ਅਮਰੀਕਾ: ਮਿਨੀਆਪੋਲਿਸ ''ਚ ਹੋਈ ਫ਼ਾਇਰਿੰਗ, ਸ਼ੱਕੀ ਬੰਦੂਕਧਾਰੀ ਸਣੇ 3 ਦੀ ਮੌਤ

05/31/2024 12:34:03 PM

ਅਮਰੀਕਾ (ਏਜੰਸੀ) : ਅਮਰੀਕਾ ਦੇ ਮਿਨੀਆਪੋਲਿਸ ਵਿੱਚ ਇੱਕ ਅਪਾਰਟਮੈਂਟ ਕੰਪਲੈਕਸ ਵਿੱਚ ਗੋਲੀਬਾਰੀ ਦੀ ਘਟਨਾ ਵਾਪਰ ਜਾਣ ਕਾਰਨ ਸ਼ੱਕੀ ਬੰਦੂਕਧਾਰੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਸ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਦੱਖਣੀ ਮਿਨੀਆਪੋਲਿਸ ਵਿੱਚ ਹੋਈ ਗੋਲੀਬਾਰੀ ਵਿੱਚ ਦੋ ਪੁਲਸ ਅਧਿਕਾਰੀ ਵੀ ਜ਼ਖ਼ਮੀ ਹੋਏ ਹਨ। 

ਇਹ ਵੀ ਪੜ੍ਹੋ - ਕੈਨੇਡਾ ’ਚ ਰਹਿ ਰਹੇ ਵਿਦਿਆਰਥੀਆਂ ਲਈ ਚੰਗੀ ਖ਼ਬਰ, ਹੁਣ ਨਹੀਂ ਪਵੇਗੀ ਪੁਲਸ ਵੈਰੀਫਿਕੇਸ਼ਨ ਦੀ ਲੋੜ

ਦੱਸ ਦੇਈਏ ਕਿ ਇਸ ਮਾਮਲੇ 'ਚ ਅਜੇ ਤੱਕ ਵਿਸਤ੍ਰਿਤ ਜਾਣਕਾਰੀ ਨਹੀਂ ਮਿਲੀ। ਪੁਲਸ ਵੱਲੋਂ ਜਾਰੀ ਕੀਤੇ ਗਏ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਗੋਲੀਬਾਰੀ 'ਚ ਦੋ ਅਧਿਕਾਰੀਆਂ ਤੋਂ ਇਲਾਵਾ ਚਾਰ ਨਾਗਰਿਕ ਵੀ ਜ਼ਖ਼ਮੀ ਹੋਏ ਹਨ। ਮਿਨੀਆਪੋਲਿਸ ਪੁਲਸ ਨੇ ਸਥਾਨਕ ਨਿਵਾਸੀਆਂ ਨੂੰ ਘਟਨਾ ਸਥਾਨ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਪੁਲਸ ਪ੍ਰੈੱਸ ਕਾਨਫਰੰਸ ਕਰਦੇ ਸਮੇਂ ਗੋਲੀਬਾਰੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੇਵੇਗੀ।

ਇਹ ਵੀ ਪੜ੍ਹੋ - UAE ਦੇ ਹਵਾਈ ਅੱਡਿਆਂ 'ਤੇ ਚੈਕਿੰਗ ਪ੍ਰਕਿਰਿਆ ਸਖ਼ਤ, ਜੇ ਇਹ ਸ਼ਰਤਾਂ ਨਾ ਹੋਈਆਂ ਪੂਰੀਆਂ ਤਾਂ ਆਉਣਾ ਪੈ ਸਕਦੈ ਵਾਪਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News