ਅਮਰੀਕਾ : ਸ੍ਰੀ ਗੁਰੂ ਰਵਿਦਾਸ ਜੀ ਦਾ 645ਵਾਂ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ

Monday, Feb 21, 2022 - 05:26 PM (IST)

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ): ਕ੍ਰਾਂਤੀਕਾਰੀ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦਾ 645ਵਾਂ ਗੁਰਪੁਰਬ ਫਰਿਜ਼ਨੋ ਦੇ ਗੁਰਦਵਾਰਾ ਸਿੰਘ ਸਭਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿੱਥੇ ਐਤਵਾਰ ਦੇ ਦੀਵਾਨ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਯਾਦ ਕਰਦਿਆਂ ਰੂਹਾਨੀ ਗੁਰਮਤਿ ਵਿਚਾਰਾਂ ਹੋਈਆਂ ਅਤੇ ਕੀਰਤਨ ਦੀਵਾਨ ਸਜੇ। ਇਨ੍ਹਾਂ ਦੀਵਾਨਾਂ ਵਿੱਚ ਗੁਰੂ ਘਰ ਦੇ ਕੀਰਤਨੀਏ ਭਾਈ ਸਰਬਜੀਤ ਸਿੰਘ ਦੇ ਜੱਥੇ ਨੇ ਕੀਰਤਨ ਰਾਹੀਂ ਹਾਜ਼ਰੀ ਭਰੀ। ਇਸ ਸਮਾਗਮ ਵਿੱਚ ਕਥਾਵਾਚਕ ਭਾਈ ਮਲਕੀਤ ਸਿੰਘ ਨੇ ਗੁਰੂ ਸ਼ਬਦ ਦੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਜੀ ਦੀ ਮਹਿਮਾ ਅਤੇ ਇਤਿਹਾਸ ਸਰਵਨ ਕਰਵਾਇਆ। 

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-  ਇਟਲੀ : ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 645ਵੇਂ ਆਗਮਨ ਪੁਰਬ ਮੌਕੇ ਲੱਗੀਆਂ ਭਾਰੀ ਰੌਣਕਾਂ

ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਉੱਘੇ ਸਮਾਜਸੇਵੀ ਸੁਰਿੰਦਰ ਸਿੰਘ ਧਨੋਆ ਨੇ ਸਟੇਜ ਤੋਂ ਧਾਰਮਿਕ ਸਾਂਝੀਵਾਲਤਾ ਦਾ ਸੁਨੇਹਾ ਦਿੰਦੇ ਹੋਏ ਵਿਚਾਰਾਂ ਦੀ ਸਾਂਝ ਪਾਈ ਅਤੇ ਆਪਣੇ ਨਵੇਂ ਨਾਟਕ ਮਿਟੀ ਧੁੰਦ ਜੱਗ ਚਾਨਣ ਹੁਆ ਦੇ ਫਰਿਜ਼ਨੋ ਵਿਖੇ ਹੋ ਰਹੇ ਸ਼ੋਅ ਸਬੰਧੀ ਸੰਗਤਾਂ ਨੂੰ ਜਾਣਕਾਰੀ ਦਿੱਤੀ। ਸਟੇਜ ਸੰਚਾਲਕ ਦੀ ਸੇਵਾ ਭਾਈ ਗੁਰਪ੍ਰੀਤ ਸਿੰਘ ਮਾਨ ਨੇ ਨਿਭਾਈ।

PunjabKesari

ਗੁਰੂ ਦੀ ਮਹਿਮਾ ਦੇ ਨਾਲ-ਨਾਲ ਐਤਵਾਰ ਦੇ ਇਸ ਵਿਸ਼ੇਸ਼ ਦੀਵਾਨ ਵਿੱਚ ਪ੍ਰਮੋਧ ਲੋਈ ਅਤੇ ਪਰਿਵਾਰ ਵੱਲੋਂ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਸਮਾਗਮ ਦੀ ਵਿਸ਼ੇਸ਼ ਮਹਾਨਤਾ ਇਹ ਰਹੀ ਕਿ ਜਾਤ-ਪਾਤ ਦੇ ਵਿਤਕਰੇ ਤੋਂ ਉਪਰ ਉੱਠ ਕੇ ਸਮੁੱਚੇ ਪੰਜਾਬੀ ਭਾਈਚਾਰੇ ਨੇ ਬਹੁ ਗਿਣਤੀ ਵਿੱਚ ਹਾਜ਼ਰੀਆਂ ਭਰਦੇ ਹੋਏ ਗੁਰੂ ਰਵਿਦਾਸ ਮਹਾਰਾਜ ਦਾ ਪੁਰਬ ਬਹੁਤ ਹੀ ਸ਼ਰਧਾ ਅਤੇ ਸਦਭਾਵਨਾ ਨਾਲ ਮਨਾਇਆ।


Vandana

Content Editor

Related News