ਅਮਰੀਕਾ ਨੇ ਰੂਸ ਨੂੰ ਵਿਦੇਸ਼ੀ ਕੰਪਨੀਆਂ ਦੀ ਜਾਇਦਾਦ ਜ਼ਬਤ ਕਰਨ ਦੇ ਖ਼ਿਲਾਫ਼ ਦਿੱਤੀ ਚਿਤਾਵਨੀ
Saturday, Mar 12, 2022 - 03:39 PM (IST)
ਵਾਸ਼ਿੰਗਟਨ (ਭਾਸ਼ਾ)- ਵ੍ਹਾਈਟ ਹਾਊਸ ਨੇ ਰੂਸ ਨੂੰ ਅਮਰੀਕਾ ਸਮੇਤ ਹੋਰ ਦੇਸ਼ਾਂ ਦੀਆਂ ਉਨ੍ਹਾਂ ਕੰਪਨੀਆਂ ਦੀ ਜਾਇਦਾਦ ਜ਼ਬਤ ਕਰਨ ਦੀ ਦਿਸ਼ਾ ਵਿਚ ਕੋਈ ਕਦਮ ਨਹੀਂ ਚੁੱਕਣ ਦੀ ਚਿਤਾਵਨੀ ਦਿੱਤੀ ਹੈ, ਜਿਨ੍ਹਾਂ ਨੇ ਯੂਕ੍ਰੇਨ ’ਤੇ ਹਮਲੇ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਫੈਸਲੇ ਦੇ ਵਿਰੋਧ ਵਿਚ ਜਾਂ ਤਾਂ ਰੂਸ ਛੱਡਣ ਦਾ ਫੈਸਲਾ ਕੀਤਾ ਹੈ ਜਾਂ ਫਿਰ ਦੇਸ਼ ਵਿਚ ਆਪਣਾ ਚਾਲਨ ਰੱਦ ਕਰ ਦਿੱਤਾ ਹੈ।
ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਜੇਨ ਸਾਕੀ ਨੇ ਟਵਿਟਰ ’ਤੇ ਲਿਖਿਆ ਕਿ ਇਸ ਤਰ੍ਹਾਂ ਦਾ ਕਦਮ 1917 ਦੀ ਯਾਦ ਦਿਵਾਏਗਾ ਅਤੇ ਰੂਸ ਨੂੰ ਦਹਾਕਿਆਂ ਤੱਕ ਨਿਵੇਸ਼ਕਾਂ ਦੀ ਬੇਭਰੋਸਗੀ ਝੱਲਣੀ ਪਵੇਗੀ। ਇਹੋ ਨਹੀਂ, ਰੂਸ ਨੂੰ ਉਨ੍ਹਾਂ ਕੰਪਨੀਆਂ ਦੇ ਕਾਨੂੰਨੀ ਦਾਅਵਿਆਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ, ਜਿਨ੍ਹਾਂ ਦੀ ਜਾਇਦਾਦ ਜਬਤ ਕੀਤੀ ਜਾਏਗੀ।