਂ ਦੂਰ ਰਹਿਣ। ਇੱਥੇ ਦੱਸਣਾ ਬਣਦਾ ਹੈ ਕਿ ਟਰੰਪ ਸਰਕਾਰ ਅਮਰੀਕਾ ਵਿਚ ‘ਕੈਚ ਐਂਡ ਰੀਵੋਕ’ ਨੀਤੀ ਲਾਗੂ ਕਰ ਚੁੱਕੀ ਹੈ ਅਤੇ ਇਸ ਅਧੀਨ ਗ੍ਰੀਨ ਕਾਰਡ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਨਵੀਂ ਨੀਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਮਰੀਕਾ ਵਿਚ ਮੌਜੂਦ ਕੋਈ ਵੀ ਸ਼ਖਸ ਜੋ ਇਥੋਂ ਦਾ ਨਾਗਰਿਕ ਨਹੀਂ, ਉਸ ਨੂੰ ਕਾਨੂੰਨ ਤੋੜਨ ਦੀ ਸਖ਼ਤ ਸਜ਼ਾ ਮਿਲੇਗੀ ਅਤੇ ਉਸ ਦਾ ਇਮੀਗ੍ਰੇਸ਼ਨ ਸਟੇਟਸ ਰੱਦ ਕਰ ਦਿਤਾ ਜਾਵੇਗਾ। ਦੱਸ ਦੇਈਏ ਕਿ ਅਤੀਤ ਵਿਚ ਗ੍ਰੀਨ ਕਾਰਡ ਰੱਦ ਹੋਣ ’ਤੇ ਅਦਾਲਤ ਵਿਚ ਚੁਣੌਤੀ ਦਿੱਤੀ ਜਾ ਸਕਦੀ ਸੀ ਪਰ ਹੁਣ ਅਜਿਹਾ ਕੋਈ ਰਾਹ ਖੁੱਲ੍ਹਾ ਨਹੀਂ ਰੱਖਿਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਹੁਣ US 'ਚ ਨਹੀਂ ਰਹਿ ਸਕਣਗੇ ਗੈਰ ਕਾਨੂੰਨੀ ਪ੍ਰਵਾਸੀ, Trump ਨੇ ਕਾਰਜਕਾਰੀ ਆਦੇਸ਼ 'ਤੇ ਕੀਤੇ ਦਸਤਖ਼ਤ
10 ਲੱਖ ਤੋਂ ਵੱਧ ਭਾਰਤੀਆਂ ਦੀ ਕਿਸਮਤ ਦਾਅ ’ਤੇ
ਕੈਟੋ ਇੰਸਟੀਚਿਊਟ ਵਿਚ ਇਮੀਗ੍ਰੇਸ਼ਨ ਅਧਿਐਨ ਦੇ ਡਾਇਰੈਕਟਰ ਨੇ ਨਵੀਂ ਨੀਤੀ 'ਤੇ ਬੋਲਦਿਆਂ ਕਿਹਾ ਕਿ ਤੇਜ਼ ਰਫ਼ਤਾਰ ਗੱਡੀ ਚਲਾਉਣ ’ਤੇ ਮਿਲੀ ਟਿਕਟ ਵੀ ਤੁਹਾਡਾ ਗ੍ਰੀਨ ਕਾਰਡ ਰੱਦ ਕਰਵਾ ਸਕਦੀ ਹੈ ਜੋ ਬਿਲਕੁਲ ਵੀ ਵਾਜਬ ਨਹੀਂ। ਇਸ ਦੇ ਉਲਟ ਲੱਖਾਂ ਦੀ ਗਿਣਤੀ ਵਿਚ ਭਾਰਤੀ ਗ੍ਰੀਨ ਕਾਰਡ ਦੀ ਕਤਾਰ ਵਿਚ ਲੱਗੇ ਹੋਏ ਹਨ ਜਿਨ੍ਹਾਂ ਦਾ ਉਡੀਕ ਸਮਾਂ 50 ਸਾਲ ਤੋਂ ਵੱਧ ਦੱਸਿਆ ਜਾ ਰਿਹਾ ਹੈ। ਜਦੋਂ ਗ੍ਰੀਨ ਕਾਰਡ ਵਾਲਿਆਂ ਦਾ ਮਾੜਾ ਹਾਲ ਹੋ ਰਿਹਾ ਹੈ ਤਾਂ ਵਰਕ ਪਰਮਿਟ ਵਾਲੇ ਭਾਰਤੀ ਦੀ ਹਾਲਤ ਦਾ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਜਿਨ੍ਹਾਂ ਦੀ ਗਿਣਤੀ 12 ਲੱਖ ਤੋਂ ਵੱਧ ਦੱਸੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਗ੍ਰੀਨ ਕਾਰਡ ਤਕਨੀਕੀ ਤੌਰ 'ਤੇ ਸਥਾਈ ਨਿਵਾਸੀ ਕਾਰਡ ਵਜੋਂ ਜਾਣੇ ਜਾਂਦੇ ਹਨ। ਇਹ ਵਿਦੇਸ਼ ਵਿੱਚ ਜਨਮੇ ਵਿਅਕਤੀ ਦੀ ਅਮਰੀਕਾ ਵਿੱਚ ਕਾਨੂੰਨੀ ਸਥਾਈ ਨਿਵਾਸ ਸਥਿਤੀ ਨੂੰ ਦਰਸਾਉਂਦਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਪਰਮਾਣੂ ਵਰਤੋਂ 'ਤੇ ਹਾਲੇ ਵਿਚਾਰ ਨਹੀਂ ਪਰ...ਪਾਕਿਸਤਾਨ ਦੇ ਰੱਖਿਆ ਮੰਤਰੀ ਦਾ ਵੱਡਾ ਬਿਆਨ
ਭਾਵੇਂ ਗ੍ਰੀਨ ਕਾਰਡ ਧਾਰਕ ਕਾਨੂੰਨੀ ਪ੍ਰਵਾਸੀ ਹਨ, USCIS ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਉਨ੍ਹਾਂ ਨੂੰ ਯਾਦ ਦਿਵਾਇਆ, 'ਵੀਜ਼ਾ ਜਾਂ ਗ੍ਰੀਨ ਕਾਰਡ ਹੋਣਾ ਇੱਕ ਵਿਸ਼ੇਸ਼ ਅਧਿਕਾਰ ਹੈ ਜੋ ਖੋਹਿਆ ਜਾ ਸਕਦਾ ਹੈ।' ਸਾਡੀਆਂ ਸਖ਼ਤ ਸੁਰੱਖਿਆ ਜਾਂਚਾਂ ਉਦੋਂ ਖਤਮ ਨਹੀਂ ਹੁੰਦੀਆਂ ਜਦੋਂ ਤੁਹਾਨੂੰ ਅਮਰੀਕਾ ਵਿੱਚ ਦਾਖਲ ਹੋਣ ਦੀ ਪ੍ਰਵਾਨਗੀ ਮਿਲ ਜਾਂਦੀ ਹੈ। ਜੇ ਤੁਸੀਂ ਸਾਡੇ ਦੇਸ਼ ਵਿੱਚ ਆ ਕੇ ਕਾਨੂੰਨ ਤੋੜਦੇ ਹੋ ਤਾਂ ਇਸਦੇ ਨਤੀਜੇ ਭੁਗਤਣੇ ਪੈਣਗੇ ਅਤੇ ਤੁਸੀਂ ਆਪਣੇ ਵਿਸ਼ੇਸ਼ ਅਧਿਕਾਰ ਗੁਆ ਦੇਵੋਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।