ਅਮਰੀਕਾ ''ਚ ਨਾਗਰਿਕਤਾ ਲੈਣ ਲਈ ਦੇਣੀ ਹੋਵੇਗੀ ਵਧੇਰੇ ਨਿੱਜੀ ਜਾਣਕਾਰੀ
Wednesday, Sep 02, 2020 - 06:25 PM (IST)
ਵਾਸ਼ਿੰਗਟਨ (ਭਾਸ਼ਾ): ਟਰੰਪ ਪ੍ਰਸ਼ਾਸਨ ਨੇ ਆਪਣੀ ਇਮੀਗ੍ਰੇਸ਼ਨ ਨੀਤੀ ਨੂੰ ਲਾਗੂ ਕਰਨ ਦੇ ਤਹਿਤ ਗੈਰ-ਨਾਗਰਿਕਾਂ ਦੀ ਵਿਸਤ੍ਰਿਤ ਨਿੱਜੀ 'ਬਾਇਓਮੈਟ੍ਰਿਕ' ਜਾਣਕਾਰੀ ਇਕੱਠੀ ਕਰਨ ਨਾਲ ਸਬੰਧਤ ਮੰਗਲਵਾਰ ਨੂੰ ਇਕ ਯੋਜਨਾ ਦੀ ਘੋਸ਼ਣਾ ਕੀਤੀ। ਅੰਦਰੂਨੀ ਸੁਰੱਖਿਆ ਵਿਭਾਗ ਦੇ ਇਕ ਬਿਆਨ ਦੇ ਮੁਤਾਬਕ, ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾ ਦੇਸ਼ ਵਿਚ ਰਹਿਣ ਜਾਂ ਕੰਮ ਕਰਨ ਦੇ ਚਾਹਵਾਨ ਲੋਕਾਂ ਦੇ ਡਾਟਾ ਇਕੱਠਾ ਕਰੇਗੀ, ਜਿਸ ਵਿਚ ਅੱਖ ਦੀ ਪੁਤਲੀ ਅਤੇ ਚਿਹਰੇ ਨਾਲ ਸਬੰਧਤ ਜਾਣਕਾਰੀਆਂ, ਆਵਾਜ਼ ਦੇ ਨਮੂਨੇ ਅਤੇ ਕੁਝ ਮਾਮਲਿਆਂ ਵਿਚ ਡੀ.ਐੱਨ.ਏ. ਲਿਆ ਜਾਣਾ ਸ਼ਾਮਲ ਹੈ।ਵਿਭਾਗ ਨੇ ਪ੍ਰਸ਼ਤਾਵਿਤ ਨਿਯਮ ਜਾਰੀ ਨਹੀਂ ਕੀਤਾ ਅਤੇ ਨਾ ਹੀ ਇਸ ਸਬੰਧ ਵਿਚ ਜ਼ਿਆਦਾ ਜਾਣਕਾਰੀ ਮੁਹੱਈਆ ਕਰਵਾਈ।
'ਬਜਫੀਡ ਨਿਊਜ਼' ਨੂੰ ਨੀਤੀ ਦਾ ਬਲੂਪ੍ਰਿੰਟ ਹਾਸਲ ਹੋਇਆ ਹੈ, ਜਿਸ ਦੇ ਮੁਤਾਬਕ ਉਸ ਨੇ ਮੰਗਲਵਾਰ ਨੂੰ ਖਬਰ ਦਿੱਤੀ ਕਿ ਇਸ ਨੀਤੀ ਵਿਚ ਇਕ ਅਜਿਹੀ ਵਿਵਸਥਾ ਹੈ ਜਿਸ ਦੇ ਤਹਿਤ ਕੁਝ ਤਰ੍ਹਾਂ ਦੇ ਇਮੀਗ੍ਰੇਸ਼ਨ ਲਾਭ ਹਾਸਲ ਕਰਨ ਦੀ ਐਪਲੀਕੇਸ਼ਨ ਦੇਣ ਵਾਲਿਆਂ ਨੂੰ ਨਿੱਜੀ ਡਾਟਾ ਮੁਹੱਈਆ ਕਰਾਉਣਾ ਹੋਵੇਗਾ। ਇਸ ਦੇ ਦਾਇਰੇ ਵਿਚ ਉਹ ਲੋਕ ਆਉਣਗੇ ਜੋ ਪਹਿਲਾਂ ਤੋਂ ਹੀ ਦੇਸ਼ ਵਿਚ ਰਹਿ ਰਹੇ ਹਨ। ਨਾਲ ਹੀ ਉਹ ਅਮਰੀਕਾ ਨਾਗਰਿਕ ਵੀ ਇਸ ਵਿਚ ਸ਼ਾਮਲ ਹੋਣਗੇ ਜੋ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਸਪਾਂਸਰ ਕਰ ਰਹੇ ਹਨ।
ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ ਦੇ ਹੌਟ ਸਪੌਟ ਰਾਜ ਨੇ ਐਮਰਜੈਂਸੀ ਸਥਿਤੀ ਦਾ ਕੀਤਾ ਵਿਸਥਾਰ
ਇਸ ਯੋਜਨਾ ਨੂੰ ਲਾਗੂ ਹੋਣ ਵਿਚ ਕਈ ਮਹੀਨੇ ਦਾ ਸਮਾਂ ਲੱਗ ਸਕਦਾ ਹੈ। ਨਾਲ ਹੀ ਇਸ ਨੂੰ ਕਾਨੂੰਨੀ ਚੁਣੌਤੀਆਂ ਵੀ ਮਿਲ ਸਕਦੀਆਂ ਹਨ। ਜਿਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਾਰਜਕਾਲ ਵਿਚ ਪੇਸ਼ ਕੀਤੀਆਂ ਗਈਆਂ ਜ਼ਿਆਦਾਤਰ ਯੋਜਨਾਵਾਂ ਦੇ ਨਾਲ ਹੋ ਚੁੱਕਾ ਹੈ। 'ਮਾਈਗ੍ਰੇਸ਼ਨ ਪਾਲਿਸੀ ਇੰਸਟੀਚਿਊਟ' ਦੀ ਵਿਸ਼ਲੇਸ਼ਕ ਸਾਰਾ ਪੀਅਰਜ਼ ਨੇ ਕਿਹਾ,''ਇਹ ਨਿਗਰਾਨੀ ਦਾ ਜ਼ਿਕਰਯੋਗ ਵਿਸਥਾਰ ਹੈ। ਖਾਸ ਕਰ ਕੇ ਇਸ ਲਈ ਕਿਉਂਕਿ ਇਸ ਦੇ ਤਹਿਤ ਪ੍ਰਵਾਸੀਆਂ ਨੂੰ ਕਿਸੇ ਵੀ ਸਮੇਂ ਬਾਇਓਮੈਟ੍ਰਿਕ ਜਾਣਕਾਰੀ ਮੁਹੱਈਆ ਕਰਾਉਣ ਲਈ ਕਿਹਾ ਜਾ ਸਕਦਾ ਹੈ।'' ਅਮਰੀਕਾ ਵਿਚ ਨਾਗਰਿਕਤਾ ਦੀ ਐਪਲੀਕੇਸ਼ਨ ਦੇ ਲਈ ਬਿਨੈਕਾਰ ਉਂਗਲਾਂ ਦੇ ਨਿਸ਼ਾਨ ਅਤੇ ਤਸਵੀਰਾਂ ਮੁਹੱਈਆ ਕਰਵਾਉਂਦਾ ਹੈ। ਅੰਦਰੂਨੀ ਸੁਰੱਖਿਆ ਵਿਭਾਗ ਨੇ ਕਿਹਾ ਕਿ ਨਵੀਂ ਨੀਤੀ ਦੇ ਤਹਿਤ ਬਿਨੈਕਾਰਾਂ ਨੂੰ ਆਪਣਾ ਡੀ.ਐੱਨ.ਏ. ਜਮਾਂ ਕਰਾਉਣ ਲਈ ਵੀ ਕਿਹਾ ਜਾ ਸਕਦਾ ਹੈ ਤਾਂ ਜੇ ਨਾਕਾਫੀ ਦਸਤਾਵੇਜ਼ੀ ਸਬੂਤ ਮੌਜੂਦ ਨਾ ਹੋਣ ਦੀ ਸਥਿਤੀ ਵਿਚ ਅਧਿਕਾਰੀ ਇਹ ਪੁਸ਼ਟੀ ਕਰ ਸਕਣ ਕਿ ਐਪਲੀਕੇਸ਼ਨ ਸਹੀ ਹੈ।