ਭਾਰਤ-ਪਾਕਿਸਤਾਨ ਨੂੰ ਤਣਾਅ ਤੋਂ ਬਚਣ ਤੇ ਗੱਲਬਾਤ ਰਾਹੀਂ ਮੁੱਦਿਆਂ ਨੂੰ ਹੱਲ ਕਰਨ ਲਈ ਉਤਸ਼ਾਹਿਤ ਕਰੇਗਾ ਅਮਰੀਕਾ

04/09/2024 6:58:43 PM

ਵਾਸ਼ਿੰਗਟਨ (ਭਾਸ਼ਾ)- ਭਾਰਤ ਅਤੇ ਪਾਕਿਸਤਾਨ ਨੂੰ ਤਣਾਅ ਤੋਂ ਬਚਣ ਅਤੇ ਆਪਣੇ ਲੰਬਿਤ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਅਮਰੀਕਾ ਉਤਸ਼ਾਹਿਤ ਕਰੇਗਾ ਅਤੇ "ਸਥਿਤੀ ਵਿੱਚ ਦਖ਼ਲ ਨਹੀਂ ਦੇਵੇਗਾ"। ਵਿਦੇਸ਼ ਮੰਤਰਾਲਾ ਦੇ ਇਕ ਉੱਚ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਿਛਲੇ ਹਫ਼ਤੇ ਸਰਹੱਦ ਪਾਰ ਅੱਤਵਾਦ ਨਾਲ ਨਜਿੱਠਣ ਲਈ ਦ੍ਰਿੜ ਦ੍ਰਿਸ਼ਟੀਕੋਣ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ ਸੀ ਕਿ ਜੇਕਰ ਅੱਤਵਾਦੀ ਭਾਰਤ 'ਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨਗੇ ਜਾਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣਗੇ ਤਾਂ ਕਰਾਰਾ ਜਵਾਬ ਦਿੱਤਾ ਜਾਵੇਗਾ ਅਤੇ ਜੇਕਰ ਉਹ ਪਾਕਿਸਤਾਨ ਭੱਜ ਜਾਂਦੇ ਹਨ ਤਾਂ ਭਾਰਤ ਉਨ੍ਹਾਂ ਨੂੰ ਗੁਆਂਢੀ ਦੇਸ਼ ਵਿੱਚ ਦਾਖ਼ਲ ਹੋ ਕੇ ਮਾਰੇਗਾ।

ਇਹ ਵੀ ਪੜ੍ਹੋ: ਵਿਸਾਖੀ ਦੇ ਜਸ਼ਨਾਂ ਲਈ ਪਾਕਿਸਤਾਨ ਨੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਜਾਰੀ ਕੀਤੇ 2,843 ਵੀਜ਼ੇ

ਭਾਰਤ ਸਰਕਾਰ ਦੇ ਇਕ ਏਜੰਟ ਵੱਲੋਂ ਕਥਿਤ ਤੌਰ 'ਤੇ ਪਾਕਿਸਤਾਨ ਦੇ ਅੰਦਰ ਕਤਲ ਕੀਤੇ ਜਾਣ ਨਾਲ ਜੁੜੀਆਂ ਖ਼ਬਰਾਂ ਬਾਰੇ ਪੁੱਛੇ ਜਾਣ 'ਤੇ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਸੋਮਵਾਰ ਨੂੰ ਕਿਹਾ, "ਅਸੀਂ ਇਸ ਮੁੱਦੇ 'ਤੇ ਮੀਡੀਆ ਵਿਚ ਆਈਆਂ ਖ਼ਬਰਾਂ ਦੀ ਨਿਗਰਾਨੀ ਕਰ ਰਹੇ ਹਾਂ। ਰੇਖਾਂਕਿਤ ਦੋਸ਼ਾਂ 'ਤੇ ਸਾਡੀ ਕੋਈ ਟਿੱਪਣੀ ਨਹੀਂ ਹੈ।" ਮਿਲਰ ਨੇ ਕਿਹਾ ਕਿ ਅਮਰੀਕਾ "ਇਸ ਸਥਿਤੀ ਵਿਚ ਦਖ਼ਲ ਨਹੀਂ ਦੇਵੇਗਾ ਅਤੇ ਉਹ ਦੋਵਾਂ ਧਿਰਾਂ ਨੂੰ ਤਣਾਅ ਤੋਂ ਬਚਣ ਅਤੇ ਗੱਲਬਾਤ ਰਾਹੀਂ ਹੱਲ ਲੱਭਣ ਲਈ ਉਤਸ਼ਾਹਿਤ ਕਰੇਗਾ। ਰਾਜਨਾਥ ਸਿੰਘ ਦੀਆਂ ਟਿੱਪਣੀਆਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪਾਕਿਸਤਾਨ ਨੇ ਉਨ੍ਹਾਂ ਦੇ ਭੜਕਾਊ ਬਿਆਨਾਂ ਦੀ ਆਲੋਚਨਾ ਕੀਤੀ ਹੈ ਅਤੇ ਕਿਹਾ ਹੈ ਕਿ ਉਹ ਆਪਣੀ ਪ੍ਰਭੂਸੱਤਾ ਦੀ ਰੱਖਿਆ ਕਰਨ ਦੇ ਆਪਣੇ ਇਰਾਦੇ ਅਤੇ ਸਮਰਥਾ ਪ੍ਰਤੀ ਦ੍ਰਿੜ ਹੈ।

ਇਹ ਵੀ ਪੜ੍ਹੋ: ਜੇਲ੍ਹ 'ਚ ਇਮਰਾਨ ਖਾਨ ਦੀ ਸੁਰੱਖਿਆ 'ਤੇ ਹਰ ਮਹੀਨੇ ਆ ਰਿਹੈ 12 ਲੱਖ ਰੁਪਏ ਖ਼ਰਚਾ: ਰਿਪੋਰਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News