..ਤਾਂ ਇਸ ਕਾਰਨ ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਸਹਾਇਤਾ ਮਦਦ

Tuesday, Nov 20, 2018 - 11:41 AM (IST)

..ਤਾਂ ਇਸ ਕਾਰਨ ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਸਹਾਇਤਾ ਮਦਦ

ਵਾਸ਼ਿੰਗਟਨ (ਭਾਸ਼ਾ)— ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਟਰੰਪ ਪ੍ਰਸ਼ਾਸਨ ਨੇ ਪਾਕਿਸਤਾਨ ਦੀ ਸੁਰੱਖਿਆ ਸਹਾਇਤਾ ਇਸ ਲਈ ਰੋਕ ਦਿੱਤੀ ਕਿਉਂਕਿ ਉਹ ਆਪਣੀ ਸੀਮਾ ਦੇ ਅੰਦਰ ਅੱਤਵਾਦੀਆਂ ਦੀ ਸ਼ਰਨਸਥਲੀ ਦੀ ਸਮੱਸਿਆ ਦਾ ਹੱਲ ਕਰਨ ਵਿਚ ਅਸਫਲ ਰਿਹਾ। ਰਾਸ਼ਟਰੀ ਸੁਰੱਖਿਆ ਪਰੀਸ਼ਦ, ਵ੍ਹਾਈਟ ਹਾਊਸ ਦੇ ਇਕ ਅਧਿਕਾਰੀ ਨੇ ਸਮਾਚਾਰ ਏਜੰਸੀ ਨੂੰ ਕਿਹਾ,''ਟਰੰਪ ਪ੍ਰਸ਼ਾਸਨ ਨੇ ਹਮੇਸ਼ਾ ਪਾਕਿਸਤਾਨ ਨੇਤਾਵਾਂ ਨੂੰ ਸਪੱਸ਼ਟ ਕੀਤਾ ਹੈ ਕਿ ਉਹ ਉਨ੍ਹਾਂ ਤੋਂ ਆਸ ਕਰਦਾ ਹੈ ਕਿ ਉਹ ਪਾਕਿਸਤਾਨ ਵਿਚ ਅੱਤਵਾਦੀਆਂ ਦੀ ਸ਼ਰਨਸਥਲੀ ਦੀ ਸਮੱਸਿਆ ਦਾ ਰਚਨਾਤਮਕ ਤਰੀਕੇ ਨਾਲ ਹੱਲ ਕਰਨਗੇ।'' 

ਅਧਿਕਾਰੀ ਨੇ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਕਿਹਾ,''ਕਿਉਂਕਿ ਪਾਕਿਸਤਾਨ ਸਮੱਸਿਆ ਦਾ ਹੱਲ ਕਰਨ ਵਿਚ ਅਸਫਲ ਰਿਹਾ ਇਸ ਲਈ ਪ੍ਰਸ਼ਾਸਨ ਨੇ ਸੁਰੱਖਿਆ ਸਹਾਇਤਾ ਰੋਕ ਦਿੱਤੀ।'' ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਅੱਤਵਾਦ ਵਿਰੁੱਧ ਉਨ੍ਹਾਂ ਦੇ ਦੇਸ਼ ਦੀ ਲੜਾਈ ਦੇ ਬਾਰੇ ਵਿਚ ਝੂਠਾ ਦਾਅਵਾ ਕਰਨ ਦੇ ਦੋਸ਼ ਲਗਾਏ ਜਾਣ 'ਤੇ ਅਧਿਕਾਰੀ ਨੇ ਕਿਹਾ,''ਅਸੀਂ ਆਸ ਕਰਦੇ ਹਾਂ ਕਿ ਪਾਕਿਸਤਾਨ ਮਹਿਸੂਸ ਕਰੇਗਾ ਕਿ ਅਫਗਾਨਿਸਤਾਨ ਵਿਚ ਅਮਰੀਕੀ ਰਣਨੀਤੀ ਦੇ ਨਾਲ ਸਹਿਯੋਗ ਕਰਨਾ ਉਸ ਦੇ ਆਪਣੇ ਹਿੱਤ ਵਿਚ ਹੈ।'' ਐਤਵਾਰ ਨੂੰ ਇਕ ਸਮਾਚਾਰ ਏਜੰਸੀ ਨੂੰ ਦਿੱਤੇ ਗਏ ਇੰਟਰਵਿਊ ਅਤੇ ਦੋ ਟਵੀਟਾਂ ਵਿਚ ਟਰੰਪ ਨੇ ਕਿਹਾ ਸੀ ਕਿ ਪਾਕਿਸਤਾਨ ਅਮਰੀਕਾ ਲਈ ਕੁਝ ਵੀ ਨਹੀਂ ਕਰ ਰਿਹਾ। 

