ਅਮਰੀਕਾ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੂਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ (ਤਸਵੀਰਾਂ)

Tuesday, Nov 23, 2021 - 01:16 PM (IST)

ਨਿਊਯਾਰਕ (ਰਾਜ ਗੋਗਨਾ): ਬੀਤੇ ਦਿਨ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੂਰਬ ਅਮਰੀਕਾ ਦੇ ਸੂਬੇ ਓਹੀਓ ਦੇ ਸ਼ਹਿਰ ਸਿਨਸਿਨਾਟੀ ਵਿਖੇ ਗੁਰਦੂਆਰਾ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਦੀ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੂਰਬ ਦੇ ਸੰਬੰਧ ਵਿੱਚ ਨਿਸ਼ਾਨ ਸਾਹਿਬ ਦੀ ਸੇਵਾ ਦੇ ਨਾਲ ਨਗਰ ਕੀਰਤਨ ਸਜਾਏ ਗਏ ਅਤੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਗੁਰਦੂਆਰਾ ਸਾਹਿਬ ਦੇ ਕੀਰਤਨੀ ਜੱਥੇ ਭਾਈ ਅਮਰੀਕ ਸਿੰਘ, ਭਾਈ ਜੀਤ ਸਿੰਘ ਅਤੇ ਵਿਸ਼ੇਸ਼ ਤੌਰ ‘ਤੇ ਪੂਰਾ ਹਫ਼ਤੇ ਚੱਲੇ ਵਿਸ਼ੇਸ਼ ਕੀਰਤਨ ਸਮਾਗਮਾਂ ਲਈ ਪਹੁੰਚੇ ਪੰਥ ਦੇ ਮਹਾਨ ਕੀਰਤਨੀਏ ਬੀਬੀ ਬਲਜੀਤ ਕੌਰ ਖਾਲਸਾ ਦੇ ਜੱਥੇ ਨੇ ਰੱਸ ਭਿੰਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

PunjabKesari

PunjabKesari

PunjabKesari

ਉਹਨਾਂ ਗੁਰੁ ਸਾਹਿਬ ਜੀ ਦੇ ਜੀਵਨ ਤੇ ਇਤਿਹਾਸ ਬਾਰੇ ਆਈ ਹੋਈ ਸੰਗਤ ਨੂੰ ਜਾਣਕਾਰੀ ਦਿੱਤੀ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਅਤੇ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਸਫਲਤਾ ’ਤੇ ਸੰਗਤਾਂ ਨੂੰ ਵਧਾਈ ਵੀ ਦਿੱਤੀ। ਜਦੋਂ ਦਾ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਗੁਰਦੂਆਰਾ ਸਾਹਿਬ ਵਿਖੇ ਇਸ ਦੀ ਸਫਲਤਾ ਲਈ ਇਸ ਗੁਰੂ ਘਰ ਵਿਖੇ ਅਰਦਾਸ ਕੀਤੀ ਜਾ ਰਹੀ ਸੀ ਅਤੇ ਹੁਣ ਕਿਸਾਨ ਮੋਰਚੇ ਦੀ ਸਫਲਤਾ ਲਈ ਅਰਦਾਸ ਪੂਰੀ ਹੋਣ ’ਤੇ ਸ਼ੁਕਰਾਨਾ ਵੀ ਕੀਤਾ ਗਿਆ। 

PunjabKesari

PunjabKesari

PunjabKesari

ਪੜ੍ਹੋ ਇਹ ਅਹਿਮ ਖਬਰ- ਗੁਰੂ ਨਾਨਕ ਸਿੱਖ ਟੈਂਪਲ, ਸਨਵਾਕੀਨ ਵਿਖੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਮੇਂ ਹੋਏ ਧਾਰਮਿਕ ਸਮਾਗਮ

ਬੀਬੀ ਬਲਜੀਤ ਕੌਰ ਖਾਲਸਾ ਜੀ ਦੇ ਜਥੇ ਦਾ ਸਿਰੋਪਾਓ ਨਾਲ ਸਨਮਾਨ ਵੀ ਕੀਤਾ ਗਿਆ।ਇਸ ਦੌਰਾਨ ਗੁਰਦੂਆਰਾ ਸਾਹਿਬ ਵਿਖੇ ਇਕ ਵਿਸ਼ੇਸ਼ ਮੁਫਤ ਮੈਡੀਕਲ ਕੈੰਪ ਵੀ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿੱਚ ਦਿਲ ਦੇ ਰੋਗਾਂ ਦੇ ਟੈਸਟ (ਈਕੇਜੀ, ਈਸੀਜੀ) ਕੀਤੇ ਗਏ। ਡਾ. ਸਤਿੰਦਰ ਸਿੰਘ ਭਾਰਜ ਅਨੁਸਾਰ ਇਸ ਕੈਂਪ ਵਿੱਚ 56 ਸੰਗਤ ਮੈਂਬਰਾਂ ਦੇ ਟੈਸਟ ਕੀਤੇ ਗਏ। ਕਰਾਈਸਟ ਹਸਪਤਾਲ ਤੋਂ ਦਿਲ ਦੇ ਰੋਗਾਂ ਦੇ ਮਾਹਿਰ ਅਤੇ ਮੈਡੀਕਲ ਡਾਇਰੈਕਟਰ ਡਾ. ਸੰਤੋਸ਼ ਮੈਨਨ ਨੇ ਮੈਡੀਕਲ ਜਾਂਚ ਕੀਤੀ ਅਤੇ ਹਰੇਕ ਵਿਅਕਤੀ ਨੂੰ ਜਾਂਚ ਰਿਪੋਰਟ ਵੀ ਦਿੱਤੀਆਂ ਗਈਆਂ।ਇਹਨਾਂ ਵਿਸ਼ੇਸ਼ ਸਮਾਗਮਾਂ ਵਿੱਚ ਸਿਨਸਿਨਾਟੀ ਦੇ ਲਾਗਲੇ ਸ਼ਹਿਰਾਂ ਡੇਟਨ, ਕੋਲੰਬਸ ਤੋਂ ਇਲਾਵਾ ਨਾਲ ਲੱਗਦੇ ਸੂਬੇ ਕੈਨਟੱਕੀ, ਇੰਡੀਆਨਾ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ। ਇਸ ਦੌਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਪ੍ਰਬੰਧਕ ਕਮੇਟੀ ਨੇ ਪੂਰਾ ਹਫ਼ਤਾ ਚੱਲੇ ਇਹਨਾਂ ਵਿਸ਼ੇਸ਼ ਸਮਾਗਮਾਂ ਲਈ ਸੇਵਾਦਾਰਾਂ ਅਤੇ ਸੰਗਤ ਦਾ ਧੰਨਵਾਦ ਕੀਤਾ।


Vandana

Content Editor

Related News