ਅੱਤਵਾਦੀ ਸੰਗਠਨਾਂ ਨੂੰ ਨਸ਼ਟ ਕਰਨ ਲਈ ਪਾਕਿਸਤਾਨ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਮਰੀਕਾ
Thursday, Mar 03, 2022 - 02:54 PM (IST)
ਵਾਸ਼ਿੰਗਟਨ (ਭਾਸ਼ਾ)- ਅਮਰੀਕੀ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਅਮਰੀਕੀ ਸੰਸਦ ਮੈਂਬਰਾਂ ਨੂੰ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਪਾਕਿਸਤਾਨ ਵਿੱਚ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਵਰਗੇ ਅੱਤਵਾਦੀ ਸੰਗਠਨਾਂ ਦੀ ਲਗਾਤਾਰ ਮੌਜੂਦਗੀ ਤੋਂ ਚਿੰਤਤ ਹੈ ਅਤੇ ਉਹ ਅਜਿਹੀਆਂ ਜਥੇਬੰਦੀਆਂ ਨੂੰ ਪੂਰੀ ਤਰ੍ਹਾਂ ਤਬਾਹ ਕਰਨ ਅਤੇ ਉਨ੍ਹਾਂ ਦੇ ਮੈਂਬਰਾਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਇਸਲਾਮਾਬਾਦ ਨੂੰ "ਉਤਸ਼ਾਹਿਤ" ਕਰਨ ਦੇ ਉਦੇਸ਼ ਨਾਲ ਲਈ ਉਸ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਅੱਤਵਾਦ 'ਤੇ ਕਾਂਗਰੇਸ਼ਨਲ ਰਿਸਰਚ ਸਰਵਿਸ ਦੀ ਰਿਪੋਰਟ ਦੇ ਅਨੁਸਾਰ ਪਾਕਿਸਤਾਨ ਵਿੱਚ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਜਿਹੇ ਘੱਟੋ-ਘੱਟ 12 ਅਜਿਹੇ ਸਮੂਹ ਹਨ, ਜਿਨ੍ਹਾਂ ਨੂੰ "ਵਿਦੇਸ਼ੀ ਅੱਤਵਾਦੀ ਸੰਗਠਨਾਂ" ਵਜੋਂ ਸੂਚੀਬੱਧ ਕੀਤਾ ਗਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕੀ ਸੰਸਦ 'ਚ H-1B ਵੀਜ਼ਾ ਪ੍ਰਣਾਲੀ 'ਚ ਸੁਧਾਰ ਲਈ ਬਿੱਲ ਪੇਸ਼, ਹੁਨਰਮੰਦਾਂ ਨੂੰ ਹੋਵੇਗਾ ਫਾਇਦਾ
ਦੱਖਣੀ ਅਤੇ ਮੱਧ ਏਸ਼ੀਆ ਲਈ ਅਮਰੀਕਾ ਦੇ ਸਹਾਇਕ ਵਿਦੇਸ਼ ਮੰਤਰੀ ਡੋਨਾਲਡ ਲੂ ਨੇ ਬੁੱਧਵਾਰ ਨੂੰ ਨੇੜੇ ਪੂਰਬ, ਦੱਖਣੀ ਏਸ਼ੀਆ, ਮੱਧ ਏਸ਼ੀਆ ਅਤੇ ਅੱਤਵਾਦ ਵਿਰੋਧੀ ਸੀਨੇਟ ਦੀ ਵਿਦੇਸ਼ ਮਾਮਲਿਆਂ ਦੀ ਉਪ ਕਮੇਟੀ ਨੂੰ ਕਿਹਾ ਕਿ ਅਸੀਂ ਪਾਕਿਸਤਾਨ ਨਾਲ ਜੋ ਕੰਮ ਕੀਤਾ ਹੈ, ਜੋ ਹੋਰ ਭਾਈਵਾਲਾਂ ਨੇ ਪਾਕਿਸਤਾਨ ਨਾਲ ਕੰਮ ਕੀਤਾ ਹੈ, ਜੋ ਫਾਈਨੈਂਸ਼ੀਅਲ ਟਾਸਕ ਫੋਰਸ ਨੇ ਪਾਕਿਸਤਾਨ ਨਾਲ ਕੀਤਾ ਹੈ, ਉਸ ਦੇ ਨਤੀਜੇ ਵਜੋਂ ਅਸੀਂ ਇਹਨਾਂ ਸਮੂਹਾਂ ਦੇ ਮੈਂਬਰਾਂ 'ਤੇ ਮੁਕੱਦਮਾ ਚਲਾਉਣ, ਇਹਨਾਂ ਅੱਤਵਾਦੀ ਸੰਗਠਨਾਂ ਵਿੱਚੋਂ ਕੁਝ ਨੂੰ ਨਸ਼ਟ ਕਰਨ ਵਿੱਚ ਅਸਲ ਪ੍ਰਗਤੀ ਦੇਖੀ ਹੈ ਪਰ ਇਹ ਸਮੂਹ ਅਜੇ ਵੀ ਬਰਕਰਾਰ ਹਨ। ਲੂ ਨੇ ਕਿਹਾ ਕਿ ਇਹਨਾਂ ਅੱਤਵਾਦੀ ਸੰਗਠਨਾਂ ਨੂੰ ਨਸ਼ਟ ਕਰਨ ਅਤੇ ਉਹਨਾਂ ਦੇ ਮੈਂਬਰਾਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਪਾਕਿਸਤਾਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅਸੀਂ ਉਸ ਨਾਲ ਮਿਲ ਕੇ ਕੰਮ ਕਰ ਰਹੇ ਹਾਂ।
ਪੜ੍ਹੋ ਇਹ ਅਹਿਮ ਖ਼ਬਰ- ਯੂਕ੍ਰੇਨ 'ਚ ਫਸੇ 2000 ਤੋਂ ਵੱਧ ਪਾਕਿਸਤਾਨੀ ਨਾਗਰਿਕ ਮੁਸ਼ਕਲਾਂ ਦਾ ਕਰ ਰਹੇ ਸਾਹਮਣਾ