ਅਮਰੀਕਾ ਤੋਂ ਉੱਘੇ ਸਿੱਖ ਆਗੂ ਗੁਰਿੰਦਰ ਸਿੰਘ ਖਾਲਸਾ ਸਿੰਘੂ ਬਾਰਡਰ ''ਤੇ ਕਿਸਾਨਾਂ ਦੇ ਹੱਕ ''ਚ ਪੁੱਜੇ (ਤਸਵੀਰਾਂ)
Friday, Apr 02, 2021 - 06:10 PM (IST)
ਵਾਸ਼ਿੰਗਟਨ (ਰਾਜ ਗੋਗਨਾ): ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ ਕਰ ਰਹੇ ਭਾਰਤੀ ਕਿਸਾਨਾਂ ਨੂੰ ਜਿੱਥੇ ਦੇਸ਼ ਭਰ ਦੇ ਲੋਕਾਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ ਉੱਥੇ ਅਮਰੀਕਾ ਦੀ ਧਰਤੀ ਤੋਂ ਕਿਸਾਨਾਂ ਨੂੰ ਪੂਰਨ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ।
ਸਮਰਥਨ ਰੋਜ਼ਾ ਪਾਰਕਸ ਟ੍ਰੇਲਬਲੇਜ਼ਰ ਐਵਾਰਡੀ ਗੁਰਿੰਦਰ ਸਿੰਘ ਖਾਲਸਾ ਜੋ ਇੰਡੀਆਨਾ ਰਾਜ ਦੇ ਫਿਸ਼ਰ (ਅਮਰੀਕਾ) ਵਿਚ ਰਹਿੰਦੇ ਹਨ।ਬੀਤੇ ਦਿਨੀਂ ਦਿੱਲੀ ਦੀ ਸਿੰਘੂ ਸਰਹੱਦ 'ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਉਹਨਾਂ ਨੇ ਦੌਰਾ ਕੀਤਾ ਅਤੇ ਕਿਸਾਨ ਆਗੂਆਂ ਨੂੰ ਮਿਲੇ ਅਤੇ ਉਹਨਾਂ ਇਕੱਠ ਨੂੰ ਵੀ ਸੰਬੋਧਨ ਕੀਤਾ।
ਗੁਰਿੰਦਰ ਸਿੰਘ ਖਾਲਸਾ ਜੋ ਸਿੱਖ ਪੋਲੀਟੀਕਲ ਐਕਸ਼ਨ ਕਮੇਟੀ (ਸਿੱਖਸ ਪੀਏਸੀ) ਅਮਰੀਕਾ ਦੇ ਚੇਅਰਮੈਨ ਵੀ ਹਨ, ਨੇ ਕੇਂਦਰ ਸਰਕਾਰ ਦੇ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦੀ ਪੂਰੀ ਹਮਾਇਤ ਕੀਤੀ।ਗੁਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਸਯੁੰਕਤ ਕਿਸਾਨ ਮੋਰਚਾ ਨੂੰ ਵੀ ਪੱਤਰ ਲਿਖ ਕੇ ਸਿੰਘੂ ਸਰਹੱਦ 'ਤੇ ਆਪਣੇ ਵਿਚਾਰ ਸਾਂਝੇ ਕਰਨ ਅਤੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਸੀ। ਉੱਘੇ ਸਿੱਖ ਆਗੂ ਗੁਰਿੰਦਰ ਸਿੰਘ ਖਾਲਸਾ ਨੇ ਕਿਹਾ, ਮੈਂ ਗੁਰਿੰਦਰ ਸਿੰਘ ਖਾਲਸਾ, ਚੇਅਰਮੈਨ ਸਿੱਖ ਪੀ.ਏ.ਸੀ, ਇੱਕ ਵਿਅਕਤੀਗਤ ਪੱਧਰ ‘ਤੇ ਕਿਸਾਨ ਏਕਤਾ ਮੋਰਚੇ ਦੀ ਪੂਰੀ ਹਮਾਇਤ ਕਰਦਾ ਹਾਂ ਅਤੇ ਸਮਰਥਨ ਕਰਦਾ ਹਾਂ।
ਪੜ੍ਹੋ ਇਹ ਅਹਿਮ ਖਬਰ - ਆਸਟ੍ਰੇਲੀਆਈ ਵਿਦਵਾਨ ਦਾ ਦਾਅਵਾ, ਨਵੇਂ ਖੇਤੀ ਕਾਨੂੰਨਾਂ ਨਾਲ ਭਾਰਤੀ ਕਿਸਾਨਾਂ ਨੂੰ ਹੋਵੇਗਾ ਫਾਇਦਾ
ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।