 

ਉਨ੍ਹਾਂ ਨੇ ਦੋਸ਼ ਲਗਾਇਆ ਕਿ ਪਾਕਿਸਤਾਨ ਜਾਣਦਾ ਸੀ ਕਿ ਓਸਾਮਾ ਬਿਨ ਲਾਦੇਨ ਐਬਟਾਬਾਦ ਵਿਚ ਇਕ ਭਵਨ ਵਿਚ ਰਹਿ ਰਿਹਾ ਹੈ ਪਰ ਪਾਸਿਕਸਾਨ ਨੂੰ ਦਿੱਤੀ ਗਈ ਸਾਰੀ ਮਦਦ ਬੇਕਾਰ ਗਈ। ਉਸ ਨੂੰ ਹਰੇਕ ਸਾਲ 1.3 ਅਰਬ ਡਾਲਰ ਦੀ ਸੁਰੱਖਿਆ ਸਹਾਇਤਾ ਦਿੱਤੀ ਜਾ ਰਹੀ ਸੀ। ਨਤੀਜੇ ਵਜੋਂ ਟਰੰਪ ਨੇ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਸਾਰੀ ਸੁਰੱਖਿਆ ਸਹਾਇਤਾ ਵਿਚ ਕਟੌਤੀ ਦੇ ਆਪਣੇ ਫੈਸਲੇ ਦਾ ਬਚਾਅ ਕੀਤਾ। ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਨੇ ਜਵਾਬ ਵਿਚ ਇਕ ਟਵੀਟ ਵਿਚ ਕਿਹਾ ਕਿ ਉਨ੍ਹਾਂ ਦੇ ਦੇਸ਼ ਨੇ ਅਮਰੀਕਾ ਵੱਲੋਂ ਅੱਤਵਾਦ ਨਾਲ ਲੜਦਿਆਂ ਕਾਫੀ ਕੁਝ ਭੁਗਤਿਆ ਹੈ। ਉਨ੍ਹਾਂ ਨੇ ਟਵੀਟ ਵਿਚ ਕਿਹਾ,''ਹੁਣ ਅਸੀਂ ਆਪਣੇ ਲੋਕਾਂ ਅਤੇ ਆਪਣੇ ਹਿੱਤਾਂ ਵਿਚ ਜੋ ਬਿਹਤਰੀਨ ਹੋਵੇਗਾ ਉਹੀ ਕਰਾਂਗੇ।''

 

ਬੀਤੇ ਕਈ ਸਾਲਾਂ ਤੋਂ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਸਾਰੀ ਸੁਰੱਖਿਆ ਸਹਾਇਤਾ ਵਿਚ ਕਟੌਤੀ ਦੀ ਮੰਗ ਕਰ ਰਹੇ ਸੈਨੇਟਰ ਰੈਂਡ ਪੌਲ ਨੇ ਟਰੰਪ ਦੇ ਫੈਸਲੇ ਦਾ ਸਮਰਥਨ ਕੀਤਾ। ਇਸ ਦੇ ਨਾਲ ਹੀ ਪੌਲ ਨੇ ਟਰੰਪ ਨੂੰ ਆਸੀਆ ਬੀਬੀ ਨੂੰ ਸਿਆਸੀ ਸ਼ਰਣ ਦੇਣ ਅਤੇ ਸ਼ਰਨਾਰਥੀ ਦਾ ਦਰਜਾ ਦੇਣ ਦੀ ਅਪੀਲ ਕੀਤੀ।


author

Vandana

Content Editor

Related News