ਅਮਰੀਕਾ ''ਚ ਕੋਵਿਡ-19 ਨਾਲ 5.63 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ
Wednesday, Apr 14, 2021 - 07:31 PM (IST)
ਵਾਸ਼ਿੰਗਟਨ (ਵਾਰਤਾ) : ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਨਾਲ ਗੰਭੀਰ ਰੂਪ ਨਾਲ ਜੂਝ ਰਹੇ ਅਮਰੀਕਾ ਵਿਚ ਇਸ ਦੇ ਇੰਫੈਕਸ਼ਨ ਨਾਲ ਹੁਣ ਤੱਕ 5.63 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਵਿਚ ਇਹ ਮਹਾਮਾਰੀ ਭਿਆਨਕ ਰੂਪ ਲੈ ਚੁੱਕੀ ਹੈ ਅਤੇ ਹੁਣ ਤੱਕ 3.13 ਕਰੋੜ ਤੋਂ ਜ਼ਿਆਦਾ ਲੋਕ ਇਸ ਨਾਲ ਪੀੜਤ ਹੋ ਚੁੱਕੇ ਹਨ।
ਅਮਰੀਕਾ ਦੀ ਜਾਨ ਹਾਪਕਿੰਨਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨੀਅਰਿੰਗ ਕੇਂਦਰ (ਸੀ.ਐਸ.ਐਸ.ਈ.) ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਅਮਰੀਕਾ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5,63,428 ਪਹੁੰਚ ਗਈ ਹੈ, ਜਦੋਂ ਕਿ ਪੀੜਤਾਂ ਦੀ ਗਿਣਤੀ 3,13,44,324 ਹੋ ਗਈ ਹੈ। ਅਮਰੀਕਾ ਦਾ ਨਿਊਯਾਰਕ, ਨਿਊਜਰਸੀ ਅਤੇ ਕੈਲੀਫੋਰਨੀਆ ਸੂਬਾ ਕੋਰੋਨਾ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੈ।
ਇਕੱਲੇ ਨਿਊਯਾਰਕ ਵਿਚ ਕੋਰੋਨਾ ਕਾਰਨ 51,258 ਲੋਕਾਂ ਦੀ ਮੌਤ ਹੋਈ ਹੈ। ਨਿਊਜਰਸੀ ਵਿਚ ਹੁਣ ਤੱਕ 24,945 ਲੋਕਾਂ ਦੀ ਇਸ ਮਹਾਮਾਰੀ ਕਾਰਨ ਮੌਤ ਹੋ ਚੁੱਕੀ ਹੈ । ਕੈਲੀਫੋਰਨੀਆ ਵਿਚ ਕੋਵਿਡ-19 ਨਾਲ ਹੁਣ ਤੱਕ 60,541 ਲੋਕਾਂ ਦੀ ਮੌਤ ਹੋ ਚੁੱਕੀ ਹੈ। ਟੈਕਸਾਸ ਵਿਚ ਇਸ ਕਾਰਨ 49,289 ਲੋਕ ਹੁਣ ਤੱਕ ਆਪਣੀ ਜਾਨ ਗਵਾ ਚੁੱਕੇ ਹਨ, ਜਦੋਂਕਿ ਫਲੋਰਿਡਾ ਵਿਚ ਕੋਵਿਡ-19 ਨਾਲ 34,120 ਲੋਕਾਂ ਦੀ ਜਾਨ ਗਈ ਹੈ। ਇਸ ਦੇ ਇਲਾਵਾ ਇਲੀਨਾਇਸ ਵਿਚ 23,826, ਮਿਸ਼ੀਗਨ ਵਿਚ 17,657, ਮੈਸਾਚੁਸੇਟਸ ਵਿਚ 17,413 ਜਦੋਂ ਕਿ ਪੈਨਸਿਲਵੇਨੀਆ ਵਿਚ ਕੋਰੋਨਾ ਨਾਲ 25,451 ਲੋਕਾਂ ਦੀ ਮੌਤ ਹੋਈ ਹੈ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੋਰੋਨਾ ਟੀਕਾਕਰਨ ਦਾ ਅਭਿਆਨ ਵੀ ਵੱਡੇ ਪੈਮਾਨੇ ’ਤੇ ਚੱਲ ਰਿਹਾ ਹੈ।