ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ-ਪਾਕਿ ਸਮੇਤ ਇਨ੍ਹਾਂ ਦੇਸ਼ਾਂ ਦੀ ਯਾਤਰਾ ਨਾ ਕਰਨ ਦੀ ਦਿੱਤੀ ਸਲਾਹ
Friday, Apr 23, 2021 - 01:39 PM (IST)
ਇੰਟਰਨੈਸ਼ਨਲ ਡੈਸਕ : ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਐਡਵਾਇਜ਼ਰੀ ਜਾਰੀ ਕਰਕੇ ਭਾਰਤ, ਪਾਕਿਸਤਾਨ, ਬੰਗਲਾਦੇਸ਼, ਅਫਗਾਨਿਸਤਾਨ ਅਤੇ ਮਾਲਦੀਵ ਦੀ ਯਾਤਰਾ ਤੋਂ ਬਚਣ ਨੂੰ ਕਿਹਾ ਹੈ। ਇਨ੍ਹਾਂ ਖੇਤਰਾਂ ਵਿਚ ਕੋਵਿਡ-19 ਦੇ ਮਾਮਲਿਆਂ ਵਿਚ ਅਚਾਨਕ ਵਾਧਾ ਹੋਇਆ ਹੈ, ਜਿਸ ਦੇ ਮੱਦੇਨਜ਼ਰ ਇਹ ਐਡਵਇਜ਼ਰੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ...ਜਦੋਂ ਕੋਰੋਨਾ ਵੈਕਸੀਨ ਦੇ ਨਾਮ ’ਤੇ ਲੋਕਾਂ ਨੂੰ ਲਗਾ ਦਿੱਤਾ ਕੁੱਤਿਆਂ ਦਾ ਟੀਕਾ
ਵੀਰਵਾਰ ਨੂੰ ਅਮਰੀਕਾ ਵਿਚ ਕਈ ਯਾਤਰਾ ਐਡਵਾਇਜ਼ਰੀਆਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚ ਅਧਿਕਾਰੀਆਂ ਨੇ ਅਮਰੀਕੀਆਂ ਨੂੰ ਚੀਨ ਅਤੇ ਨੇਪਾਲ ਦੀ ਯਾਤਰਾ ਦੇ ਬਾਰੇ ਵਿਚ ਦੁਬਾਰਾ ਵਿਚਾਰ ਕਰਨ, ਸ਼੍ਰੀਲੰਕਾ ਜਾਂਦੇ ਸਮੇਂ ਬਹੁਤ ਜ਼ਿਆਦਾ ਸਾਵਧਾਨੀ ਵਰਤਣ ਅਤੇ ਭੂਟਾਨ ਜਾਂਦੇ ਸਮੇਂ ਆਮ ਸਾਵਧਾਨੀਆਂ ਵਰਤਣ ਨੂੰ ਕਿਹਾ ਹੈ।
ਇਸ ਵਿਚ ਭੂਟਾਨ ਨੂੰ ਯਾਤਰਾ ਦੇ ਲਿਹਾਜ ਨਾਲ ‘ਪੱਧਰ-1’ ਦਾ ਦੇਸ਼ ਮੰਨਿਆ ਗਿਆ ਹੈ ਜੋ ਵਿਦੇਸ਼ ਯਾਤਰਾ ਲਈ ਸੁਰੱਖਿਅਤ ਪੱਧਰ ਹੈ। ਉਥੇ ਹੀ ਭਾਰਤ, ਪਾਕਿਸਤਾਨ, ਅਫਗਾਨਿਸਤਾਨ, ਬੰਗਲਾਦੇਸ਼ ਅਤੇ ਮਾਲਦੀਵ ਨੂੰ ‘ਪੱਧਰ-4’ ’ਤੇ ਰੱਖਿਆ ਗਿਆ ਹੈ, ਜਿਸ ਦਾ ਮਤਲਬ ਹੈ ਕਿ ਅਮਰੀਕੀਆਂ ਨੂੰ ਇਨ੍ਹਾਂ ਦੇਸ਼ਾਂ ਦੀ ਯਾਤਰਾ ਨਾ ਕਰਨ ਨੂੰ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਸਿਰਫਿਰੇ ਆਸ਼ਿਕ ਦਾ ਕਾਰਾ, 4 ਮਹੀਨਿਆਂ ਦੀ ਗਰਭਵਤੀ ਪ੍ਰੇਮਿਕਾ ’ਤੇ ਕੀਤਾ 60 ਵਾਰ ਚਾਕੂ ਨਾਲ ਹਮਲਾ, ਮੌਤ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।